ਕਿਸਾਨੀਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰਅਤੇ ਹੋਰਸੇਵਾਵਾਂ ਦਾ ਕਰੇਗੀ ਪ੍ਰਬੰਧ ਬਰਿੰਦਰ ਢਿੱਲੋਂ
Published : Nov 27, 2020, 6:49 am IST
Updated : Nov 27, 2020, 6:49 am IST
SHARE ARTICLE
image
image

ਕਿਸਾਨੀ ਸੰਘਰਸ਼ ਦੌਰਾਨ ਪੰਜਾਬ ਯੂਥ ਕਾਂਗਰਸ ਲੰਗਰ ਅਤੇ ਹੋਰ ਸੇਵਾਵਾਂ ਦਾ ਕਰੇਗੀ ਪ੍ਰਬੰਧ : ਬਰਿੰਦਰ ਢਿੱਲੋਂ

ਚੰਡੀਗੜ੍ਹ, 26 ਨਵੰਬਰ (ਨੀਲ ਭਲਿੰਦਰ ਸਿੰਘ) : ਭਾਰਤ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਪੰਜਾਬ ਯੂਥ ਕਾਂਗਰਸ ਨੇ ਅਪਣੀ ਵਚਨਬੱਧਤਾ ਮੁੜ   ਦੁਹਰਾਈ ਹੈ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁਢਲੀਆਂ ਮੈਡੀਕਲ ਸੇਵਾਵਾਂ ਮੁਹਈਆ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਸਭ ਇੰਤਜ਼ਾਮਾਂ ਦੇ ਲਈ ਬਰਿੰਦਰ ਸਿੰਘ ਢਿੱਲੋਂ ਨੇ ਕੱਲ ਸ਼ਾਮ ਤੋਂ ਹੀ ਅਪਣੀ ਟੀਮ ਸਮੇਤ ਦਿੱਲੀ ਵਿਚ ਡੇਰਾ ਲਗਾਇਆ ਹੋਇਆ ਹੈ। ਉਥੇ ਹੀ ਪੰਜਾਬ ਯੂਥ ਕਾਂਗਰਸ ਨੇ ਇੰਡੀਅਨ ਯੂਥ ਕਾਂਗਰਸ ਦੇ ਦਫ਼ਤਰ ਨੂੰ ਸਰਾਂ ਵਿਚ ਤਬਦੀਲ ਕਰ ਦਿਤਾ ਹੈ। ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਹੋਇਆ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਅਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਪੰਜਾਬ ਯੂਥ ਕਾਂਗਰਸ ਚੱਟਾਨ ਵਾਂਗ ਖੜ੍ਹੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਪੰਜਾਬ ਯੂਥ ਕਾਂਗਰਸ ਵਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨਿਰੰਤਰ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ ਵਿਚ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਦਿੱਲੀ ਜਾ ਰਹੇ ਕਿਸਾਨਾਂ ਦੇ ਰਹਿਣ ਦਾ ਵੀ ਪੁਖਤਾ ਪ੍ਰਬੰਧ ਪੰਜਾਬ ਯੂਥ ਕਾਂਗਰਸ ਦੇ ਵਲੋਂ ਕੀਤਾ ਜਾਵੇਗਾ।
ਇਸ ਦੇ ਨਾਲ ਬਰਿੰਦਰ ਸਿੰਘ ਢਿੱਲੋਂ ਨੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਰਹਿਣ ਦਾ ਪ੍ਰਬੰਧ ਉਨ੍ਹਾਂ ਦੇ ਅਪਣੇ ਗ੍ਰਹਿ ਨਿਵਾਸ ਵਿਖੇ ਹੀ ਕੀਤਾ ਜਾਵੇ।imageimage

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement