ਕਰਤਾਰਪੁਰ ਲਾਂਘਾ : ਪਾਕਿ ਲਈ ਰਵਾਨਾ ਹੋਏ ਨਵਜੋਤ ਸਿੱਧੂ
Published : Nov 27, 2018, 4:08 pm IST
Updated : Apr 10, 2020, 12:08 pm IST
SHARE ARTICLE
Navjot Sidhu left for Pakistan
Navjot Sidhu left for Pakistan

ਪੰਜਾਬ ਦੀ ਕਾਂਗਰਸ ਸਰਕਾਰ ਮੰਤਰੀ ਨਵਜੋਤ ਸਿੱਧੂ ਪਾਕਿਸਤਾਨ ਲਈ ਰਵਾਨਾ ਹੋ ਗਏ ਹਨ। ਅੱਜ ਉਨ੍ਹਾਂ ਨੇ ਪਾਕਿਸਤਾਨ ਜਾਣ ਲਈ ਅਟਾਰੀ-ਵਾਘਾ...

ਚੰਡੀਗੜ੍ਹ (ਸਸਸ) : ਪੰਜਾਬ ਦੀ ਕਾਂਗਰਸ ਸਰਕਾਰ ਮੰਤਰੀ ਨਵਜੋਤ ਸਿੱਧੂ ਪਾਕਿਸਤਾਨ ਲਈ ਰਵਾਨਾ ਹੋ ਗਏ ਹਨ। ਅੱਜ ਉਨ੍ਹਾਂ ਨੇ ਪਾਕਿਸਤਾਨ ਜਾਣ ਲਈ ਅਟਾਰੀ-ਵਾਘਾ ਬਾਰਡਰ ਪਾਰ ਕੀਤਾ। ਨਵਜੋਤ ਸਿੱਧੂ ਨੂੰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੱਦਾ ਭੇਜਿਆ ਸੀ। ਮੌਕਾ ਪਾਕਿਸਤਾਨ ਵਿਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਦਾ ਹੈ। ਦੱਸ ਦਈਏ ਕਿ 26 ਨਵੰਬਰ ਨੂੰ ਭਾਰਤ ਵਿਚ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਸਥਿਤ ਡੇਰਾ ਬਾਬਾ ਨਾਨਕ ਵਿਚ ਕਰਤਾਰ ਲਾਂਘੇ ਦੀ ਨੀਂਹ ਰੱਖੀ ਗਈ।

​ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਪਰਾਸ਼ਟਰਪਤੀ ਵੈਂਕੱਈਆ ਨਾਇਡੂ ਅਤੇ ਕੇਂਦਰੀ ਭੂਮੀ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਡਿਜ਼ੀਟਲ ਤਰੀਕੇ ਨਾਲ ਬਟਨ ਦਬਾ ਕੇ ਲਾਂਘੇ ਦਾ ਨੀਂਹ ਪੱਥਰ ਰੱਖਿਆ। ਕੈਪਟਨ ਨੇ ਕਿਹਾ ਕਿ ਕੁੱਝ ਲੋਕ ਸੋਸ਼ਲ ਮੀਡੀਆ ‘ਤੇ ਗੁੰਮਰਾਹ ਕਰ ਰਹੇ ਹਨ ਕਿ ਲਾਂਘੇ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਤੱਕ ਜਾਣ ਲਈ ਵੀਜ਼ਾ ਚਾਹੀਦਾ ਹੈ। ਇਹ ਸੱਚ ਨਹੀਂ ਹੈ। ਲਾਂਘੇ ਦਾ ਮਤਲਬ ਹੁੰਦਾ ਹੈ ਲੋਕ ਬਿਨਾਂ ਵੀਜ਼ੇ ਤੋਂ ਗੁਰਦੁਆਰਾ ਸਾਹਿਬ ਵਿਚ ਜਾ ਕੇ ਮੱਥਾ ਟੇਕ ਸਕਦੇ ਹਨ।

ਪਾਕਿਸਤਾਨ ਸਰਕਾਰ ਕਰਤਾਰਪੁਰ ਵਿਚ ਇਕ ਰੇਲਵੇ ਸਟੇਸ਼ਨ ਅਤੇ ਦੇਸ਼ ਭਰ ਵਿਚ ਸਿੱਖ ਧਾਰਮਿਕ ਸਥਾਨਾਂ ਦੇ ਨੇੜੇ ਸ਼ਰਧਾਲੂਆਂ ਲਈ ਰੁਕਣ ਦੀ ਵਿਵਸਥਾ ਕਰਨ ਲਈ ਜ਼ਮੀਨ ਉਪਲੱਬਧ ਕਰਵਾਏਗੀ। ਮੀਡੀਆ ਦੀ ਰਿਪੋਰਟ ਵਿਚ ਇਹ ਜਾਣਕਾਰੀ ਦਿਤੀ ਗਈ। ਸੂਤਰਾਂ ਦੇ ਮੁਤਾਬਕ, ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਕਿਹਾ ਹੈ ਕਿ ਸਰਕਾਰ ਕਰਤਾਰਪੁਰ, ਨਨਕਾਣਾ ਸਾਹਿਬ ਅਤੇ ਨਰੋਵਾਲ ਵਿਚ ਹੋਟਲਾਂ ਦੀ ਉਸਾਰੀ ਲਈ ਸਿੱਖ ਸੰਗਠਨਾਂ ਨੂੰ ਜ਼ਮੀਨ ਉਪਲੱਬਧ ਕਰਵਾਏਗੀ।

 



 

 

ਸਰਕਾਰ ਕਰਤਾਰਪੁਰ ਵਿਚ ਰੇਲਵੇ ਸਟੇਸ਼ਨ ਦੀ ਉਸਾਰੀ ਲਈ ਵੀ ਜ਼ਮੀਨ ਉਪਲੱਬਧ ਕਰਵਾਏਗੀ। ਰੇਲ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮਾਂ ਵਿਚ ਭਾਰਤੀ ਸਿੱਖਾਂ ਦੇ ਸ਼ਾਮਿਲ ਹੋਣ ਤੋਂ ਬਾਅਦ ਲਾਹੌਰ ਤੋਂ ਵਿਸ਼ੇਸ਼ ਟਰੇਨਾਂ ਤੋਂ ਰਵਾਨਾ ਹੋਣ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਵਿਚ ਇਹ ਗੱਲ ਕਹੀ। ਉਨ੍ਹਾਂ ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਭਾਰਤ ਅਤੇ ਪਾਕਿਸਤਾਨ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿਚ ਡੇਰਾ ਬਾਬਾ ਨਾਨਕ ਅਤੇ ਪਾਕਿਸਤਾਨ ਦੇ ਕਰਤਾਰਪੁਰ ਵਿਚ ਦਰਬਾਰ ਸਾਹਿਬ ਨੂੰ ਜੋੜਨ ਲਈ ਲਾਂਘਾ ਬਣਾਉਣ ਦੀ ਗੱਲ ਕਹੀ ਹੈ।

ਅਹਿਮਦ ਨੇ ਕਿਹਾ ਕਿ ਪਾਕਿਸਤਾਨ ਰੇਲਵੇ ਨੇ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਵਿਚ 10-10 ਏਕੜ ਜ਼ਮੀਨ ਅਤੇ ਨਰੋਵਾਲ ਵਿਚ ਸਿੱਖ ਸੰਗਠਨਾਂ ਨੂੰ ਪੰਜ ਸਿਤਾਰਾ ਹੋਟਲ ਬਣਾਉਣ ਲਈ ਪੰਜ ਏਕੜ ਜ਼ਮੀਨ ਦੀ ਪੇਸ਼ਕਸ਼ ਕੀਤੀ ਹੈ। ਨਨਕਾਣਾ ਸਾਹਿਬ ਤੋਂ ਕਰਤਾਰਪੁਰ ਤੱਕ ਲਈ ਟਰੇਨਾਂ ਚੱਲਣਗੀਆਂ ਅਤੇ ਸਾਰੇ ਧਾਰਮਿਕ ਸਥਾਨਾਂ ਦੇ ਨਜ਼ਦੀਕ ਹੋਟਲਾਂ ਦੀ ਉਸਾਰੀ ਹੋਵੇਗੀ। 

ਦੂਜੇ ਪਾਸੇ, ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਸੱਦਾ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਨੇ ਬਿਆਨ ਦਿਤਾ ਸੀ ਕਿ ਉਹ ਇਸ ਵਾਰ ਭਾਰਤ ਸਰਕਾਰ ਦੀ ਮਨਜ਼ੂਰੀ ਲੈਣ ਤੋਂ ਬਾਅਦ ਹੀ ਪਾਕਿਸਤਾਨ ਜਾਣਗੇ। ਕਿਉਂਕਿ ਨਵਜੋਤ ਸਿੰਘ ਸਿੱਧੂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ  ਦੇ ਸਹੁੰ ਚੁੱਕ ਸਮਾਗਮ ਵਿਚ ਪਾਕਿਸਤਾਨ ਗਏ ਸਨ। ਇਸ ਦੌਰਾਨ ਉਹ ਪਾਕਿ ਫ਼ੌਜ ਪ੍ਰਮੁੱਖ ਕਮਰ ਜਾਵੇਦ ਬਾਜਵਾ ਨਾਲ ਗਲੇ ਮਿਲੇ ਸਨ, ਜਿਸ ਨੂੰ ਲੈ ਕੇ ਵਿਵਾਦ ਹੋ ਗਿਆ ਸੀ।

ਭਾਜਪਾ ਨੇ ਇਸ ਮਾਮਲੇ ਵਿਚ ਕੜਾ ਵਿਰੋਧ ਪ੍ਰਗਟ ਕੀਤਾ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਦੇ ਇਸ ਤਰ੍ਹਾਂ ਗਲੇ ਮਿਲਣ ‘ਤੇ ਇਤਰਾਜ਼ ਜਤਾਇਆ ਸੀ। ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਅਪਣੇ ਦੌਰੇ ਵਿਚ ਉਪਜੇ ਵਿਵਾਦ ਨੂੰ ਧਿਆਨ ਵਿਚ ਰੱਖਦੇ ਹੋਏ ਨਵਜੋਤ ਸਿੱਧੂ ਇਸ ਵਾਰ ਮਨਜ਼ੂਰੀ ਚਾਹੁੰਦੇ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement