ਖ਼ਬਰਾਂ   ਪੰਜਾਬ  27 Nov 2020  ਟੋਲ ਪਲਾਜ਼ਿਆਂ 'ਤੇ ਕੱਟੀ ਰਾਤ, ਅੱਜ ਦਿੱਲੀ ਵੱਲ ਕੂਚ ਕਰਨਗੇ ਕਿਸਾਨ

ਟੋਲ ਪਲਾਜ਼ਿਆਂ 'ਤੇ ਕੱਟੀ ਰਾਤ, ਅੱਜ ਦਿੱਲੀ ਵੱਲ ਕੂਚ ਕਰਨਗੇ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ
Published Nov 27, 2020, 9:33 am IST
Updated Nov 27, 2020, 9:33 am IST
ਕਿਸਾਨ ਜੇਕਰ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚ ਵੀ ਜਾਂਦੇ ਹਨ ਪਰ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ 'ਚ ਦਾਖਲ ਦੀ ਇਜਾਜ਼ਤ ਨਹੀਂ
farmer
 farmer

ਚੰਡੀਗੜ੍ਹ-  ਖੇਤੀ ਕਾਨੂੰਨਾਂ ਦੇ ਵਿਰੋਧ 'ਚ  ਕਿਸਾਨ ਜਥੇਬੰਦੀਆਂ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ। ਦਿੱਲੀ 'ਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲਿਸ ਨੇ ਐਨਐਚ-24, ਚਿੱਲਾ ਸੀਮਾ, ਟਿਗਰੀ ਸੀਮਾ, ਬਹਾਦਰਗੜ੍ਹ ਸੀਮਾ, ਫਰੀਦਾਬਾਦ ਸੀਮਾ, ਕਾਲਿੰਦੀ ਕੁੰਜ ਸੀਮਾ ਤੇ ਸਿੰਘੂ ਸੀਮਾ ਤੇ ਪੁਲਿਸ ਬਲ ਤਾਇਨਾਤ ਕੀਤਾ ਹੈ। ਇਸ ਦੌਰਾਨ ਕਿਸਾਨ ਨੂੰ ਦਿੱਲੀ ਜਾਣ ਲਈ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

Farmer Protest

ਪੰਜਾਬ ਤੇ ਹਰਿਆਣਾ ਤੋਂ ਆਉਣ ਵਾਲੇ ਕਿਸਾਨਾਂ ਦੇ ਸਿੰਘੂ ਸੀਮਾ ਤੋਂ ਦਿੱਲੀ 'ਚ ਦਾਖਲ ਹੋਣ ਦੀ ਸੰਭਾਵਨਾ ਹੈ। ਜਿਸ ਨੂੰ ਦੇਖਦਿਆਂ ਹੋਇਆਂ ਉੱਥੋਂ ਭਾਰੀ ਸੰਖਿਆਂ 'ਚ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਪ੍ਰਦਰਸ਼ਨ 'ਚ ਸ਼ਾਮਲ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ 'ਚੋਂ ਕਾਫੀ ਲੋਕ ਅੱਜ ਦੇਰ ਸ਼ਾਮ ਤਕ ਰਾਜਧਾਨੀ ਕੋਲ ਪਹੁੰਚ ਸਕੇ। ਪੰਜਾਬ ਦੇ ਕਿਸਾਨਾਂ ਦੇ ਦਿੱਲੀ ਚੱਲੋਂ ਮਾਰਚ ਦੇ ਮੱਦੇਨਜ਼ਰ ਸ਼ਹਿਰ ਪੁਲਿਸ ਨੇ ਸਿੰਘੂ ਸੀਮਾ ਤੇ ਆਵਜਾਈ ਬੰਦ ਕਰ ਦਿੱਤੀ ਹੈ।


Khanauri Border Protest

ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਚੱਲੋ ਮਾਰਚ ਤਹਿਤ ਪੰਜਾਬ ਤੋਂ ਚੱਲੇ ਕਿਸਾਨਾਂ ਦੇ ਦਿੱਲੀ ਦੇ ਕਰੀਬ ਪਹੁੰਚਣ ਕਾਰਨ ਪੁਲਿਸ ਨੇ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ 'ਤੇ ਸੁਰੱਖਿਆਂ ਬਹੁਤ ਜ਼ਿਆਦਾ ਵਧਾਈ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਜੇਕਰ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚ ਵੀ ਜਾਂਦੇ ਹਨ ਪਰ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ 'ਚ ਦਾਖਲ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Advertisement