ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਬਣੇ SGPC ਦੇ ਪ੍ਰਧਾਨ
Published : Nov 27, 2019, 2:29 pm IST
Updated : Nov 27, 2019, 2:29 pm IST
SHARE ARTICLE
Gobind Singh Longowal
Gobind Singh Longowal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸ. ਜੀ. ਪੀ. ਸੀ. ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸ. ਜੀ. ਪੀ. ਸੀ. ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਇਜਲਾਸ ਵਿਚ ਸਰਬ ਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।  ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਸੌਂਪੀ ਗਈ ਹੈ।

Gobind Singh LongowalGobind Singh Longowal

ਪ੍ਰਧਾਨਗੀ ਦੀ ਦੌੜ ਵਿਚ ਐੱਸ. ਜੀ. ਪੀ. ਸੀ. ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਜਥੇਦਾਰ ਤੋਤਾ ਸਿੰਘ ਵੀ ਸ਼ਾਮਲ ਸਨ ਪਰ ਐੱਸ. ਜੀ. ਪੀ. ਸੀ. ਦੇ ਪ੍ਰਧਾਨਗੀ ਫਿਰ ਭਾਈ ਗੋਬਿੰਗ ਸਿੰਘ ਲੌਂਗੋਵਾਲ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਰਘੂਜੀਤ ਸਿੰਘ ਕਰਨਾਲ ਨੂੰ ਸੀਨੀਅਰ ਮੀਤ ਪ੍ਰਧਾਨ, ਹਰਪਾਲ ਸਿੰਘ ਜੱਲਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਦੌਰਾਨ ਨਵੇਂ ਚੁਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਪੰਥ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਯਤਨ ਕਰਨਗੇ।

Gobind Singh LongowalGobind Singh Longowal

ਇਸ ਤੋਂ ਪਹਿਲਾਂ 185 ਸੀਟਾਂ ਵਾਲੇ ਸ਼੍ਰੋਮਣੀ ਕਮੇਟੀ ਹਾਊਸ ਵਿਚ ਬਹੁਮਤ ਰੱਖਣ ਵਾਲੀ ਧਿਰ ਅਕਾਲੀ ਦਲ ਬਾਦਲ ਵੱਲੋਂ ਲੌਂਗੋਵਾਲ ਦਾ ਨਾਂ ਪੇਸ਼ ਕੀਤਾ ਗਿਆ ਸੀ। ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਦਾ ਨਾਂ ਵੀ ਪੇਸ਼ ਕੀਤਾ ਗਿਆ। ਜਦਕਿ ਵਿਰੋਧੀ ਧਿਰ ਵੱਲੋਂ ਜਥੇਦਾਰ ਸਿੰਘ ਸੁਖਦੇਵ ਸਿੰਘ ਭੌਰ ਨੇ ਅਮਰੀਕ ਸਿੰਘ ਸ਼ਾਹਪੁਰ ਦਾ ਨਾਂ ਸਦਨ ਅੱਗੇ ਰੱਖਿਆ ਸੀ। ਸਦਨ ਦੀ ਪ੍ਰਧਾਨਗੀ ਕਰ ਰਹੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵਿਰੋਧੀ ਧਿਰ ਨੂੰ ਘੱਟ ਗਿਣਤੀ ਵਿਚ ਹੋਣ ਕਾਰਨ ਆਪਣੇ ਉਮੀਦਵਾਰ ਦਾ ਨਾਂ ਵਾਪਿਸ ਲੈਣ ਲਈ ਕਿਹਾ ਪਰ ਵਿਰੋਧੀ ਧਿਰ ਦੇ ਸਟੈਂਡ ਨੂੰਲੈ ਕੇ ਵੋਟਿੰਗ ਕਰਵਾਈ ਗਈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement