
ਜੋ 29 ਨਵੰਬਰ, 2020 ਨੂੰ ਹੋਣ ਵਾਲੀ ਪ੍ਰੀਖਿਆ ਕੋਵਿਡ ਕਾਰਨਾਂ ਕਰਕੇ ਮੁਲਤਵੀ ਕੀਤੀ ਗਈ ਹੈ।
ਚੰਡੀਗੜ੍ਹ : ਹਰ ਸਾਲ ਈਟੀਟੀ ਅਧਿਆਪਕ ਭਰਤੀ ਪ੍ਰiਖਿਆ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਹੁੰਦੇ ਹਨ। ਇਸ ਸਾਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਡਾਇਰੈਕਟੋਰੇਟ ਪੰਜਾਬ ਵੱਲੋਂ ਲਈ ਜਾਣ ਵਾਲੀ ਈਟੀਟੀ ਅਧਿਆਪਕ ਭਰਤੀ ਪ੍ਰiਖਿਆ 29 ਨਵੰਬਰ ਨੂੰ ਹੋਣੀ ਹੈ। ਇਸ ਪ੍ਰੀਖਿਆ ਦੀਆਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ। ਪਰ ਇਸ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਜਾਅਲੀ ਪੱਤਰ ਸੋਸ਼ਲ਼ ਮੀਡੀਆ 'ਤੇ ਖ਼ੂਬ ਵਾਇਰਲ ਕੀਤਾ ਜਾ ਰਿਹਾ ਹੈ।
ਇਸ ਵਿੱਚ ਲਿਖਿਆਂ ਹੈ ਕਿ ਇਹ ਪ੍ਰੀਖਿਆ ਜੋ 29 ਨਵੰਬਰ, 2020 ਨੂੰ ਹੋਣ ਵਾਲੀ ਪ੍ਰੀਖਿਆ ਕੋਵਿਡ ਕਾਰਨਾਂ ਕਰਕੇ ਮੁਲਤਵੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਭਰਤੀ ਬੋਰਡ ਨੇ ਸਾਂਝਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਜਾਅਲੀ ਪੱਤਰ ਹੈ। ਸਿੱਖਿਆ ਭਰਤੀ ਬੋਰਡ ਪੰਜਾਬ ਵੱਲੋਂ ਈਟੀਟੀ ਭਰਤੀ ਪ੍ਰੀਕਿਆ ਨੂੰ ਮੁਲਤਵੀ ਕਰਨ ਬਾਰੇ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ ਗਿਆ। ਪ੍ਰੀਖਿਆ ਨਿਯਤ ਮਿਤੀ 29 ਨਵੰਬਰ ਨੂੰ ਹੀ ਹੋਵੇਗੀ।