Amritsar News : ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ,105 ਕਿਲੋ ਹੈਰੋਇਨ ਸਮੇਤ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼

By : BALJINDERK

Published : Oct 27, 2024, 4:33 pm IST
Updated : Oct 27, 2024, 6:39 pm IST
SHARE ARTICLE
ਹੈਰੋਇਨ ਤੇ ਵਿਦੇਸ਼ੀ ਹਥਿਆਰਾਂ ਸਮੇਤ ਫੜੇ ਗਏ ਮੁਲ਼ਜ਼ਮ
ਹੈਰੋਇਨ ਤੇ ਵਿਦੇਸ਼ੀ ਹਥਿਆਰਾਂ ਸਮੇਤ ਫੜੇ ਗਏ ਮੁਲ਼ਜ਼ਮ

Amritsar News : 500 ਕਰੋੜ ਤੋਂ ਵੱਧ ਦੀ ਹੈਰੋਇਨ, 5 ਵਿਦੇਸ਼ੀ ਪਿਸਤੌਲ ਤੇ 1 ਦੇਸੀ ਕੱਟਾ ਕੀਤਾ ਬਰਾਮਦ

Amritsar News : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦੇ ਬਾਬਾ ਬਕਾਲਾ ਤੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੇ ਦੀ ਵੱਡੀ ਖੇਪ ਸਮੇਤ ਕਾਬੂ ਕੀਤਾ ਹੈ।ਦਰਅਸਲ ਪੰਜਾਬ ਪੁਲਿਸ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਵੱਡੀ ਕਾਰਵਾਈ ਕੀਤੀ ਹੈ। ਅਪਰੇਸ਼ਨ ਦੌਰਾਨ, ਉਨ੍ਹਾਂ ਨੇ ਸਰਹੱਦ ਪਾਰ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਹੁਣ ਤੱਕ ਦੀ ਸਭ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕੀਤੀ। ਇਸ ਕਾਰਵਾਈ ਵਿੱਚ ਪੁਲਿਸ ਨੇ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀਐਮਆਰ (ਡਾਈਮੇਥਾਈਲ ਡਾਈਥੋਕਸੀ ਬੈਂਜਾਇਲ) ਅਤੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ ਅੰਤਰਰਾਸ਼ਟਰੀ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵ ਭੁੱਲਰ ਦੇ ਦੋ ਸਾਥੀ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸਦੀ ਜਾਣਕਾਰੀ ਪੰਜਾਬ ਡੀਜੀਪੀ ਵੱਲੋਂ ਐਕਸ ਹੈਂਡਲ ਉੱਪਰ ਦਿੱਤੀ ਗਈ ਹੈ।

ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਟਾਇਰਾਂ ਤੋਂ ਰਬੜ ਦੀਆਂ ਵੱਡੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਹਨ, ਜੋ ਦਰਸਾਉਂਦੀਆਂ ਹਨ ਕਿ ਇਨ੍ਹਾਂ ਦੀ ਵਰਤੋਂ ਪਾਣੀ ਦੇ ਰਸਤੇ ਰਾਹੀਂ ਤਸਕਰੀ ਦੌਰਾਨ ਕੀਤੀ ਗਈ ਸੀ। ਤਸਕਰਾਂ ਕੋਲੋਂ 6 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਬਣਿਆ ਪਿਸਤੌਲ ਵੀ ਬਰਾਮਦ ਹੋਇਆ ਹੈ, ਜਿਸ ਤੋਂ ਇਸ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੀ ਗੰਭੀਰਤਾ ਦਾ ਪਤਾ ਲੱਗਦਾ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਪੁਲਿਸ ਹੁਣ ਇਸ ਨਸ਼ਾ ਤਸਕਰੀ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਜਾਂਚ ਨੂੰ ਅੱਗੇ ਵਧਾ ਰਹੀ ਹੈ। ਬੈਕਵਰਡ ਅਤੇ ਫਾਰਵਰਡ ਲਿੰਕਸ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਜਾ ਸਕੇ।

ਇਸ ਸਬੰਧੀ ਐਸ.ਐਸ.ਓ.ਸੀ ਪੁਲਿਸ ਨੇ 105 ਕਿਲੋ ਹੈਰੋਇਨ ਅਤੇ ਵਿਦੇਸ਼ੀ ਨਸ਼ਾ ਤਸਕਰ ਗਿਰੋਹ ਦੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।

(For more news apart from Amritsar Punjab Police busted gang of foreign drug smugglers with 105 kg of heroin  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement