
ਮੰਤਰੀ ਗੁਰਮੀਤ ਖੁੱਡੀਆਂ ਤੇ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਚੁਕਾਈ 'ਚ ਹੋਰ ਤੇਜ਼ੀ ਲਿਆਉਣ ਦਾ ਦਿੱਤਾ ਭਰੋਸਾ
ਚੰਡੀਗੜ੍ਹ: ਪੰਜਾਬ ਸਰਕਾਰ ਅਤੇ ਕਿਸਾਨਾਂ ਦੀ ਅੱਜ ਮੀਟਿੰਗ ਹੋਈ।ਕਿਸਾਨਾਂ ਨੇ ਆਪਣੀਆਂ ਮੰਗਾਂ ਸਰਕਾਰ ਦੇ ਸਾਹਮਣੇ ਰੱਖੀਆ ਸਨ ਅਤੇ ਕਈ ਮੰਗਾਂ ਉੱਤੇ ਸਹਿਮਤੀ ਬਣੀ ਹੈ। ਮੀਟਿੰਗ ਬਾਰੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਮੀਟਿੰਗ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਸਾਡੀ ਪੂਰੀ ਤਰ੍ਹਾਂ ਵਚਨਬੱਧਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਝੋਨੇ ਦਾ ਸੀਜ਼ਨ 54 ਲੱਖ ਐਮਟੀ ਝੋਨਾ ਪਹੁੰਚਿਆ ਹੈ ਪਰ 50-52 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਿਆ ਹੈ। ਮੰਤਰੀ ਕਟਾਰੂਚੱਕ ਨੇ ਕਿਹਾ ਹੈ ਕਿ 10 ਕਰੋੜ ਦੇ ਲਗਭਗ ਅਦਾਇਗੀ ਕਰ ਚੁੱਕੇ ਹਾਂ।
ਮੰਤਰੀ ਕਟਾਰੂਚੱਕ ਨੇ ਕਿਹਾ ਹੈ ਕਿ ਲਿਫਟਿੰਗ ਦੀ ਸਮੱਸਿਆ ਹੱਲ ਹੋ ਚੁੱਕੀ ਹੈ ਉਨ੍ਹਾਂ ਨੇਕਿਹਾ ਹੈ ਕਿ 19 ਲੱਖ ਮੀਟ੍ਰਿਕ ਟਨ ਤੋਂ ਉੱਤੇ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਨੇਕਿਹਾ ਹੈ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਹੋ ਰਹੀ ਹੈ। ਉਨ੍ਹਾਂ ਨੇਕਿਹਾ ਹੈ ਕਿ ਝੋਨੇ ਦਾ ਦਾਣਾ-ਦਾਣਾ ਚੁੱਕਿਆ ਜਾਵੇਗਾ।
ਮੰਤਰੀ ਕਟਾਰੂਚੱਕ ਨੇ ਕਿਹਾ ਹੈ ਕਿ ਪੰਜਾਬ ਦੇ 5000 ਦੇ ਲਗਭਗ ਮਿਲਰ ਹਨ, ਜਿੰਨ੍ਹਾਂ ਵਿਚੋਂ 3850 ਦੇ ਲਗਭਗ ਮਿੱਲਰ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ 2800 ਮਿੱਲਰ ਝੋਨੇ ਦੀ ਚੁਕਾਈ ਕਰ ਰਹੇ ਹਨ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਰੱਖੀਆ ਹਨ ਤੇ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਅਤੇ ਝੋਨੇ ਦੀ ਚੁਕਾਈ ਵਿੱਚ ਤੇਜੀ ਲਿਆਂਦੀ ਜਾਵੇਗੀ।
ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਮੀਡੀਆ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖਰੀਦ ਦਾ ਸੰਕਟ ਬਣਿਆ ਹੋਇਆ ਹੈ, ਜਿਸਦੇ ਚਲਦੇ ਦੋਨਾਂ ਫੋਰਮਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਜ਼ਬਰਦਸਤ ਤਰੀਕੇ ਨਾਲ ਮਸਲਾ ਰੱਖੇ ਜਾਣ ਤੇ ਸਰਕਾਰ ਵੱਲੋਂ ਮੰਨਿਆ ਗਿਆ ਕਿ ਮੰਡੀਆਂ ਵਿੱਚ ਨਮੀ ਦੀ ਸ਼ਰਤ ਪੂਰੀ ਕਰਨ ਤੇ ਵੀ ਘਟ ਰੇਟ ਤੇ ਵਿਕਣ ਵਾਲੀ ਫ਼ਸਲ ਦੇ ਰੇਟ ਤੇ ਮੰਡੀ ਵਿੱਚ ਲਗਾਏ ਗਏ ਨਜ਼ਾਇਜ਼ ਕੱਟ ਦੀ ਭਰਪਾਈ ਆੜਤੀਏ ਵੱਲੋਂ ਕਾਰਵਾਈ ਜਾਵੇਗੀ ਅਤੇ ਅਜਿਹਾ ਨਾ ਹੋਣ ਦੀ ਹਾਲਾਤ ਵਿੱਚ ਆੜ੍ਹਤੀਏ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਚੀਫ਼ ਮੰਡੀ ਬੋਰਡ ਵੱਲੋਂ ਕਿਹਾ ਗਿਆ ਕਿ 140 ਲੱਖ ਮੀਟ੍ਰਿਕ ਟਨ ਝੋਨੇ ਲਈ 3850 ਸ਼ੈਲਰਾਂ ਨਾਲ ਸਮਝੌਤੇ ਕੀਤੇ ਗਏ ਹਨ ਅਤੇ ਜਿੰਨਾ ਵਿੱਚੋਂ 2900 ਕਾਰਜ਼ਸ਼ੀਲ ਹਨ ਅਤੇ ਆਗੂਆਂ ਵੱਲੋਂ ਇਸਤੇ ਮੰਗ ਕੀਤੀ ਗਈ ਕਿ ਐਗਰੀਮੈਂਟ ਨੂੰ ਅਖਬਾਰ ਪ੍ਰੈਸ ਰਲੀਜ਼ ਰਾਹੀਂ ਜਨਤਕ ਕੀਤਾ ਜਾਵੇ, ਜਿਸਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ। ਸਰਕਾਰ ਵੱਲੋਂ ਦੱਸਿਆ ਗਿਆ ਕਿ 40 ਲੱਖ ਮੀਟ੍ਰਿਕ ਟਨ ਲਈ ਆਰ ਓ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਕਿਸਾਨ ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਇਹਨਾਂ ਮੰਤਰੀਆਂ ਮੰਨਿਆ ਕਿ ਅੱਜ ਦੀ ਤਰੀਕ ਤੱਕ 19 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਕੀਤੀ ਗਈ ਹੈ ਜਿਸਤੇ ਕਿਸਾਨ ਆਗੂਆਂ ਕਿਹਾ ਕਿ ਅੱਜ ਸਰਕਾਰੀ ਅੰਕੜਿਆਂ ਅਨੁਸਾਰ 49 ਲੱਖ ਟਨ ਝੋਨਾ ਮੰਡੀਆਂ ਚ ਆ ਚੁੱਕਾ ਹੈ ਜਾਨੀਕੇ 30 ਲੱਖ ਟਨ ਝੋਨਾ ਮੰਡੀਆਂ ਵਿੱਚ ਪਿਆ ਹੈ, ਜਿਸ ਕਰਕੇ ਮੰਡੀਆਂ ਬਲਾਕ ਹੋਈਆਂ ਪਈਆਂ ਹਨ। ਕਿਸਾਨ ਆਗੂਆਂ ਨੇ ਪੁੱਛਿਆ ਕਿ ਝੋਨੇ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੁੱਖ ਮੰਤਰੀ ਦੀ ਹੋਈ ਮੁਲਾਕਾਤ ਵਿੱਚ ਹੋਈ ਗੱਲਬਾਤ ਨੂੰ ਜਨਤਕ ਕੀਤਾ ਜਾਵੇ। ਕਿਸਾਨ ਆਗੂਆਂ ਦੁਆਰਾ ਮੰਗ ਰੱਖੀ ਗਈ ਕਿ ਪੂਰੇ ਕਿਸਾਨਾਂ ਦੇ ਝੋਨੇ ਦੀ ਪ੍ਰੋਕਓਰਮਿੰਟ ਤੱਕ ਮੰਡੀ ਖੁੱਲ੍ਹੀ ਰੱਖੀ ਜਾਵੇ, ਇਸ ਮੰਗ ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟ ਕੀਤੀ ਗਈ । ਆਗੂਆਂ ਵੱਲੋਂ ਕਣਕ ਦੀ ਬਿਜਾਈ ਲਈ ਡੀ ਏ ਪੀ ਦੀ ਕਮੀ ਨੂੰ ਪੂਰਾ ਕਰਨ ਲਈ ਤਿਆਰੀ ਕੀਤੀ ਜਾਵੇ, ਜਿਸ ਤੇ ਸਰਕਾਰ ਵੱਲੋਂ ਕਿਹਾ ਗਿਆ ਕਿ ਕੋਆਪਰੇਟਿਵ ਸੁਸਾਇਟੀਆ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਆਮ ਕਿਸਾਨ ਆਪਣਾ ਅਧਾਰ ਕਾਰਡ ਦਿਖਾ ਕੇ ਨਕਦ ਡੀ. ਏ. ਪੀ. ਲੈ ਸਕਦਾ ਹੈ। ਇਸ ਪਿੱਛੋਂ ਕਿਸਾਨ ਆਗੂਆਂ ਕਿਹਾ ਕਿ ਸਰਕਾਰ ਦੁਆਰਾ ਦਿੱਤੇ ਗਏ ਆਸ਼ਵਾਸਨ ਅਤੇ 1-2 ਦਿਨਾਂ ਵਿੱਚ ਹਾਲਾਤ ਸੁਧਾਰਨ ਦੇ ਆਸ਼ਵਾਸਨ ਦਿਵਾਉਣ ਤੋਂ ਬਾਅਦ ਜਥੇਬੰਦੀਆਂ ਵੱਲੋਂ ਰੋਡ ਜਾਮ ਖੋਲਣ ਦਾ ਫੈਸਲਾ ਕੀਤਾ ਗਿਆ ਹੈ ਪਰ ਰੋਡ ਸਾਈਡ ਤੇ ਬੈਠ ਕੇ ਸੰਕੇਤਕ ਧਰਨਾ ਜਾਰੀ ਰਹੇਗਾ ਅਤੇ ਅਗਰ ਆਉਂਦੇ ਦਿਨਾਂ ਵਿੱਚ ਹਾਲਾਤਾਂ ਸੁਧਾਰ ਨਾ ਹੋਇਆ ਤਾਂ ਫਿਰ ਤੋਂ ਤਿੱਖੇ ਐਕਸ਼ਨ ਕੀਤੇ ਜਾਣਗੇ।
ਉਨ੍ਹਾਂ ਨੇਕਿਹਾ ਹੈ ਕਿ ਕਈ ਥਾਵਾਂ ਉੱਤੇ 2-3 ਕਿੱਲੋ ਕੱਟ ਲੱਗਿਆ ਹੈ ਉਸ ਦੀ ਭਰਪਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸ਼ਿੱਲਰ ਮਾਲਕ ਕਰਕੇ ਜੇਕਰ ਝੋਨੇ ਦੀ ਭਰਪਾਈ ਦੌਰਾਨ ਕੱਟ ਲੱਗਿਆ ਹੈ ਉਸ ਦੀ ਕੀਮਤ ਕਿਸਾਨ ਨੂੰ ਦੇਣ ਲਈ ਸਰਕਾਰ ਮੰਨੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਹਿਕਾਰੀ ਪ੍ਰਾਈਵੇਟ ਵੇਚਣ ਦੀ ਗੱਲ ਕਰਦੇ ਹਾਂ ਤਾਂ ਅਸੀ ਵਿਰੋਧ ਕਰਦੇ ਹਾਂ। ਦੁਕਾਨਦਾਰ ਦੇ ਬੋਰਡ ਉੱਤੇ ਡੀਏਪੀ ਦਾ ਸਟਾਕ ਲਿਖਿਆ ਹੋਵੇਗਾ।