
ਕਿਸਾਨਾਂ ਤੋਂ ਪ੍ਰਦਰਸ਼ਨ ਕਰਨ ਦਾ ਹੱਕ ਖੋਹਣਾ ਅਤਿ ਨਿੰਦਣਯੋਗ : ਭਗਵੰਤ ਮਾਨ
ਚੰਡੀਗੜ੍ਹ, 26 ਨਵੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ ਵਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਮੋਦੀ ਅਤੇ ਖੱਟੜ ਵਲੋਂ ਕਿਸਾਨਾਂ ਉਤੇ ਕੀਤੇ ਜ਼ੁਲਮ ਦੀ ਸਖ਼ਤ ਨਿਖੇਧੀ ਕੀਤੀ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣਾ ਅਤਿ ਨਿੰਦਣਯੋਗ ਹੈ ਅਤੇ ਆਮ ਆਦਮੀ ਪਾਰਟੀ ਇਸ ਦਾ ਸਖ਼ਤ ਵਿਰੋਧ ਕਰਦੀ ਹੈ। ਮਾਨ ਨੇ ਕਿਹਾ ਕਿ ਸਾਡਾ ਸੰਵਿਧਾਨ ਲੋਕਤੰਤਰਿਕ ਢੰਗ ਨਾਲ ਰੋਸ ਪ੍ਰਗਟਾਉਣ ਦਾ ਅਧਿਕਾਰ ਦਿੰਦਾ ਹੈ, ਪ੍ਰੰਤੂ ਅੱਜ ਦੁੱਖ ਦੀ ਗੱਲ ਹੈ ਕਿ ਸੰਵਿਧਾਨ ਦਿਵਸ ਵਾਲੇ ਦਿਨ ਹੀ ਭਾਜਪਾ ਇਹ ਅਧਿਕਾਰ ਖੋਹਣ ਦੀ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਪਣੇ ਹੱਕਾਂ ਲਈ ਸੰਘਰਸ਼ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਕੋਈ ਵੀ ਇਸ ਅਧਿਕਾਰ ਨੂੰ ਖੋਹ ਨਹੀਂ ਸਕਦਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕਾਂ ਲਈ imageਸੰਘਰਸ਼ ਕਰੇਗੀ ਅਤੇ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲੇਗੀ।