
ਕਾਲੇ ਕਾਨੂੰਨਾਂ ਵਿਰੁੱਧ 'ਆਪ' ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਿਵਾਸ 'ਤੇ ਹੱਲਾ ਬੋਲਿਆ
ਨਵੀਂ ਦਿੱਲੀ/ਚੰਡੀਗੜ੍ਹ - ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਲੇ- ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਕਾਰੀ ਨਿਵਾਸ 'ਤੇ ਹੱਲਾ ਬੋਲਿਆ ਅਤੇ ਮੋਦੀ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਦੇਸ਼ ਦੇ ਸਭ ਤੋਂ ਵੱਧ ਸੁਰੱਖਿਆ ਵਾਲੇ ਖੇਤਰ 'ਚ 'ਆਪ' ਵਿਧਾਇਕਾਂ ਦੇ ਅਚਾਨਕ ਰੋਸ ਪ੍ਰਦਰਸ਼ਨ ਨੂੰ ਦੇਖ ਦਿੱਲੀ ਦੇ ਪੁਲਿਸ-ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ।
9 MLAs including Harpal Singh Cheema and Jarnail Singh detained by Delhi Police
ਭਾਰੀ ਗਿਣਤੀ 'ਚ ਤੈਨਾਤ ਦਿੱਲੀ ਪੁਲਿਸ ਨੂੰ ਹੱਥਾਂ 'ਚ ਤਖਤੀਆਂ ਲੈ ਕੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ 'ਆਪ' ਵਿਧਾਇਕਾਂ ਨੂੰ ਹਿਰਾਸਤ 'ਚ ਲੈਣ ਲਈ ਕਾਫੀ ਜੱਦੋਜਹਿਦ ਕਰਨੀ ਪਈ। ਇਨ੍ਹਾਂ ਵਿਧਾਇਕਾਂ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਤਿਲਕ ਨਗਰ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ
9 MLAs including Harpal Singh Cheema and Jarnail Singh detained by Delhi Police
ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ) ਸ਼ਾਮਲ ਸਨ।
ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜਰਨੈਲ ਸਿੰਘ ਨੇ ਦੱਸਿਆ ਕਿ ਖੇਤੀ ਬਾਰੇ ਲਿਆਂਦੇ ਗਏ ਕਾਲੇ ਕਾਨੂੰਨਾਂ ਵਿਰੁੱਧ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਅਣਦੇਖਿਆ ਅਤੇ ਅਣਸੁਣਿਆ ਕਰ ਰਹੀ ਕੇਂਦਰ ਦੀ ਗੁੰਗੀ-ਬਹਿਰੀ ਸਰਕਾਰ ਨੂੰ ਜਗਾਉਣ ਲਈ ਅੱਜ ਪ੍ਰਧਾਨ ਮੰਤਰੀ ਦੇ ਦਰ 'ਤੇ ਪੁੱਜੇ ਅਤੇ ਕਿਸਾਨਾਂ ਦੀ ਆਵਾਜ਼ ਪ੍ਰਧਾਨ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
9 MLAs including Harpal Singh Cheema and Jarnail Singh detained by Delhi Police
ਜਿਸ ਉਪਰੰਤ ਦਿੱਲੀ ਪੁਲਸ ਵੱਲੋਂ ਸਾਰੇ 'ਆਪ' ਵਿਧਾਇਕਾਂ ਨੂੰ ਹਿਰਾਸਤ 'ਚ ਲੈ ਕੇ ਪਹਿਲਾ ਚਾਣਕਿਆ ਪੁਰੀ ਪੁਲਸ ਥਾਣੇ ਅਤੇ ਫਿਰ ਹਰੀ ਨਗਰ ਪੁਲਸ ਥਾਣੇ 'ਚ ਰੱਖਿਆ ਗਿਆ। ਅੰਤ ਬੁਰਾੜੀ ਗਰਾਊਂਡ 'ਚ ਲੈ ਜਾ ਕੇ ਰਿਹਾਅ ਕਰ ਦਿੱਤਾ ਗਿਆ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇਸ਼ ਅਤੇ ਪੰਜਾਬ ਦੇ ਅੰਨਦਾਤਾ ਨਾਲ ਡਟ ਕੇ ਖੜੀ ਹੈ।