ਮੈਂ ਅਕਾਲੀਆਂ ਦੀਆਂ ਤੁਹਮਤਾਂ ਤੋਂ ਡਰਨ ਵਾਲਾ ਨਹੀਂ : ਸੁਖਜਿੰਦਰ ਸਿੰਘ ਰੰਧਾਵਾ
Published : Nov 27, 2019, 8:52 am IST
Updated : Nov 27, 2019, 8:52 am IST
SHARE ARTICLE
Sukhjinder Singh Randhawa
Sukhjinder Singh Randhawa

  ਲੋਕਾਂ ਦੀ ਪ੍ਰਵਾਹ ਦਾ ਢਕਵੰਜ ਰਚਣ ਵਾਲੇ ਅਕਾਲੀ ਪੰਜਾਬ ਦੇ ਹਿੱਸੇ ਦਾ 4100 ਕਰੋੜ ਜੀ.ਐਸ.ਟੀ. ਮੁਆਵਜ਼ਾ ਦਿਵਾਉਣ : ਜਾਖੜ

ਐਸ.ਏ.ਐਸ. ਨਗਰ  (ਸੁਖਦੀਪ ਸਿੰਘ ਸੋਈਂ) :  ਪੰਜਾਬ ਕ੍ਰਿਸਚੀਅਨ ਵੈਲਫ਼ੇਅਰ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਡਾ. ਸਲਾਮਤ ਮਸੀਹ ਅਤੇ ਉਨ੍ਹਾਂ ਦੀ ਟੀਮ ਨੇ ਅੱਜ ਸੂਬੇ ਦੇ ਤਿੰਨ ਕੈਬਨਿਟ ਮੰਤਰੀਆਂ, ਸੂਬਾ ਕਾਂਗਰਸ ਦੇ ਪ੍ਰਧਾਨ ਅਤੇ 7 ਵਿਧਾਇਕਾਂ ਦੀ ਮੌਜੂਦਗੀ ਵਿਚ ਵਣ ਵਿਭਾਗ ਵਿਖੇ ਸਥਿਤ ਦਫ਼ਤਰ 'ਚ ਅਪਣਾ ਅਹੁਦਾ ਸਾਂਭਿਆ। ਮੀਡੀਆ ਦੇ ਸਵਾਲਾਂ ਦੇ ਜਵਾਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਤੁਹਮਤਾਂ ਦੀ ਵਿੱਢੀ ਮੁਹਿੰਮ ਨੂੰ ਗੁਮਰਾਹਕੁੰਨ ਤੇ ਝੂਠਾ ਕਰਾਰ ਦਿੰਦਿਆਂ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮਾਮਲੇ ਦੀ ਜਾਂਚ ਚਲ ਰਹੀ ਹੈ।

Khalistan supporters threaten captain captain

ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦਾ ਰਾਜ ਨਹੀਂ, ਇਹ ਕੈਪਟਨ ਅਮਰਿੰਦਰ ਸਿੰਘ ਦਾ ਰਾਜ ਹੈ ਜਿਸ ਵਿਚ ਦੁਧ ਦਾ ਦੁਧ ਅਤੇ ਪਾਣੀ ਦਾ ਪਾਣੀ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਏ ਜਾਣ ਦੇ ਜਵਾਬ ਵਿਚ ਰੰਧਾਵਾ ਨੇ ਕਿਹਾ, ''ਜੋ ਵਿਅਕਤੀ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਨੂੰ ਨੱਥ ਪਾਏਗਾ, ਬੇਅਦਬੀ ਮਾਮਲਿਆਂ ਵਿਚ ਅਕਾਲੀਆਂ ਦੀ ਸ਼ਮੂਲੀਅਤ ਬਾਰੇ ਦਸੇਗਾ, ਇਨ੍ਹਾਂ ਦੇ ਨਸ਼ੇ ਦੇ ਕਾਰੋਬਾਰ ਨੂੰ ਉਜਾਗਰ ਕਰੇਗਾ ਅਤੇ ਇਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਜੱਗ ਜ਼ਾਹਰ ਕਰੇਗਾ, ਜ਼ਾਹਰਾ ਤੌਰ 'ਤੇ ਇਹ ਲੋਕ ਉਸ ਵਿਅਕਤੀ ਨੂੰ ਨਿਸ਼ਾਨਾ ਬਣਾਉਣਗੇ ਪਰ ਮੈਂ ਡਰਨ ਵਾਲਾ ਨਹੀਂ ਅਤੇ ਸੱਚ 'ਤੇ ਬੇਝਿਜਕ ਹੋ ਕੇ ਪਹਿਰਾ ਦਿਆਂਗਾ।''

sunil jhakarsunil jhakar

ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਸਲ ਵਿਚ ਕਾਂਗਰਸ ਦੀ ਚੜ੍ਹਤ ਨੂੰ ਵੇਖ ਕੇ ਅਕਾਲੀ ਮੁੱਦਾਹੀਣ ਹੋ ਗਏ ਹਨ ਅਤੇ ਲੋਕਾਂ ਦੀ ਖ਼ੈਰ-ਖ਼ੁਆਹ ਬਣਨ ਦਾ ਢਕਵੰਜ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਬਾਦਲ ਪਰਵਾਰ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਲੋਕਾਂ ਦੀ ਇੰਨੀ ਹੀ ਪ੍ਰਵਾਹ ਹੈ ਤਾਂ ਉਹ ਸੂਬਾ ਸਰਕਾਰ ਦੇ ਹਿੱਸੇ ਦਾ 4100 ਕਰੋੜ ਰੁਪਏ ਦਾ ਬਣਦਾ ਜੀ.ਐਸ.ਟੀ. ਮੁਆਵਜ਼ਾ ਦਿਵਾਉਣ ਅਤੇ ਬਾਦਲ ਸਰਕਾਰ ਵਲੋਂ ਵਿਰਸੇ ਵਿਚ ਦਿਤੇ ਗਏ 31,000 ਕਰੋੜ ਰੁਪਏ ਦੇ ਸੀ.ਸੀ.ਐਲ. ਘਪਲੇ ਦਾ ਕੇਂਦਰ ਸਰਕਾਰ ਤੋਂ ਛੇਤੀ ਤੋਂ ਛੇਤੀ ਹੱਲ ਕਰਾਉਣ।

Beadbi KandBeadbi Kand

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਤੋਂ ਪੱਲਾ ਛੁਡਾਉਣ ਲਈ ਤਤਪਰ ਹੋਏ ਬਾਦਲ ਪਰਵਾਰ ਨੂੰ ਆਪਣੇ ਕਾਰਿਆਂ ਦਾ ਹਿਸਾਬ ਲੋਕਾਂ ਨੂੰ ਜ਼ਰੂਰ ਦੇਣਾ ਪਵੇਗਾ ਕਿ ਜੋ ਉਹ ਲੋਕਾਂ ਦੀ ਨਿਗ੍ਹਾ ਤੋਂ ਬਚ ਨਹੀਂ ਸਕਦੇ। ਡਾ. ਸਲਾਮਤ ਮਸੀਹ ਬਾਰੇ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਈਸਾਈ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਾ. ਸਲਾਮਤ ਮਸੀਹ ਨੂੰ ਕ੍ਰਿਸਚਿਅਨ ਵੈਲਫ਼ੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Sukhjinder RandhawaSukhjinder Randhawa

ਉਨ੍ਹਾਂ ਭਰੋਸਾ ਜਤਾਇਆ ਕਿ ਡਾ. ਮਸੀਹ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਉਣਗੇ। ਇਸ ਸਮਾਗਮ ਦੌਰਾਨ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ 7 ਵਿਧਾਇਕਾਂ ਗੁਰਦਾਸਪੁਰ ਤੋਂ ਬਰਿੰਦਰਮੀਤ ਸਿੰਘ ਪਾਹੜਾ, ਬਾਬਾ ਬਕਾਲਾ ਤੋਂ ਸੰਤੋਖ ਸਿੰਘ ਭਲਾਈਪੁਰ, ਸ੍ਰੀ ਹਰਗੋਬਿੰਦਪੁਰ ਤੋਂ ਬਲਵਿੰਦਰ ਸਿੰਘ ਲਾਡੀ, ਬਾਘਾ ਪੁਰਾਣਾ ਤੋਂ ਦਰਸ਼ਨ ਸਿੰਘ ਬਰਾੜ, ਮੋਗਾ ਤੋਂ ਹਰਜੋਤ ਕਮਲ ਸਿੰਘ, ਜ਼ੀਰਾ ਤੋਂ ਕੁਲਬੀਰ ਸਿੰਘ

Roshan JosephRoshan Joseph

ਜ਼ੀਰਾ ਤੇ ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਜ਼ਿਲ੍ਹਾ ਗਰਦਾਸਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਰੌਸ਼ਨ ਜੋਜ਼ਫ਼ ਤੇ ਸਾਬਕਾ ਪ੍ਰਧਾਨ ਅਸ਼ੋਕ ਚੌਧਰੀ ਹਾਜ਼ਰ ਰਹੇ ਜਦਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮਾਗਮ ਤੋਂ ਕੁੱਝ ਸਮਾਂ ਪਹਿਲਾਂ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਬਾਅਦ ਵਿਚ ਡਾ. ਮਸੀਹ ਨੂੰ ਮੁਬਾਰਕਬਾਦ ਦੇਣ ਪਹੁੰਚੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement