
ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਵੇਂ ਹੀ....
ਡੇਰਾ ਬਾਬਾ ਨਾਨਕ (ਭਾਸ਼ਾ) : ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਵੇਂ ਹੀ ਹਰਸਿਮਰਤ ਕੌਰ ਬਾਦਲ ਸਟੇਜ 'ਤੇ ਬੋਲਣ ਲੱਗੀ ਤਾ ਸੰਤ ਸਮਾਜ 'ਚੋ ਕੁਝ ਪੰਥਕ ਆਗੂਆਂ ਨੇ ਅਕਾਲੀ ਦਲ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਸਮਾਗਮ ਵਿਚੋਂ ਵਾਕਆਉਟ ਕਰ ਦਿੱਤਾ।
Harsimrat Kaur Badal
ਇਨ੍ਹਾਂ ਪੰਥਕ ਆਗੂਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਪੰਥ ਦਾ ਦੋਸ਼ੀ ਹੈ ਅਤੇ ਅਕਾਲੀ ਦਲ ਦੇ ਸਮੇਂ ਹੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਦੱਸ ਦੇਈਏ ਕਿ ਬੀਤੇ ਦਿਨੀ ਅਕਾਲੀਆਂ ਅਤੇ ਕਾਂਗਰਸੀਆਂ ਵੱਲੋਂ ਇਕੋ ਮੰਚ ਸਾਂਝਾ ਕਰ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ, ਪਰ ਇਸ ਸਮਾਗਮ ਦੌਰਾਨ ਦੋਹਾਂ ਧਿਰਾਂ ਵੱਲੋਂ ਸਿਆਸੀ ਬਿਆਨਬਾਜ਼ੀ ਵੀ ਕੀਤੀ ਗਈ।