ਖ਼ਬਰਾਂ |

ਤਾਜ਼ਾ |

Mohali News : ਮੁਹਾਲੀ ਦੇ ਨਿਆਂਗਾਓ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ, DSP ਸਮੇਤ ਭਾਰੀ ਪੁਲਿਸ ਮੌਕੇ 'ਤੇ ਪਹੁੰਚੀ

By : BALJINDERK

Published : Oct 27, 2024, 3:13 pm IST
Updated : Oct 27, 2024, 3:13 pm IST
SHARE ARTICLE
ਮੌਕੇ ’ਤੇ ਪਹੁੰਚੀਆਂ ਹੋਈਆਂ ਨਿਹੰਗ ਜਥੇਬੰਦੀਆਂ
ਮੌਕੇ ’ਤੇ ਪਹੁੰਚੀਆਂ ਹੋਈਆਂ ਨਿਹੰਗ ਜਥੇਬੰਦੀਆਂ

Mohali News : ਮੌਕੇ ’ਤੇ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ

Mohali News : ਮੁਹਾਲੀ ਵਿਚਲੇ ਨਿਆਂਗਾਓ ਸਥਿਤ ਆਦਰਸ਼ ਨਗਰ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਗੁਟਕਾ ਸਾਹਿਬ ਦੇ ਅੰਗ ਗਲੀ 'ਚ ਖਿੱਲਰੇ ਪਏ ਸਨ। ਇਨ੍ਹਾਂ ਨੂੰ ਸਭ ਤੋਂ ਪਹਿਲਾਂ 'ਆਪ' ਆਗੂ ਸੰਦੀਪ ਸਿੰਘ ਨੇ ਦੇਖਿਆ ਤੇ ਇਸ ਦੀ ਜਾਣਕਾਰੀ ਇਲਾਕੇ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਨੂੰ ਦਿੱਤੀ ਜੋ ਮੌਕੇ 'ਤੇ ਪਹੁੰਚੇ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਨਿਆਂਗਾਓ ਦੇ ਐਸਐਚਓ ਜੈਦੀਪ ਜਾਖੜ ਆਪਣੀ ਪੁਲਿਸ ਟੀਮ ਨਾਲ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜੋ :Punjab News : ਮੁੱਖ ਮੰਤਰੀ ਭਗਵੰਤ ਮਾਨ ਚੱਬੇਵਾਲ ਪਹੁੰਚੇ, ਅਕਾਲੀ ਦਲ ਨੂੰ ਘੇਰਿਆ 

ਇਸ ਤੋਂ ਬਾਅਦ ਡੀਐਸਪੀ ਮੋਹਿਤ ਅਗਵਾਲ ਨੇ ਵੀ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਕਿਹਾ ਕਿ ਜਲਦ ਤੋਂ ਜਲਦ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦੌਰਾਨ ਨਿਹੰਗ ਸਿੰਘ ਜਥੇਬੰਦੀ ਚਕਰਵਤੀ ਫੌਜਾਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਜਲਦ ਦੋਸ਼ੀ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਖ਼ੁਦ ਦੋਸ਼ੀ ਦੀ ਭਾਲ ਕਰ ਕੇ ਸੋਧਾ ਲਾਇਆ ਜਾਵੇਗਾ।

(For more news apart from  case of blasphemy came to light in Mohali's Niangao, heavy police including DSP reached the spot News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement