ਰੱਸੀ ਸੜ ਗਈ ਪਰ...! ‘ਸਿਆਸੀ ਜਿੱਦ’ ਛੱਡਣ ਲਈ ਅਜੇ ਵੀ ਤਿਆਰ ਨਹੀਂ ਹੋ ਰਹੇ ਖੇਤੀਬਾੜੀ ਮੰਤਰੀ ਤੋਮਰ
Published : Nov 27, 2020, 6:21 pm IST
Updated : Nov 27, 2020, 6:21 pm IST
SHARE ARTICLE
Narinder Tomar
Narinder Tomar

ਕਿਸਾਨੀ ਘੋਲ ਨੂੰ ਹੋਰ ਪ੍ਰਚੰਡ ਰੂਪ ਦੇ ਸਕਦੇ ਹਨ ਖੇਤੀਬਾੜੀ ਮੰਤਰੀ ਦੇ ਅਜਿਹੇ ਬਿਆਨ

ਚੰਡੀਗੜ੍ਹ : ਕਿਸਾਨੀ ਸੰਘਰਸ਼ ਵਲੋਂ ਸਭ ਗਿਣਤੀਆਂ-ਮਿਣਤੀਆਂ ਪੁੱਠੀਆਂ ਪਾਉਣ ਤੋਂ ਬਾਅਦ ਵੀ ਕੇਂਦਰ ਸਰਕਾਰ ਦੇ ਮੰਤਰੀ ਅਪਣੀ ‘ਸਿਆਸੀ ਜਿੱਦ’ ਛੱਡਣ ਲਈ ਤਿਆਰ ਨਹੀਂ ਜਾਪਦੇ। ਖ਼ਾਸ ਕਰ ਕੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਅਜੇ ਵੀ ਕਿਸਾਨਾਂ ਨੂੰ ਸੰਘਰਸ਼ ਵਾਪਸ ਲੈਣ ਦੀ ਅਪੀਲ ਕਰਦਿਆਂ 3 ਦਸੰਬਰ ਨੂੰ ਗੱਲਬਾਤ ਲਈ ਆਉਣ ਬਾਰੇ ਕਹਿ ਰਹੇ ਹਨ। ਇੰਨਾ ਨਹੀਂ, ਖੇਤੀ ਮੰਤਰੀ ਕਿਸਾਨੀ ਸੰਘਰਸ਼ ਨੂੰ ਕਾਂਗਰਸ ਪ੍ਰੇਰਿਤ ਕਹਿਣ ਤੋਂ ਬਾਜ ਨਹੀਂ ਆ ਰਹੇ। 

Narendra Singh TomarNarendra Singh Tomar

ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਾਂਗਰਸ ’ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਵੀ ਲਾਇਆ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਵੀ ਖੇਤੀ ਮੰਤਰੀ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਲਈ ਵਚਨਬੱਧ ਹਨ। 

Delhi MarchDelhi March

ਖੇਤੀ ਮੰਤਰੀ ਮੁਤਾਬਕ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ ਅਤੇ ਜੋ ਨਵੇਂ ਕਾਨੂੰਨ ਬਣਾਏ ਗਏ ਹਨ, ਉਹ ਵੀ ਕਿਸਾਨਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸੇ ਲਈ 3 ਦਸੰਬਰ ਨੂੰ ਫ਼ਿਰ ਗੱਲਬਾਤ ਲਈ ਬੁਲਾਇਆ ਗਿਆ ਹੈ।

Narendra Singh TomarNarendra Singh Tomar

ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕਾਂਗਰਸ ਨੂੰ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ ਦੀ ਨਸੀਹਤ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਆਪਣੀਆਂ ਨੀਤੀਆਂ ’ਤੇ ਝਾਤ ਮਾਰਦਿਆਂ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ’ਤੇ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸਿਆਸੀ ਮੁਫਾਦਾਂ ਲਈ ਹਵਾ ਦਿਤੀ ਜਾ ਰਹੀ ਹੈ ਜਦਕਿ ਖੇਤੀ ਕਾਨੂੰਨ ਕਿਸਾਨਾਂ ਲਈ ਲਾਭਕਾਰੀ ਹਨ।

Narendra ModiNarendra Modi

ਖੇਤੀਬਾੜੀ ਮੰਤਰੀ ਦੇ ਇਨ੍ਹਾਂ ਤੇਵਰਾਂ ਨੂੰ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਂਗ ਵੇਖਿਆ ਜਾ ਰਿਹਾ ਹੈ। ਹਕੂਮਤਾਂ ਦੀਆਂ ਵੱਡੀਆਂ ਰੋਕਾਂ ਉਲੰਘਣ ਤੋਂ ਬਾਅਦ ਦਿੱਲੀ ਸਰਹੱਦ ’ਤੇ ਡੇਰਾ ਜਮਾਈ ਬੈਠੇ ਲੱਖਾਂ ਕਿਸਾਨਾਂ ਦਾ ਜੋਸ਼ ਸੱਤਵੇਂ ਅਸਮਾਨ ’ਤੇ ਪਹੁੰਚ ਚੁੱਕਾ ਹੈ ਜੋ ‘ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ’ ਕਹਿਣ ਨਾਲ ਹੋਰ ਪ੍ਰਚੰਡ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਚੋਣਾਂ ਦੌਰਾਨ ਇਕ ਦਿਨ ’ਚ 100-100 ਰੈਲੀਆਂ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਘਰ ਆਏ ਅੰਨਦਾਤੇ’ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਕਿਸਾਨਾਂ ਦਾ ਘੋਲ ‘ਹੋਂਦ ਦੀ ਲੜਾਈ’ ਵਿਚ ਤਬਦੀਲ ਹੁੰਦਾ ਜਾ ਰਿਹਾ ਹੈ ਜੋ ਕੇਂਦਰ ਦੀ ਅੜੀ ਕਾਰਨ ਹੋਰ ਪ੍ਰਚੰਡ ਹੋਵੇਗਾ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement