Advertisement
  ਖ਼ਬਰਾਂ   ਪੰਜਾਬ  27 Nov 2020  ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਵੇਖ ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਵਲ ਐਡਵਾਇਜ਼ਰੀ ਜਾਰੀ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਵੇਖ ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਵਲ ਐਡਵਾਇਜ਼ਰੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ
Published Nov 27, 2020, 9:52 am IST
Updated Nov 27, 2020, 9:52 am IST
ਯਾਤਰੀਆਂ ਨੂੰ ਕਿਹੜੇ ਰਾਹਾਂ 'ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
police
 police

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨ ਦੇ ਖਿਲਾਫ ਕਿਸਾਨ ਅੰਦੋਲਨ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਹੁਣ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ  ਕਿਸਾਨ ਅੰਦੋਲਨ ਕਰ ਰਹੇ ਹਨ। ਜਿਸ ਕਾਰਨ ਬੀਤੇ ਲੰਬੇ ਸਮੇਂ ਤੋਂ ਪੰਜਾਬ 'ਚ ਕੁੱਝ ਹਿੱਸਿਆਂ 'ਚ ਰੇਲ ਮਾਰਗ ਬੰਦ ਹਨ। ਉੱਥੇ ਹੀ ਹੁਣ ਕਿਸਾਨ ਹਾਈਵੇਅ ਜਾਮ ਕਰਨ ਦੀ ਤਿਆਰੀ 'ਚ ਹਨ। ਜਿਸ ਕਾਰਨ ਹਰਿਆਣਾ ਤੋਂ ਦਿੱਲੀ ਜਾਣ 'ਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯਾਤਰੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਜਾਂ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਹਰਿਆਣਾ ਪੁਲਿਸ ਨੇ ਟ੍ਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। 

Farmers Protest

ਜਾਣੋ ਟ੍ਰੈਵਲ ਐਡਵਾਇਜ਼ਰੀ
1- ਟ੍ਰੈਵਲ ਐਡਵਾਇਜ਼ਰੀ ਜਾਰੀ ਕਰਦਿਆਂ ਹਰਿਆਣਾ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਯਾਤਰੀਆਂ ਨੂੰ ਕਿਹੜੇ ਰਾਹਾਂ 'ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
2. ਜਾਰੀ ਹੋਈ ਟ੍ਰੈਵਲ ਐਡਵਾਇਜ਼ਰੀ ਦੇ ਮੁਤਾਬਕ ਕਿਹਾ ਗਿਆ ਹੈ ਕਿ ਹਰਿਆਣਾ ਤੋਂ ਦਿੱਲੀ ਜਾਣ ਲਈ ਨੈਸ਼ਨਲ ਹਾਈਵੇਅ ਨੰਬਰ 10 ਤੇ ਨੈਸ਼ਨਲ ਹਾਈਵੇਅ 44 ਅੰਬਾਲਾ ਤੇ ਪਾਨੀਪਤ ਨੂੰ ਦਿੱਲੀ ਨਾਲ ਜੋੜਦਾ ਹੈ। 
 

Farmers Protest

3. ਕਿਸਾਨ ਅੰਦੋਲਨ ਨੂੰ ਦੇਖਦਿਆਂ ਹੋਇਆਂ ਹਰਿਆਣਾ ਤੇ ਦਿੱਲੀ ਸਰਹੱਦ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਸੁਰੱਖਿਆ ਦੇ ਲਿਹਾਜ਼ ਨਾਲ ਬੈਰੀਕੇਡਿੰਗ ਵੀ ਕੀਤੀ ਗਈ ਹੈ। 
 

Farmers Protest

4. ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਨੂੰ ਰੋਕਣ ਲਈ ਪਹਿਲਾਂ ਹੀ ਪੰਜਾਬ ਦੇ ਨਾਲ ਲੱਗਣ ਵਾਲੀਆਂ ਸੂਬੇ ਦੀਆਂ ਸਰਹੱਦਾਂ 26 ਤੇ 27 ਨਵੰਬਰ ਲਈ ਬੰਦ ਕਰ ਦਿੱਤਾ ਸੀ।

Advertisement