
ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 33 ਕਰੋੜ ਰੁਪਏ ਦੱਸੀ ਜਾ ਰਹੀ ਹੈ
ਫਿਰੋਜ਼ਪੁਰ - ਫਿਰੋਜ਼ਪੁਰ ਭਾਰਤ-ਪਾਕਿ ਬਾਰਡਰ 'ਤੇ ਬੀ. ਐੱਸ.ਐੱਫ. ਨੇ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦਾ ਭਾਰ ਕਰੀਬ 6 ਕਿਲੋ 750 ਗ੍ਰਾਮ ਦੱਸਿਆ ਜਾ ਰਿਹਾ ਹੈ। ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 33 ਕਰੋੜ ਰੁਪਏ ਦੱਸੀ ਜਾ ਰਹੀ ਹੈ।
BSF
ਪ੍ਰਾਪਤ ਜਾਣਕਾਰੀ ਮੁਤਾਬਕ ਬੀ.ਐੱਸ.ਐੱਫ. ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤਸਕਰਾਂ ਵਲੋਂ ਫ਼ਿਰੋਜ਼ਪੁਰ ਬਾਰਡਰ ਦੀ ਬੀ.ਓ.ਪੀ. ਦੋਨਾ ਤੇਲੂ ਮਲ ਦੇ ਰਸਤੇ ਹੈਰੋਇਨ ਦੀ ਖੇਪ ਭੇਜੀ ਗਈ ਹੈ ਅਤੇ ਇਸ ਸੂਚਨਾ ਦੇ ਆਧਾਰ 'ਤੇ ਬੀ.ਐੱਸ.ਐੱਫ. ਦੀ 29 ਬਟਾਲੀਅਨ ਦੇ ਜਵਾਨਾਂ ਨੇ ਸਰਚ ਮੁਹਿੰਮ ਚਲਾਉਂਦੇ ਹੋਏ ਇਹ ਹੈਰੋਇਨ ਬਰਾਮਦ ਕੀਤੀ ਹੈ।
ਬੀ.ਐੱਸ.ਐੱਫ ਵਲੋਂ ਇਸ ਬਾਬਤ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਹੜੇ ਤਸਕਰਾਂ ਵਲੋਂ ਭੇਜੀ ਗਈ ਸੀ ਅਤੇ ਭਾਰਤ 'ਚ ਕਿਹੜੇ ਤਸਕਰਾਂ ਵਲੋਂ ਇਸ ਦੀ ਡਿਲਿਵਰੀ ਨੂੰ ਲੈ ਕੇ ਇਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।