CM ਵੱਲੋਂ ਕਿਸਾਨਾਂ ਨੂੰ ਦਿੱਲੀ 'ਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ
Published : Nov 27, 2020, 3:40 pm IST
Updated : Nov 27, 2020, 3:40 pm IST
SHARE ARTICLE
Amarinder Singh
Amarinder Singh

- ਕੇਂਦਰ ਦੇ ਫੈਸਲੇ ਤੋਂ ਬਾਅਦ ਵੀ ਜ਼ੋਰ-ਜਬਰ ਜਾਰੀ ਰੱਖਣ ਲਈ ਖੱਟਰ ਸਰਕਾਰ ਦੀ ਕਰੜੀ ਆਲੋਚਨਾ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਸੁਲਾਕਾਰੀ ਕਦਮ ਦੇ ਬਾਅਦ ਵੀ ਕਿਸਾਨਾਂ ਨੂੰ ਰੋਕਣ ਲਈ ਜ਼ੋਰ-ਜਬਰ ਦੀ ਵਰਤੋਂ ਜਾਰੀ ਰੱਖਣ ’ਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।

Capt Amrinder Singh, Mahaur lal khattarCapt Amrinder Singh, Mahaur lal khattar

ਖੱਟਰ ਸਰਕਾਰ ਦੀਆਂ ਕਾਰਵਾਈਆਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇਂ ਕਿਸਾਨਾਂ ਨੂੰ ਰੋਸ ਪ੍ਰਗਟਾਉਣ ਦੇ ਆਪਣੇ ਜਮਹੂਰੀ ਹੱਕ ਲਈ ਕੌਮੀ ਰਾਜਧਾਨੀ ਵਿੱਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਹਰਿਆਣਾ ਸਰਕਾਰ ਅਜੇ ਵੀ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਵਿਰੁੱਧ ਟਕਰਾਅ ਵਾਲੀ ਪਹੁੰਚ ’ਤੇ ਉਤਾਰੂ ਹੈ।

Farmer ProtestFarmer Protest

ਮੁੱਖ ਮੰਤਰੀ ਨੇ ਖੱਟਰ ਨੂੰ ਸੰਬੋਧਿਤ ਹੁੰਦਿਆਂ ਕਿਹਾ,‘‘ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਕੀ ਹੈ? ਅਜਿਹਾ ਵਹਿਸ਼ੀਪੁਣਾ ਤੁਰੰਤ ਰੋਕਣ ਦੀ ਲੋੜ ਹੈ। ’’ ਮੁੱਖ ਮੰਤਰੀ ਨੇ ਭੋਲੇ-ਭਾਲੇ ਅਤੇ ਸ਼ਾਂਤਮਈ ਕਿਸਾਨਾਂ ਨਾਲ ਹਰਿਆਣਾ ਸਰਕਾਰ ਦੇ ਵਰਤਾਓ ਦੇ ਢੰਗ ਦੀ ਸਖ਼ਤ ਆਲੋਚਨਾ ਕੀਤੀ। ਉਨਾਂ ਨੇ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦਿਆਂ ਵਰਤੇ ਗਏ ਢੰਗ ਤਰੀਕਿਆਂ ’ਤੇ ਹੈਰਾਨੀ ਜ਼ਾਹਰ ਕੀਤੀ, ਇੱਥੋਂ ਤੱਕ ਕਿ ਕੌਮੀ ਮਾਰਗ ਨੂੰ ਪੁੱਟ ਕੇ ਜਨਤਕ ਜਾਇਦਾਦ ਦਾ ਵੀ ਨੁਕਸਾਨ ਕੀਤਾ ਗਿਆ ਹੈ।

Captain Amarinder Singh Captain Amarinder Singh

ਉਨਾਂ ਚੁਟਕੀ ਲੈਂਦਿਆਂ ਕਿਹਾ,‘‘ਪਿਛਲੇ ਤਿੰਨ ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਸੇ ਵੀ ਜਨਤਕ ਜਾਇਦਾਦ ਨੂੰ ਕਣ ਮਾਤਰ ਵੀ ਨੁਕਸਾਨ ਨਹੀਂ ਪਹੁੰਚਾਇਆ ਗਿਆ ਜਦਕਿ ਦੂਜੇ ਪਾਸੇ ਹਰਿਆਣਾ ਦੀ ਸਰਕਾਰ ਨੇ ਬੜੀ ਬੇਸ਼ਰਮੀ ਨਾਲ ਲੋਕਾਂ ਦੇ ਪੈਸੇ ਨਾਲ ਬਣੀਆਂ ਸੜਕਾਂ ਵਿੱਚ ਟੋਏ ਪੁੱਟ ਦਿੱਤੇੇ। ’’
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਲਈ ਗੱਲਬਾਤ ਤੁਰੰਤ ਸ਼ੁਰੂ ਕਰਨ ਅਤੇ ਇਸ ਭਖਦੇ ਮੁੱਦੇ ਨੂੰ ਹੱਲ ਕਰਨ ਦੀ ਮੁੜ ਅਪੀਲ ਕੀਤੀ। ਉਨਾਂ ਕਿਹਾ ਕਿ ਇਸ ਸਮੱਸਿਆ ਦਾ ਸ਼ਾਂਤਮਈ ਅਤੇ ਸੁਖਾਵਾਂ ਹੱਲ ਲੱਭਣ ਲਈ ਪਹਿਲਾ ਕਦਮ ਚੁੱਕਿਆ ਗਿਆ ਹੈ

Narendra ModiNarendra Modi

ਪਰ ਕੇਂਦਰ ਸਰਕਾਰ ਨੂੰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਲਈ ਹੁਣ ਅੱਗੇ ਵੱਧਣਾ  ਚਾਹੀਦਾ ਹੈ ਤਾਂ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਈ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ ਕਿਉਂਜੋ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਲਈ ਖਤਰਾ ਬਣੇ ਹੋਏ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਖੱਟਰ ਸਰਕਾਰ ਨਾਲ ਆਹਮੋ-ਸਾਹਮਣੇ ਹੁੰਦਿਆਂ ਅਤੇ ਹਰਿਆਣਾ ਪੁਲਿਸ ਦੇ ਜਬਰ ਦੇ ਬਾਵਜੂਦ ਦਿਖਾਏ ਗਏ ਵਿਲੱਖਣ ਸੰਜਮ ਦੀ ਸ਼ਲਾਘਾ ਕੀਤੀ। ਉਨਾਂ ਕਿਹਾ,‘‘ ਕਿਸਾਨਾਂ ਦੇ ਮਿਸਾਲੀ ਰਵੱਈਏ ਨੇ ਇਹ ਦਿਖਾ ਦਿੱਤਾ ਕਿ ਉਨਾਂ ਦੀ ਟਕਰਾਅ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਹੈ।

Captain Amarinder Singh Captain Amarinder Singh

ਉਹ ਤਾਂ ਸਿਰਫ ਇਹ ਚਾਹੁੰਦੇ ਹਨ ਕਿ ਉਨਾਂ ਦੀ ਆਵਾਜ਼ ਸੁਣੀ ਜਾਵੇ ਜੋ ਕਿ ਉਨਾਂ ਦਾ ਸੰਵਿਧਾਨਿਕ ਹੱਕ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਠੰਡ ਦੇ ਇਸ ਮੌਸਮ ਵਿੱਚ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਬਾਵਜੂਦ ਕਿਸਾਨ ਭੜਕਾਹਟ ਵਿੱਚ ਨਹੀਂ ਆਏ ਅਤੇ ਨਾ ਹੀ ਉਨਾਂ ਨੇ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕੀਤੀ

farmerfarmer

ਜਿਸ ਤੋਂ ਇਹ ਸਪੱਸ਼ਟ ਹੋ ਗਿਆ ਕਿ ਸਾਰੇ ਕਿਸਾਨ ਦਿੱਲੀ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ ਜਾਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਕਿਸਾਨ ਨਾ ਤਾਂ ਗੁੰਮਰਾਹ ਹੋਏ ਹਨ ਅਤੇ ਨਾ ਹੀ ਭਾਰਤ ਦੇ ਲੋਕਾਂ ਲਈ ਕਿਸੇ ਤਰਾਂ ਦੀ ਸਮੱਸਿਆ ਪੈਦਾ ਕਰਨ ਵਿੱਚ ਸ਼ਾਮਲ ਹਨ। ਉਨਾਂ ਨੇ ਭਾਰਤ ਸਰਕਾਰ ਨੂੰ ਮੁਲਕ ਦੇ ‘ਅੰਨਦਾਤੇ’ ਦੀ ਪੀੜਾ ਨੂੰ ਸਮਝਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਵਿਵਸਥਾ ਕਰਨ ਬਾਰੇ ਕਿਸਾਨਾਂ ਦੀ ਮੰਗ ਪ੍ਰਵਾਨ ਕਰਨ ਦੀ ਅਪੀਲ ਕੀਤੀ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement