
ਕਿਹਾ- ਮੋਰਚੇ ’ਤੇ ਡਟੇ ਕਿਸਾਨਾਂ ਦੀ ਤੰਦਰੁਸਤੀ ਅਤੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ
ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅੱਜ ਸ਼ਾਮੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇੱਥੇ ਉਹਨਾਂ ਨੇ ਸਾਰੇ ਕਿਸਾਨਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ। ਕਿਸਾਨ ਆਗੂ ਨੇ ਕਿਹਾ ਕਿ ਉਹਨਾਂ ਨੇ ਕਿਸਾਨੀ ਮੋਰਚੇ ’ਤੇ ਡਟੇ ਕਿਸਾਨਾਂ ਦੀ ਤੰਦਰੁਸਤੀ ਅਤੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
Farmer leader Rakesh Tikait payed obeisance at Darbar Sahib
ਪੱਤਰਕਾਰਾਂ ਨੇ ਜਦੋਂ ਉਹਨਾਂ ਨੂੰ ਸਵਾਲ ਕੀਤਾ ਕਿ ਉਹ ਕਿਸ ਮਕਸਦ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ ਤਾਂ ਉਹਨਾਂ ਨੇ ਜਵਾਬ ਵਿਚ ਕਿਹਾ ਕਿ ਗੁਰੂ ਦੇ ਘਰ ਕੋਈ ਮਕਸਦ ਲੈ ਕੇ ਨਤਮਸਤਕ ਨਹੀਂ ਹੁੰਦਾ। ਉਹਨਾਂ ਕਿਹਾ ਕਿ ਉਹਨਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਸੀ ਕਿ ਜੇਕਰ ਸਰਕਾਰ ਉਹਨਾਂ ਦੀਆਂ ਕੁਝ ਮੰਗਾਂ ਮੰਨ ਲੈਂਦੀ ਹੈ ਤਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਣਗੇ,ਇਸੇ ਕਰਕੇ ਹੀ ਉਹ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ।
Farmer leader Rakesh Tikait payed obeisance at Darbar Sahib
ਰਾਕੇਸ਼ ਟਿਕੈਤ ਨੇ ਕਿਹਾ ਕਿ ਜਿਹੜੇ ਕਿਸਾਨ ਮੋਰਚੇ ’ਤੇ ਡਟੇ ਹੋਏ ਹਨ, ਉਹ ਉਹਨਾਂ ਦੀ ਤੰਦਰੁਸਤੀ ਲਈ ਅਤੇ ਜਿਹੜੇ ਕਿਸਾਨ ਸ਼ਹੀਦ ਹੋ ਗਏ ਹਨ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਵਪਾਰ ਦੇ ਮੁੱਦੇ ’ਤੇ ਗੱਲਬਾਤ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਬੇਸ਼ੱਕ ਸਾਡੇ ਵੱਲੋਂ ਵਪਾਰ ਬੰਦ ਹੋਵੇ ਪਰ ਪਾਕਿਸਤਾਨ ਵੱਲੋਂ ਨਮਕ ਲਗਾਤਾਰ ਹਿੰਦੋਸਤਾਨ ਆ ਰਿਹਾ ਹੈ।
Farmer leader Rakesh Tikait payed obeisance at Darbar Sahib
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਉਹਨਾਂ ਨੇ ਦਰਬਾਰ ਸਾਹਿਬ ਵਿਖੇ ਕਿਸਾਨਾਂ ਦੇ ਹੋਰ ਸੱਚਖੰਡ ਵਿਖੇ ਇਹ ਵੀ ਅਰਦਾਸ ਕੀਤੀ ਕਿ ਜਿਹਡ਼ੀਆਂ ਮੰਗਾਂ ਰਹਿ ਗਈਆਂ ਹਨ ਸਰਕਾਰ ਉਨ੍ਹਾਂ ਨੂੰ ਵੀ ਜਲਦ ਪ੍ਰਵਾਨ ਕਰ ਲਵੇ।