ਪੁਲਿਸ ਨਾਲ ਝੜਪ ਤੋਂ ਬਾਅਦ ਕਿਸਾਨਾਂ ਨੂੰ ਦਿੱਲੀ 'ਚ ਮਿਲੀ ਐਂਟਰੀ
Published : Nov 27, 2020, 2:16 pm IST
Updated : Nov 27, 2020, 2:19 pm IST
SHARE ARTICLE
farmer
farmer

ਰਾਮ ਲੀਲਾ ਮੈਦਾਨ ਦੀ ਥਾਂ ਹੁਣ ਬੁਰਾੜੀ ਮੈਦਾਨ 'ਚ ਕਿਸਾਨ ਪ੍ਰਦਰਸ਼ਨ ਕਰਨਗੇ।

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਜਾ ਰਹੇ ਕਿਸਾਨਾਂ ਦਾ ਰੋਸ ਮੁਜ਼ਾਹਰਾ ਕਰ ਰਹੇ ਹਨ।  ਇਸ ਦੌਰਾਨ ਹੁਣ ਲੰਬੇ ਸਮੇਂ ਤੋਂ ਬਾਅਦ ਕਿਸਾਨਾਂ ਨੂੰ ਆਖਿਰਕਾਰ ਦਿੱਲੀ ਵਿੱਚ ਐਂਟਰੀ ਮਿਲ ਗਈ ਹੈ। ਕਿਸਾਨਾਂ ਨੂੰ ਹੁਣ ਬਿਨ੍ਹਾ ਰੋਕੇ ਅੱਗੇ ਜਾਣ ਦਿੱਤਾ ਜਾਵੇਗਾ। ਕਿਸਾਨਾਂ ਨੂੰ ਬੁਰਾੜੀ ਮੈਦਾਨ 'ਚ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ। ਰਾਮ ਲੀਲਾ ਮੈਦਾਨ ਦੀ ਥਾਂ ਹੁਣ ਬੁਰਾੜੀ ਮੈਦਾਨ 'ਚ ਕਿਸਾਨ ਪ੍ਰਦਰਸ਼ਨ ਕਰਨਗੇ।

delhi police protest

ਦੱਸ ਦੇਈਏ ਕਿ ਪਹਿਲਾਂ ਦਿੱਲੀ ਦੀਆਂ ਸੀਮਾਵਾਂ ਸਮੇਤ ਨਵੀਂ ਦਿੱਲੀ ਜ਼ਿਲ੍ਹੇ ਦੀਆਂ ਸੀਮਾਵਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਦੇ ਨਾਲ-ਨਾਲ ਨੀਮ ਫ਼ੌਜੀ ਬਲਾਂ ਨੂੰ ਲਾਇਆ ਗਿਆ ਹੈ।

 

 

ਨਵੀਂ ਦਿੱਲੀ ਇਲਾਕੇ ’ਚ ਵੀ ਕਿਸੇ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਸਿੰਧੂ, ਟਿਕਰੀ ਤੇ ਬਹਾਦਰਗੜ੍ਹ ਬਾਰਡਰ ਉੱਤੇ ਜ਼ਿਆਦਾ ਦਬਾਅ ਪੈਣ ਕਾਰਨ ਸੀਮਾ ਸੀਲ ਕਰ ਦਿੱਤੀ ਗਈ ਹੈ।

delhi police

ਪੁਲਿਸ ਨੇ ਦਿੱਲੀ-ਬਹਾਦਰਗੜ੍ਹ ਹਾਈਵੇਅ ਦੇ ਟਿਕਰੀ ਬਾਰਡਰ ਉੱਤੇ ਜਮ੍ਹਾ ਕਿਸਾਨਾਂ ਨੂੰ ਖਿੰਡਾੳਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਹਨ ਤੇ ਅੱਥਰੂ ਗੈਸ ਛੱਡੀ ਹੈ।ਕਿਸਾਨਾਂ ਦੇ ਰੋਸ ਮੁਜ਼ਾਹਰੇ ਨੂੰ ਵੇਖਦਿਆਂ ਦਿੱਲੀ ਪੁਲਿਸ ਨੇ ਦਿੱਲੀ ਸਰਕਾਰ ਤੋਂ 9 ਸਟੇਡੀਅਮਾਂ ਨੂੰ ਅਸਥਾਈ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਮੰਗੀ  ਸੀ ਪਰ ਹੁਣ ਦਿੱਲੀ ਸਰਕਾਰ ਨੇ ਉਸ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ। 

Farmer Protest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement