
Lahil Khurd News: ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਕਾਰਵਾਈ ਕੀਤੀ ਸ਼ੁਰੂ
Lahil Khurd kabbadi player mother killed: ਲਹਿਰਾਗਾਗਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਲਹਿਲ ਖੁਰਦ ਵਿਖੇ ਕਬੱਡੀ ਖਿਡਾਰੀ ਦੇ ਪਿਤਾ ਨੇ ਉਸ ਦੀ ਮਾਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਹਿਚਾਣ ਪਰਮਜੀਤ ਕੌਰ ਵਜੋਂ ਹੈ। ਪਰਮਜੀਤ ਕੌਰ ਦਾ ਇਕਲੌਤਾ ਪੁੱਤਰ ਬਲਦੇਵ ਸਿੰਘ ਉਰਫ ਆਸ਼ੂ ਕਬੱਡੀ ਦਾ ਵਧੀਆ ਖਿਡਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਲਹਿਰਾ ਦੇ ਇੰਚਾਰਜ ਰਘਵੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਦੇ ਭਰਾ ਜਗਤਾਰ ਸਿੰਘ ਵਾਸੀ ਰਾਮਪੁਰਾ ਫੂਲ ਨੇ ਪੁਲਿਸ ਨੂੰ ਦਿੱਤੇ ਲਿਖਤੀ ਬਿਆਨ ਵਿੱਚ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ 24 ਸਾਲ ਪਹਿਲਾਂ ਪਿੰਡ ਲਹਿਲ ਖੁਰਦ ਦੇ ਪ੍ਰਗਟ ਸਿੰਘ ਪੁੱਤਰ ਘੋਟਾ ਸਿੰਘ ਨਾਲ ਹੋਇਆ ਸੀ। ਪ੍ਰਗਟ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੀ ਭੈਣ ਨਾਲ ਕੁੱਟਮਾਰ ਕਰਦਾ ਸੀ।
ਜਗਤਾਰ ਸਿੰਘ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਨੂੰ ਫੋਨ ਆਇਆ ਕਿ ਉਸ ਦਾ ਪਤੀ ਉਸ ਨਾਲ ਬਹੁਤ ਕੁੱਟਮਾਰ ਕਰਦਾ ਹੈ, ਉਸ ਨੂੰ ਲੈ ਜਾਓ। ਜਦੋਂ ਉਹ ਭੈਣ ਪਰਮਜੀਤ ਕੌਰ ਨੂੰ ਲੈਣ ਲਈ ਲਹਿਲ ਖੁਰਦ ਪਹੁੰਚੇ ਤਾਂ ਦੇਖਿਆ ਕਿ ਪ੍ਰਗਟ ਸਿੰਘ ਡੰਗਰਾਂ ਵਾਲੇ ਵਰਾਂਡੇ ਵਿੱਚ ਉਸ ਦੀ ਭੈਣ ਪਰਮਜੀਤ ਕੌਰ ਦੇ ਗੱਲ ਵਿੱਚ ਪਰਨਾ ਪਾ ਕੇ ਉਸ ਦਾ ਗਲਾ ਘੁੱਟ ਰਿਹਾ ਸੀ। ਜਦੋਂ ਉਹ ਭੱਜ ਕੇ ਨੇੜੇ ਪਹੁੰਚੇ ਤਾਂ ਦੇਖਿਆ ਕਿ ਪਰਮਜੀਤ ਕੌਰ ਦੀ ਮੌਤ ਹੋ ਚੁੱਕੀ ਸੀ ਤੇ ਪਰਗਟ ਸਿੰਘ ਪਰਨਾ ਲੈ ਕੇ ਭੱਜ ਗਿਆ। ਪੁਲਿਸ ਨੇ ਕੇਸ ਦਰਜ ਕਰ ਕੇ ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।