
12 ਸਾਲ ਤੋਂ ਲੁਧਿਆਣਾ ਦੀ ਅਦਾਲਤ ‘ਚ ਚੱਲ ਰਹੇ ਬਹੁ-ਚਰਚਿਤ ਬਹੁ-ਕਰੋੜੀ ਸਿਟੀ ਸੈਂਟਰ...
ਚੰਡੀਗੜ੍ਹ: 12 ਸਾਲ ਤੋਂ ਲੁਧਿਆਣਾ ਦੀ ਅਦਾਲਤ ‘ਚ ਚੱਲ ਰਹੇ ਬਹੁ-ਚਰਚਿਤ ਬਹੁ-ਕਰੋੜੀ ਸਿਟੀ ਸੈਂਟਰ ਘੁਟਾਲੇ ਕੇਸ ਦਾ ਫੈਸਲਾ ਅੱਜ ਆ ਸਕਦਾ ਹੈ। ਇਸ ਮਾਮਲੇ ਵਿਚ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰਾਂ ਨੂੰ ਅਦਾਲਤ ਵੱਲੋਂ ਅੱਜ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
Captain Amrinder Singh
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 36 ਲੋਕਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਉਪਰੰਤ ਵਿਜੀਲੈਂਸ ਵੱਲੋਂ ਅਦਾਲਤ ਵਿਚ ਇਸ ਕੇਸ ਨੂੰ ਰੱਦ ਕਰਨ ਸਬੰਧੀ ਦਰਖਾਸਤ ਦਿੱਤੀ ਸੀ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਸਿਟੀ ਸੈਂਟਰ ਨੂੰ ਲੈ ਕੇ ਕੋਈ ਘਪਲੇਬਾਜ਼ੀ ਨਹੀਂ ਹੋਈ, ਸਗੋਂ ਰਾਜਸੀ ਰੰਜਿਸ਼ ਕਾਰਨ ਇਹ ਮਾਮਲਾ ਦਰਜ ਕਰਵਾਇਆ ਗਿਆ ਸੀ।
City Center Scam
ਵਿਜੀਲੈਂਸ ਵੱਲੋਂ ਅਦਾਲਤ ਵਿਚ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ ਸਬੰਧੀ ਵੀ ਬਹਿਸ ਮੁਕੰਮਲ ਕਰ ਲਈ ਗਈ ਹੈ। ਜੱਜ ਨੇ ਇਸ ਮਾਮਲੇ ਦੀ ਸੁਣਵਾਈ ਹੁਣ 27 ਨਵੰਬਰ ਨੂੰ ਕਰਨ ਦਾ ਹੁਕਮ ਸੁਣਾਇਆ ਸੀ। ਕਾਨੂੰਨੀ ਮਾਹਿਰਾਂ ਮੁਤਾਬਕ ਇਸ ਮਾਮਲੇ ਵਿਚ ਅੱਜ ਅਦਾਲਤ ਵੱਲੋਂ ਫ਼ੈਸਲਾ ਸੁਣਾਇਆ ਜਾ ਸਕਦਾ ਹੈ।