
ਉਹਨਾਂ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਨੂੰ ਇਹ ਪਤਾ ਲੱਗਿਆ ਕਿ ਉਸ ਨੂੰ ਮੁੱਖ ਮੰਤਰੀ ਨਹੀਂ ਐਲਾਨ ਰਹੇ ਤਾਂ ਉਹ ਕਾਂਗਰਸ 'ਚ ਛਾਲ ਮਾਰਨ ਨੂੰ ਤਿਆਰ ਬੈਠੇ ਹਨ।
ਬਰਨਾਲਾ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਰਨਾਲਾ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਅਤੇ ਕਈ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਲਈ ਉਤਾਵਲੇ ਹਨ। ਬਲਬੀਰ ਸਿੱਧੂ ਦੇ ਇਸ ਬਿਆਨ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।
Balbir Singh Sidhu
ਦਰਅਸਲ ਸਾਬਕਾ ਸਿਹਤ ਮੰਤਰੀ ਨੇ ਬਰਨਾਲਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਰੱਖੇ ਗਏ ਸਮਾਗਮ ਮੌਕੇ ਵਿਰੋਧੀ ਪਾਰਟੀਆਂ ’ਤੇ ਹਮਲਾ ਬੋਲਿਆ। ਇਸ ਦੌਰਾਨ ਉਹਨਾਂ ਕਿਹਾ ਕਿ ਜਦੋਂ ਤੋਂ ਭਗਵੰਤ ਮਾਨ ਨੂੰ ਇਹ ਪਤਾ ਲੱਗਿਆ ਕਿ ਉਸ ਨੂੰ ਮੁੱਖ ਮੰਤਰੀ ਨਹੀਂ ਐਲਾਨ ਰਹੇ ਤਾਂ ਉਹ ਕਾਂਗਰਸ 'ਚ ਛਾਲ ਮਾਰਨ ਨੂੰ ਤਿਆਰ ਬੈਠੇ ਹਨ।
Bhagwant Mann
ਉਹਨਾਂ ਅੱਗੇ ਕਿਹਾ ਕਿ ਬਰਨਾਲੇ ਵਾਲਿਓ ਤੁਹਾਡਾ ‘ਆਪ’ ਵਿਧਾਇਕ ਵੀ ਸਾਡੀ ਪਾਰਟੀ ਵਿਚ ਆਉਣ ਨੂੰ ਫਿਰਦਾ ਹੈ। ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਵਿਧਾਇਕ ਕੇਜਰੀਵਾਲ ਦੀ ਕਿਸ਼ਤੀ ਵਿਚੋਂ ਛਾਲ ਮਾਰ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੱਡੀ ਵਿਚ ਸਵਾਰ ਹੋਣਾ ਚਾਹੁੰਦੇ ਹਨ।
Balbir Singh Sidhu
ਸਾਬਕਾ ਸਿਹਤ ਮੰਤਰੀ ਦੇ ਇਸ ਬਿਆਨ ਨੇ ਸਿਆਸੀ ਹਲਕਿਆਂ ਵਿਚ ਨਵੀਂ ਹਲਚਲ ਮਚਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਏ ਹਨ, ਜਿਸ ਤੋਂ ਬਾਅਦ ਕਾਂਗਰਸ ਵਲੋਂ ਲਗਾਤਾਰ ‘ਆਪ’ ਵਿਰੁੱਧ ਹਮਲੇ ਬੋਲੇ ਜਾ ਰਹੇ ਹਨ।