Punjab News : ਪੰਜਾਬ ਸਰਕਾਰ ਨਾਲ ਮੀਟਿੰਗ ਪਿੱਛੋਂ ਕਿਸਾਨਾਂ ਦਾ ਵੱਡਾ ਐਲਾਨ, ਖੋਲ੍ਹੇ ਗਏ ਜਾਮ, ਅੰਦੋਲਨ ਰਹੇਗਾ ਜਾਰੀ

By : BALJINDERK

Published : Oct 27, 2024, 9:06 pm IST
Updated : Oct 27, 2024, 9:06 pm IST
SHARE ARTICLE
ਮੀਟਿੰਗ ਦੀ ਤਸਵੀਰ
ਮੀਟਿੰਗ ਦੀ ਤਸਵੀਰ

Punjab News : ਮੰਤਰੀ ਗੁਰਮੀਤ ਖੁੱਡੀਆਂ ਤੇ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਚੁਕਾਈ 'ਚ ਹੋਰ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ

Punjab News : ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗ਼ੈਰ-ਰਾਜਨੀਤਕ) ਵੱਲੋਂ ਝੋਨੇ ਦੀ ਖਰੀਦ ਨੂੰ ਲੈ ਕੇ 5 ਧਰਨਿਆਂ ਦੇ ਚਲਦੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਐਤਵਾਰ ਮੀਟਿੰਗ ਹੋਈ, ਜਿਸ ਪਿੱਛੋਂ ਜਾਮ ਖੋਲ੍ਹਣ ਦਾ ਫੈਸਲਾ ਕੀਤਾ ਗਿਆ, ਜਦਕਿ ਅੰਦੋਲਨ ਜਿਉਂ ਦਾ ਤਿਉਂ ਜਾਰੀ ਰਹੇਗਾ। ਕਿਸਾਨ ਮਜ਼ਦੂਰ ਮੋਰਚਾ ( ਭਾਰਤ ) ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ ਝੋਨੇ ਦੀ ਖਰੀਦ ਵਿੱਚ ਚੱਲ ਰਹੀ ਮੁਸ਼ਕਿਲ ਹੱਲ ਕਰਵਾਉਣ ਲਈ ਪੰਜਾਬ ਅੰਦਰ ਸੰਗਰੂਰ ਵਿੱਚ ਬਡਰੁੱਖਾਂ, ਮੋਗਾ ਵਿੱਚ ਡਬਰੂ, ਕਪੂਰਥਲਾ ਵਿੱਚ ਫਗਵਾੜਾ, ਗੁਰਦਾਸਪੁਰ ਦੇ ਸਠਿਆਲੀ, ਬਠਿੰਡਾ ਵਿੱਚ ਜੱਸੀ ਚੌਕ ਵਿਖੇ ਮੁੱਖ ਸੜਕਾਂ ਜਾਮ ਕਰਕੇ ਅਣਮਿੱਥੇ ਸਮੇਂ ਲਈ ਕੱਲ੍ਹ ਤੋਂ ਸ਼ੁਰੂ ਧਰਨਾ ਪ੍ਰਦਰਸ਼ਨ ਦੇ ਚਲਦੇ ਪੰਜਾਬ ਸਰਕਾਰ ਵੱਲੋਂ ਫੂਡ ਸਪਲਾਈ ਮੰਤਰੀ ਕਟਾਰੂਚੱਕ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ ਫਗਵਾੜਾ ਵਿਖੇ ਮੀਟਿੰਗ ਕੀਤੀ ਗਈ ।

ਇਸ ਮੌਕੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਮੀਡੀਆ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖਰੀਦ ਦਾ ਸੰਕਟ ਬਣਿਆ ਹੋਇਆ ਹੈ, ਜਿਸਦੇ ਚਲਦੇ ਦੋਨਾਂ ਫੋਰਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।  ਉਹਨਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਜ਼ਬਰਦਸਤ ਤਰੀਕੇ ਨਾਲ ਮਸਲਾ ਰੱਖੇ ਜਾਣ ਤੇ ਸਰਕਾਰ ਵੱਲੋਂ ਮੰਨਿਆ ਗਿਆ ਕਿ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ ਤੇ ਵੀ ਘਟ ਰੇਟ ਤੇ ਵਿਕਣ ਵਾਲੀ ਫ਼ਸਲ ਦੇ ਰੇਟ ਤੇ ਮੰਡੀ ਵਿੱਚ ਲਗਾਏ ਗਏ ਨਜ਼ਾਇਜ਼ ਕੱਟ ਦੀ ਭਰਪਾਈ ਆੜਤੀਏ ਵੱਲੋਂ ਕਾਰਵਾਈ ਜਾਵੇਗੀ ਅਤੇ ਅਜਿਹਾ ਨਾ ਹੋਣ ਦੀ ਹਾਲਾਤ ਵਿੱਚ ਆੜ੍ਹਤੀਏ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਚੀਫ਼ ਮੰਡੀ ਬੋਰਡ ਵੱਲੋਂ ਕਿਹਾ ਗਿਆ ਕਿ 140 ਲੱਖ ਮੀਟ੍ਰਿਕ ਟਨ ਝੋਨੇ ਲਈ 3850 ਸ਼ੈਲਰਾਂ ਨਾਲ ਸਮਝੌਤੇ ਕੀਤੇ ਗਏ ਹਨ ਅਤੇ ਜਿੰਨਾ ਵਿੱਚੋਂ 2900 ਕਾਰਜ਼ਸ਼ੀਲ ਹਨ ਅਤੇ ਆਗੂਆਂ ਵੱਲੋਂ ਇਸਤੇ ਮੰਗ ਕੀਤੀ ਗਈ ਕਿ ਐਗਰੀਮੈਂਟ ਨੂੰ ਅਖਬਾਰ ਪ੍ਰੈਸ ਰਲੀਜ਼ ਰਾਹੀਂ ਜਨਤਕ ਕੀਤਾ ਜਾਵੇ, ਜਿਸਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। ਸਰਕਾਰ ਵੱਲੋਂ ਦੱਸਿਆ ਗਿਆ ਕਿ 40 ਲੱਖ ਮੀਟ੍ਰਿਕ ਟਨ ਲਈ ਆਰ ਓ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਕਿਸਾਨ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਇਹਨਾਂ ਮੰਤਰੀਆਂ ਮੰਨਿਆ ਕਿ ਅੱਜ ਦੀ ਤਰੀਕ ਤੱਕ 19 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ ਜਿਸਤੇ ਕਿਸਾਨ ਆਗੂਆਂ ਕਿਹਾ ਕਿ ਅੱਜ ਸਰਕਾਰੀ ਅੰਕੜਿਆਂ ਅਨੁਸਾਰ 49 ਲੱਖ ਟਨ ਝੋਨਾ ਮੰਡੀਆਂ ਚ ਆ ਚੁੱਕਾ ਹੈ ਜਾਨੀਕੇ 30 ਲੱਖ ਟਨ ਝੋਨਾ ਮੰਡੀਆਂ ਵਿੱਚ ਪਿਆ ਹੈ, ਜਿਸ ਕਰਕੇ ਮੰਡੀਆਂ ਬਲਾਕ ਹੋਈਆਂ ਪਈਆਂ ਹਨ। ਕਿਸਾਨ ਆਗੂਆਂ ਨੇ ਪੁੱਛਿਆ ਕਿ ਝੋਨੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੁੱਖ ਮੰਤਰੀ ਦੀ ਹੋਈ ਮੁਲਾਕਾਤ ਵਿੱਚ ਹੋਈ ਗੱਲਬਾਤ ਨੂੰ ਜਨਤਕ ਕੀਤਾ ਜਾਵੇ। ਕਿਸਾਨ ਆਗੂਆਂ ਦੁਆਰਾ ਮੰਗ ਰੱਖੀ ਗਈ ਕਿ ਪੂਰੇ ਕਿਸਾਨਾਂ ਦੇ ਝੋਨੇ ਦੀ ਪ੍ਰੋਕਓਰਮਿੰਟ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇ, ਇਸ ਮੰਗ ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ ।

ਆਗੂਆਂ ਵੱਲੋਂ ਕਣਕ ਦੀ ਬਿਜਾਈ ਲਈ ਡੀ ਏ ਪੀ ਦੀ ਕਮੀ ਨੂੰ ਪੂਰਾ ਕਰਨ ਲਈ ਤਿਆਰੀ ਕੀਤੀ ਜਾਵੇ, ਜਿਸ ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੋਆਪਰੇਟਿਵ ਸੁਸਾਇਟੀਆ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਆਮ ਕਿਸਾਨ ਆਪਣਾ ਅਧਾਰ ਕਾਰਡ ਦਿਖਾ ਕੇ ਨਕਦ ਡੀ. ਏ. ਪੀ. ਲੈ ਸਕਦਾ ਹੈ। ਇਸ ਪਿੱਛੋਂ ਕਿਸਾਨ ਆਗੂਆਂ ਕਿਹਾ ਕਿ ਸਰਕਾਰ ਦੁਆਰਾ ਦਿੱਤੇ ਗਏ ਆਸ਼ਵਾਸਨ ਅਤੇ 1-2 ਦਿਨਾਂ ਵਿੱਚ ਹਾਲਾਤ ਸੁਧਾਰਨ ਦੇ ਆਸ਼ਵਾਸਨ ਦਿਵਾਉਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਡ ਜਾਮ ਖੋਲਣ ਦਾ ਫੈਸਲਾ ਕੀਤਾ ਗਿਆ ਹੈ ਪਰ ਰੋਡ ਸਾਈਡ ਤੇ ਬੈਠ ਕੇ ਸੰਕੇਤਕ ਧਰਨਾ ਜਾਰੀ ਰਹੇਗਾ ਅਤੇ ਅਗਰ ਆਉਂਦੇ ਦਿਨਾਂ ਵਿੱਚ ਹਾਲਾਤਾਂ ਸੁਧਾਰ ਨਾ ਹੋਇਆ ਤਾਂ ਫਿਰ ਤੋਂ ਤਿੱਖੇ ਐਕਸ਼ਨ ਕੀਤੇ ਜਾਣਗੇ। 

ਇਸ ਮੌਕੇ ਦਿਲਬਾਗ ਸਿੰਘ ਹਰੀਗੜ੍ਹ, ਗੁਰਿੰਦਰ ਸਿੰਘ ਭੰਗੂ, ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਸਿੱਧੂਪੁਰ,ਸਤਨਾਮ ਸਿੰਘ ਬਹਿਰੂ, ਸਤਨਾਮ ਸਿੰਘ ਸਾਹਨੀ, ਸੁਖਜਿੰਦਰ ਸਿੰਘ ਖੋਸਾ, ਹਰਪ੍ਰੀਤ ਸਿੰਘ ਸਿੱਧਵਾਂ, ਸੁਖਜੀਤ ਸਿੰਘ ਹਰਦੋਝੰਡੇ, ਜਰਮਨਜੀਤ ਸਿੰਘ ਬੰਡਾਲਾ, ਹਰਸੁਲਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ ਫੂਲ, ਬਲਦੇਵ ਸਿੰਘ ਜੀਰਾ, ਬਲਵੰਤ ਸਿੰਘ ਬਹਿਰਾਮਕੇ, ਰਣਜੀਤ ਸਿੰਘ ਕਲੇਰ ਬਾਲਾ, ਸੁਖਪਾਲ ਸਿੰਘ ਡੱਫਰ, ਅਮਰਜੀਤ ਸਿੰਘ ਰੜਾ, ਕੰਵਰਦਲੀਪ ਸੈਦੋਲੇਹਲ  ਸਮੇਤ ਹਜ਼ਾਰਾਂ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਰਹੇ।

(For more news apart from Big announcement of farmers after meeting Punjab government, jams were opened, agitation continued News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement