
ਇਹ ਹੁਕਮ ਡੀ.ਸੀ. ਘਨਸ਼ਿਆਮ ਥੋਰੀ ਨੇ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਅਤੇ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ...
ਸੰਗਰੂਰ: ਪਰਾਲੀ ਸਾੜਨ ਦਾ ਮਾਮਲਾ ਸਮਾਜ ਲਈ ਇਕ ਵੱਡਾ ਮੁੱਦਾ ਬਣਿਆ ਹੋਇਆ ਹੈ। ਪਰ ਇਸ ਦੇ ਚਲਦੇ ਸਰਕਾਰ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਯਤਨ ਕਰ ਰਹੀ ਹੈ। ਸਰਕਾਰ ਅਪਣੇ ਵੱਲੋਂ ਇਸ ’ਤੇ ਪੂਰਾ ਧਿਆਨ ਦੇਣ ਕੋਸ਼ਿਸ਼ ਕਰ ਰਹੀ ਹੈ। ਪਰ ਉਹਨਾਂ ਦੀ ਸਖ਼ਤੀ ਦੇ ਬਾਵਜੂਦ ਵੀ ਪੰਜਾਬ ਵਿਚ ਲਗਾਤਾਰ ਪਰਾਲੀ ਸਾੜੀ ਜਾ ਰਹੀ ਹੈ।
Straw ਝੋਨੇ ਦੀ ਪਰਾਲੀ ਸਾੜਣ ਤੋਂ ਰੋਕਣ ਸਬੰਧੀ ਲਾਈ ਸਰਕਾਰੀ ਡਿਊਟੀ ਨਿਭਾਉਣ ਪ੍ਰਤੀ ਅਣਗਹਿਲੀ ਵਰਤਣ ਵਾਲੇ ਸਹਿਕਾਰੀ ਸਭਾਵਾਂ ਦੇ 12 ਸਕੱਤਰਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਡੀ.ਸੀ. ਘਨਸ਼ਿਆਮ ਥੋਰੀ ਨੇ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਅਤੇ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਦੀ ਸਿਫ਼ਾਰਿਸ਼ ਦੇ ਆਧਾਰ ’ਤੇ ਜ਼ਿਲਾ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਦਿੱਤੇ ਹਨ।
Strawਜਾਣਕਾਰੀ ਅਨੁਸਾਰ ਡੀ.ਸੀ ਨੇ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਅਤੇ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਦੀ ਰਿਪੋਰਟ ਦੇ ਆਧਾਰ ’ਤੇ ਸਹਿਕਾਰੀ ਸਭਾਵਾਂ ਦੇ ਜ਼ਿਲਾ ਰਜਿਸਟਰਾਰ ਨੂੰ ਉਕਤ ਕਰਮਚਾਰੀਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਲਈ ਲਿਖ਼ਤੀ ਹਦਾਇਤ ਕੀਤੀ ਹੈ। ਇਨ੍ਹਾਂ ਸਕੱਤਰਾਂ ਨੂੰ ਸਟੱਬਲ ਬਰਨਿੰਗ ਰਿਪੋਰਟਿੰਗ ਦੀ ਅਹਿਮ ਜ਼ਿੰਮੇਵਾਰੀ ਸੌਂਪਦਿਆਂ ਨੋਡਲ ਅਧਿਕਾਰੀ ਵਜੋਂ ਤਾਇਨਾਤ ਕੀਤਾ ਗਿਆ ਸੀ।
Straw ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਵਲੋਂ ਡਿਪਟੀ ਕਮਿਸ਼ਨਰ ਨੂੰ ਭੇਜੀ ਰਿਪੋਰਟ ਮੁਤਾਬਕ ਪਿੰਡ ਬਘਰੌਲ ਵਿਖੇ ਨੋਡਲ ਅਫ਼ਸਰ ਵਜੋਂ ਤਾਇਨਾਤ ਜਗਪਾਲ ਸਿੰਘ ਸਕੱਤਰ, ਸਹਿਕਾਰੀ ਸਭਾਵਾਂ ਸੁਨਾਮ ਅਤੇ ਪਿੰਡ ਲਾਡਬਣਜਾਰਾ ਕਲਾਂ ਵਿਖੇ ਨੋਡਲ ਅਫ਼ਸਰ ਵਜੋਂ ਤਾਇਨਾਤ ਗੁਰਤੇਜ ਸਿੰਘ ਸਕੱਤਰ, ਸਹਿਕਾਰੀ ਸਭਾਵਾਂ ਸੁਨਾਮ ਵਲੋਂ ਆਪਣੀ ਡਿਊਟੀ ਦੌਰਾਨ ਵਾਰ-ਵਾਰ ਫੋਨ ਕਰਨ ’ਤੇ ਸਮੇਂ ਸਿਰ ਅਤੇ ਸਹੀ ਤਰੀਕੇ ਨਾਲ ਰਿਪੋਰਟਾਂ ਨਹੀਂ ਭੇਜੀਆਂ ਗਈਆਂ, ਜਿਸ ਕਾਰਣ ਉੱਚ ਅਧਿਕਾਰੀਆਂ ਨੂੰ ਰਿਪੋਰਟਾਂ ਭੇਜਣ ’ਚ ਦੇਰੀ ਹੁੰਦੀ ਹੈ।
ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਦੀ ਰਿਪੋਰਟ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਵਲੋਂ ਸਬ-ਡਵੀਜ਼ਨ ਦੇ 10 ਪਿੰਡਾਂ ਦੀਆਂ ਕੋ-ਆਪ੍ਰੇਟਿਵ ਸੋਸਾਇਟੀਆਂ ਦੇ ਸਕੱਤਰਾਂ ਵਿਰੁੱਧ ਜ਼ਿਲਾ ਰਜਿਸਟਰਾਰ ਨੂੰ ਨਿਯਮਾਂ ਮੁਤਾਬਕ ਬਣਦੀ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ’ਚ ਸਾਗਰ ਸਿੰਘ ਸਕੱਤਰ ਅਕਬਰਪੁਰ, ਅਮਰਜੀਤ ਸਿੰਘ ਸਕੱਤਰ, ਜਸਕਰਨ ਸਿੰਘ ਗੇਹਲਾਂ, ਪਰਮਜੀਤ ਸਿੰਘ ਸਕੱਤਰ ਨਰੈਣਗੜ੍ਹ ਆਦਿ ਸ਼ਾਮਲ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।