
Punjba News: ਪੁਲਿਸ ਅਧਿਕਾਰੀਆਂ ਨੂੰ ਲੋਕਾਂ ਨਾਲ ਸਹਿਯੋਗ ਵਧਾਉਣ ਦੀ ਕੀਤੀ ਅਪੀਲ
Punjab News: ਅਭਿਮੰਨਿਊ ਰਾਣਾ ਨੇ ਅੱਜ ਇਥੇ ਐੱਸਐੱਸਪੀ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ| ਉਨ੍ਹਾਂ ਦੇ ਸਵਾਗਤ ਵਿੱਚ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ| ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਉਨ੍ਹਾਂ ਆਪਣੇ ਅਧੀਨ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਪਣਾ ਕੰਮ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਕਰਦੇ ਰਹਿਣ ਦੀ ਅਪੀਲ ਕੀਤੀ| ਇਸ ਮੌਕੇ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਹ ਅਹੁਦਾ ਇਥੇ ਕੰਮ ਕਰਦੇ ਗੌਰਵ ਤੂਰਾ ਦੀ ਬਦਲੀ ਹੋਣ ਕਰਕੇ ਖਾਲੀ ਹੋਇਆ ਸੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਲੋਕਾਂ ਨਾਲ ਸਹਿਯੋਗ ਵਧਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਉਨਾਂ ਨੇ ਪਹਿਲਾਂ ਪੁਲਿਸ ਸਟੇਸ਼ਨ ਝਬਾਲ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਚੱਲ ਰਹੇ ਕੇਸਾਂ ਦੇ ਪ੍ਰਬੰਧਨ ਦਾ ਜਾਇਜ਼ਾ ਲਿਆ। ਨਿਆਂ ਦੇ ਤੁਰੰਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਡਿਊਟੀ ਵਿੱਚ ਤਨਦੇਹੀ ਅਤੇ ਜਵਾਬਦੇਹੀ ਦੀ ਮਹੱਤਤਾ ਤੇ ਜ਼ੋਰ ਦਿੱਤਾ।
ਐਸ.ਐਸ.ਪੀ ਤਰਨਤਾਰਨ ਨੇ ਥਾਣਾ ਝਬਾਲ ਦੀ ਚੈਕਿੰਗ ਕਰਨ ਉਪਰੰਤ ਥਾਣਾ ਸਰਾਏ ਅਮਾਨਤ ਖਾਂ ਦੀ ਚੈਕਿੰਗ ਕੀਤੀ ਅਤੇ ਥਾਣੇ ਦੀ ਇਮਾਰਤ ਦਾ ਮੁਆਇਨਾ ਕੀਤਾ। ਫੋਰਸ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ ਅਤੇ ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਗਿਆ।
ਇਸ ਤੋਂ ਬਾਅਦ ਐਸ.ਐਸ.ਪੀ ਸਾਹਿਬ ਵੱਲੋਂ ਥਾਣਾ ਸਰਾਏ ਅਮਾਨਤ ਖਾਂ ਦੀ ਚੈਕਿੰਗ ਕਰਨ ਉਪਰੰਤ ਥਾਣਾ ਭਿੱਖੀਵਿੰਡ ਦੀ ਚੈਕਿੰਗ ਕੀਤੀ ਗਈ, ਜਿੱਥੇ ਥਾਣੇ ਦੇ ਰਿਕਾਰਡ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਬਾਅਦ ਐਸ.ਐਸ.ਪੀ ਸਾਹਿਬ ਨੇ ਥਾਣਾ ਕੱਚਾ ਪੱਕਾ, ਸਦਰ ਪੱਟੀ ਅਤੇ ਥਾਣਾ ਹਰੀਕੇ ਦੀ ਚੈਕਿੰਗ ਕੀਤੀ ਗਈ ਅਤੇ ਕਰਮਚਾਰੀਆਂ ਨੂੰ ਜਨਤਕ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ, ਜਾਂਚ ਅਧੀਨ ਕੇਸਾਂ ਵਿੱਚ ਤੇਜ਼ੀ ਲਿਆਉਣ, ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਅਤੇ ਜਨਤਕ ਵਿਵਹਾਰ ਨੂੰ ਵਧੀਆ ਬਣਾਈ ਰੱਖਣ ਲਈ ਦਿਸ਼ਾ ਨਿਰਦੇਸ਼ ਦਿੱਤੇ।