
Abohar News : ਕਮਿਸ਼ਨਰ ਦੇ ਹੁਕਮਾਂ 'ਤੇ ਕੀਤੀ ਜਾਵੇਗੀ ਅਗਲੀ ਕਾਰਵਾਈ
Abohar News : ਦੀਵਾਲੀ ਤੋਂ ਪਹਿਲਾਂ ਗੁਪਤ ਸੂਚਨਾ ਦੇ ਆਧਾਰ 'ਤੇ ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਜਸਵਿੰਦਰ ਅਤੇ ਕਰਤਾਰ ਸਿੰਘ ਦੀ ਟੀਮ ਨੇ ਸ਼ਹਿਰ ਦੇ ਚਾਰ ਰਿਹਾਇਸ਼ੀ ਸਥਾਨਾਂ 'ਤੇ ਛਾਪੇਮਾਰੀ ਕਰਕੇ ਪਟਾਕਿਆਂ ਦੀ ਵੱਡੀ ਖੇਪ ਬਰਾਮਦ ਕੀਤੀ। ਨਿਗਮ ਟੀਮ ਨੇ ਇਸ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ’ਚ ਕਮਿਸ਼ਨਰ ਦੇ ਹੁਕਮਾਂ ’ਤੇ ਸੋਮਵਾਰ ਨੂੰ ਨਗਰ ਨਿਗਮ ਦੀ ਟੀਮ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਦਿੰਦਿਆਂ ਚੀਫ਼ ਸੈਨੇਟਰੀ ਇੰਸਪੈਕਟਰ ਜਸਵਿੰਦਰ ਸਿੰਘ ਅਤੇ ਕਰਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ ’ਚ ਕੁਝ ਵਿਅਕਤੀ ਧਮਾਕਾਖੇਜ਼ ਪਟਾਕੇ ਲੁਕਾ ਕੇ ਰੱਖ ਰਹੇ ਹਨ।
ਸੂਚਨਾ ਦੇ ਆਧਾਰ 'ਤੇ ਨਗਰ ਨਿਗਮ ਦੀ ਟੀਮ ਨੇ ਫਾਜ਼ਿਲਕਾ 'ਚ 2 ਥਾਵਾਂ 'ਤੇ, ਨਈ ਆਬਾਦੀ 'ਚ 1 ਘਰ ਵਿਚ ਅਤੇ ਪਟੇਲ ਪਾਰਕ 'ਚ 1 ਘਰ 'ਤੇ ਛਾਪੇਮਾਰੀ ਕਰਕੇ ਪਟਾਕਿਆਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਹੈ। ਜਿਸ ਨੂੰ ਨਗਰ ਨਿਗਮ ਦੀ ਟੀਮ ਨੇ ਆਪਣੇ ਕਬਜ਼ੇ ’ਚ ਲੈ ਲਿਆ ਹੈ। ਸੈਨੇਟਰੀ ਇੰਸਪੈਕਟਰ ਕਰਤਾਰ ਸਿੰਘ ਨੇ ਕਿਹਾ ਕਿ ਇਸ ਮਾਮਲੇ ’ਚ ਪੁਲਿਸ ਕਾਰਵਾਈ ਕੀਤੀ ਜਾਵੇਗੀ।
ਇਹ ਕਾਰਵਾਈ ਸ਼ਨੀਵਾਰ ਦੇਰ ਰਾਤ ਕੀਤੀ ਗਈ, ਐਤਵਾਰ ਛੁੱਟੀ ਹੋਣ ਕਾਰਨ ਕਮਿਸ਼ਨਰ ਦੇ ਹੁਕਮਾਂ 'ਤੇ ਸੋਮਵਾਰ ਨੂੰ ਅਗਲੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਜਿੱਥੇ ਰਿਹਾਇਸ਼ੀ ਇਲਾਕਿਆਂ ’ਚ ਪਟਾਕੇ ਫੜੇ ਗਏ ਉੱਥੇ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਸਨ। ਜੇਕਰ ਧਮਾਕਾ ਹੋ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।
(For more news apart from municipal corporation team recovered large quantity of firecrackers In Abohar News in Punjabi, stay tuned to Rozana Spokesman)