ਪ੍ਰਗਟ ਸਿੰਘ ਦੇ ਕੇਜਰੀਵਾਲ ’ਤੇ
ਜਲੰਧਰ, 26 ਨਵੰਬਰ (ਪਪ): ਸਿਖਿਆ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਦੇ ਮੰਤਰੀ ਆਹਮੋ-ਸਾਹਮਣੇ ਹੋ ਗਏ ਹਨ। ਪੰਜਾਬ ਦੇ ਸਿਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਹੈ ਕਿ ਪੰਜਾਬ ਅਤੇ ਦਿੱਲੀ ਸੂਬੇ ਦੀ ਤੁਲਨਾ ਨਹੀਂ ਕੀਤੀ ਜਾ ਸਕਦੀ। ਜਲੰਧਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ ਸਿਖਿਆ ਪੈਟਰਨ ਵਿਚ ਬਹੁਤ ਫ਼ਰਕ ਹੈ, ਲਿਹਾਜ਼ਾ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਿਖਿਆ ਨੂੰ ਲੈ ਕੇ ਪੰਜਾਬ ਅਤੇ ਦਿੱਲੀ ਦੀ ਤੁਲਨਾ ਨਾ ਕਰਨ।