
ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਰਸਤੇ ਦੇ ਸਮਾਗਮ ਵਿਚ ਭਾਗ ਲੈਣ ਲਈ ਕੇਂਦਰ ਸਰਕਾਰ ਵਲੋਂ...
ਅੰਮ੍ਰਿਤਸਰ (ਸਸਸ) : ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਰਸਤੇ ਦੇ ਸਮਾਗਮ ਵਿਚ ਭਾਗ ਲੈਣ ਲਈ ਕੇਂਦਰ ਸਰਕਾਰ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਗੁਰਜੀਤ ਸਿੰਘ ਔਜਲਾ ਅੱਜ ਪਾਕਿ ਜਾਣਗੇ। ਉਨ੍ਹਾਂ ਦੇ ਨਾਲ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਨੇ ਵਿਸ਼ੇਸ਼ ਤੌਰ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਵੀ ਸੱਦਾ ਦਿਤਾ ਸੀ।
Navjot Singh Sidhu & Harsimrat Badalਜਿਸ ਨੂੰ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਅਸਵੀਕਾਰ ਕਰ ਦਿਤਾ ਹੈ। ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਨੇ ਦੱਸਿਆ ਕਿ ਇਹ ਸੱਦਾ ਇਸ ਲਈ ਸਵੀਕਾਰ ਨਹੀਂ ਕੀਤਾ ਗਿਆ ਕਿਉਂਕਿ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਪਹਿਲਾਂ ਹੀ ਕਾਫ਼ੀ ਰੁੱਝੇ ਹੋਏ ਹਨ। ਇਸ ਲਈ ਉਹ ਨੀਂਹ ਪੱਥਰ ਰੱਖਣ ਦੇ ਸਮਾਗਮ ਵਿਚ ਸ਼ਾਮਿਲ ਨਹੀਂ ਹੋਣਗੇ।
Bhai Gobind Singh Longowalਦੱਸਣ ਯੋਗ ਹੈ ਕਿ ਇਹ ਪਹਿਲਾ ਮੌਕਾ ਸੀ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਸੱਦਾ ਭੇਜਿਆ ਹੈ। ਪੰਥਕ ਰਾਜਨੀਤਿਕ ਸਰਗਰਮੀਆਂ ਵਿਚ ਇਸ ਗੱਲ ਦੀ ਬਹੁਤ ਚਰਚਾ ਹੈ ਕਿ ਪਹਿਲੀ ਵਾਰ ਮਿਲੇ ਸੱਦੇ ਨੂੰ ਸਵੀਕਾਰ ਨਾ ਕਰਨਾ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦਾ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ 27 ਨਵੰਬਰ ਨੂੰ ਵਾਘਾ ਬਾਰਡਰ ਦੇ ਰਸਤੇ ਪਾਕਿਸਤਾਨ ਰਵਾਨਾ ਹੋਣਗੇ।