MP ਅੰਮ੍ਰਿਤਪਾਲ ਸਿੰਘ ਦੇ ਮੁੱਖ ਸਹਿਯੋਗੀ ਅਤੇ 3 ਹੋਰ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਨਾਲ ਕੀਤਾ ਕਾਬੂ
Published : Oct 27, 2024, 3:17 pm IST
Updated : Oct 27, 2024, 3:17 pm IST
SHARE ARTICLE
MP Amritpal Singh's main aide and 3 other persons arrested with illegal weapons
MP Amritpal Singh's main aide and 3 other persons arrested with illegal weapons

ਹਥਿਆਰਾਂ ਦੀ ਤਸਕਰੀ, ਨਸ਼ੀਲੇ ਪਦਾਰਥਾਂ, ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਾਂ 'ਚ ਸ਼ਾਮਿਲ

ਜਲੰਧਰ: ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਅਹਿਮ ਸਫਲਤਾ ਹਾਸਲ ਕਰਦੇ ਹੋਏ ਗੈਰ-ਕਾਨੂੰਨੀ ਹਥਿਆਰਾਂ, ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਜਬਰੀ ਵਸੂਲੀ ਅਤੇ ਹੋਰ ਦੇ ਦੋਸ਼ ਵਿੱਚ ਅੰਮ੍ਰਿਤਪਾਲ ਸਿੰਘ ਦੇ ਪੀਐਸਓ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਰੈਕੇਟ ਸੂਬੇ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਅਮਨ-ਕਾਨੂੰਨ ਨੂੰ ਵਿਗਾੜਨ ਲਈ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਚਾਰ ਵਿਅਕਤੀਆਂ ਦੀ ਪਛਾਣ ਲਖਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਹੈਬੋਵਾਲ, ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ, ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਗੁਦਾਰਾ, ਥਾਣਾ ਬਾਜਾਖਾਨਾ, ਫਿਰੋਜ਼ਪੁਰ ਸਤਿੰਦਰ ਸਿੰਘ (ਉਰਫ਼ ਕਾਲਾ) ਹਰਦੇਵ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪਲਾਹੀ, ਪੀ.ਐੱਸ. ਮੇਹਟੀਆਣਾ, ਹੁਸ਼ਿਆਰਪੁਰ ਅਤੇ ਭਰਤ (ਉਰਫ਼ ਭਾਊ) ਪੁੱਤਰ ਮੁਖਤਿਆਰ ਵਾਸੀ ਵਾਰਡ ਨੰ: ਬਰਾਰ ਮੁਹੱਲਾ ਪੱਟੀ, ਤਰਨਤਾਰਨ ਵਜੋਂ ਹੋਈ ਹੈ।
 ਸਵਪਨ ਸ਼ਰਮਾ ਨੇ ਦੱਸਿਆ ਕਿ ਹਰਸ਼ਦੀਪ ਸਿੰਘ, ਜਿਸ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ ਸੀ, ਲਖਵਿੰਦਰ ਸਿੰਘ, ਜਿਸ ਦੇ ਖਿਲਾਫ ਕਈ ਅਪਰਾਧਿਕ ਕੇਸ ਦਰਜ ਹਨ, ਨਾਲ ਜਾਣੂ ਸੀ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲਖਵਿੰਦਰ ਸਿੰਘ ਹਰਸ਼ਦੀਪ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦਾ ਸੀ, ਜੋ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਵੀ ਸ਼ਾਮਲ ਸੀ, ਜੋ ਕਿ ਉਸਨੇ ਅੰਮ੍ਰਿਤਪਾਲ ਸਿੰਘ (ਵਾਰਿਸ ਪੰਜਾਬ ਦੇ) ਦੇ ਨਜ਼ਦੀਕੀ ਸਾਥੀ ਗੁਰਭੇਜ ਸਿੰਘ ਤੋਂ ਪ੍ਰਾਪਤ ਕੀਤਾ ਸੀ। ਉਨ੍ਹਾਂ ਦੱਸਿਆ ਕਿ ਗੁਰਭੇਜ ਸਿੰਘ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਕੇਸ ਅਤੇ ਅਜਨਾਲਾ ਪੁਲੀਸ ਸਟੇਸ਼ਨ ਹਮਲੇ ਦੇ ਕੇਸ ਵਿੱਚ ਕਪੂਰਥਲਾ ਜੇਲ੍ਹ ਵਿੱਚ ਸੀ, ਜਿੱਥੇ ਉਸ ਦੀ ਮੁਲਾਕਾਤ ਲਖਵਿੰਦਰ ਸਿੰਘ (ਉਰਫ਼ ਲੱਖੀ) ਨਾਲ ਹੋਈ, ਜੋ ਪਹਿਲਾਂ ਹੀ ਇੱਕ ਕਤਲ ਕੇਸ ਵਿੱਚ ਜੇਲ੍ਹ ਵਿੱਚ ਸੀ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਬਾਅਦ ਵਿੱਚ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਵਿਚਕਾਰ ਫੋਨ ਕਾਲਾਂ ਅਤੇ ਸੁਨੇਹੇ ਤੋ ਇਹ ਸਬੂਤ ਮਿਲੇ ਹਨ ਕਿ ਉਹ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਖਿਲਾਫ ਮੁਕੱਦਮਾ ਨੰਬਰ 253 ਮਿਤੀ 19-10-2024 ਅ/ਧ 25-54-59 ਅਸਲਾ ਐਕਟ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਨਿਊ ਬਾਰਾਦਰੀ ਸੀ.ਪੀ.ਜਲੰਧਰ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਲੋਂ 12 ਬੋਰ ਦੇ 10 ਕਾਰਤੂਸ, 315 ਬੋਰ ਦੇ ਅੱਠ ਕਾਰਤੂਸ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement