ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅੱਜ ਹੋਵੇਗੀ ਚੋਣ
Published : Nov 27, 2019, 10:21 am IST
Updated : Nov 27, 2019, 10:21 am IST
SHARE ARTICLE
SGPC Election
SGPC Election

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ

ਅੰਮ੍ਰਿਤਸਰ : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਣ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਲੋਂ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਕੀ ਹਦਾਇਤਾਂ ਦਿੱਤੀਆਂ ਗਈਆਂ ਹਨ। ਚੋਣ ਦੌਰਾਨ ਡਿਊਟੀ ਨਿਭਾਉਣ ਵਾਲੇ ਹਰ ਮੁਲਾਜ਼ਮ ਨੂੰ ਆਪਣੀ ਡਿਊਟੀ ਸੁਹਿਰਦਤਾ ਨਾਲ ਨਿਭਾਉਣ ਲਈ ਕਿਹਾ।

SGPC SGPC

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਜਨਰਲ ਇਜ਼ਲਾਸ 27 ਨਵੰਬਰ ਨੂੰ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਣਾ ਹੈ। ਇਜਲਾਸ 'ਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਦਫ਼ਤਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।ਡਾ. ਰੂਪ ਸਿੰਘ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਇਜਲਾਸ ਦੀ ਆਰੰਭਤਾ ਅਰਦਾਸ ਨਾਲ ਹੋਵੇਗੀ। ਸ਼੍ਰੋਮਣੀ ਕਮੇਟੀ ਦਾ ਸਮੁੱਚੇ ਹਾਊਸ ’ਚ 170 ਮੈਂਬਰ ਵੱਖ-ਵੱਖ ਹਲਕਿਆਂ ਤੋਂ ਸੰਗਤ ਵਲੋਂ ਵੋਟਾਂ ਰਾਹੀਂ ਚੁਣੇ ਜਾਂਦੇ ਹਨ। ਇਸ ਤੋਂ ਇਲਾਵਾ 15 ਨਾਮਜ਼ਦ ਮੈਂਬਰ ਹੁੰਦੇ ਹਨ।

SGPCSGPC

ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਾਹਿਬ ਵੀ ਸਤਿਕਾਰਤ ਮੈਂਬਰਾਂ ਵਜੋਂ ਹਾਊਸ ਦਾ ਹਿੱਸਾ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 14 ਸ਼੍ਰੋਮਣੀ ਕਮੇਟੀ ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰਾਂ ਨੇ ਅਸਤੀਫ਼ਾ ਦਿੱਤਾ ਹੋਇਆ ਹੈ। ਇਜਲਾਸ ਦੇ ਪ੍ਰਬੰਧਾਂ ਸਬੰਧੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸਕੱਤਰ ਸਿੰਘ ਆਦਿ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement