
ਪੰਜਾਬ ਯੂਨਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦਾ ਅਸਤੀਫ਼ਾ ਪ੍ਰਵਾਨ
ਚੰਡੀਗੜ੍ਹ, 26 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) :Êਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਪੰਜਾਬੀ ਯੂਨੀਵਰਸਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਜੰਗਲਾਤ ਤੇ ਜੰਗਲੀ ਜੀਵ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨੂੰ ਅਗਲੇ ਹੁਕਮਾਂ ਤਕ ਉਪ ਕੁਲਪਤੀ ਦਾ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਰੀ ਸਿਖਿਆ ਵਿਭਾਗ ਨੂੰ ਨਵੇਂ ਉਪ ਕੁਲਪਤੀ ਦੀ ਚੋਣ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਆਖਿਆ ਹੈ। ਜ਼ਿਕਰਯੋਗ ਹੈ ਕਿ ਡਾ. ਘੁੰਮਣ ਨੇ 17 ਨਵੰਬਰ, 2020 ਨੂੰ ਅਪਣਾ ਅਸਤੀਫ਼ਾ ਪੰਜਾਬ ਦੇ ਰਾਜਪਾਲ ਨੂੰ ਸੌਂਪ ਦਿਤਾ ਸੀ।