ਸਿੱਖ ਐਜੂਕੇਸ਼ਨਲ ਸੁਸਾਇਟੀ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਯਾਦ 'ਚ ਕਰਵਾਇਆ ਸਲਾਨਾ ਅਵਾਰਡ ਸਮਾਗਮ
Published : Nov 27, 2021, 6:27 pm IST
Updated : Nov 27, 2021, 6:27 pm IST
SHARE ARTICLE
Sikh Educational Society Holds Award Ceremony In Memory Of Gurcharan Singh Tohra
Sikh Educational Society Holds Award Ceremony In Memory Of Gurcharan Singh Tohra

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਵਿਖੇ ਸਿੱਖ ਐਜੂਕੇਸ਼ਨਲ ਸੁਸਾਇਟੀ ਵਲੋਂ ਸਲਾਨਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਅਵਾਰਡ ਸਮਾਗਮ ਕਰਵਾਇਆ ਗਿਆ।

ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਵਿਖੇ ਸਿੱਖ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਲਾਨਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਅਵਾਰਡ ਸਮਾਗਮ ਕਰਵਾਇਆ ਗਿਆ। ਇਹ ਅਵਾਰਡ ਸਮਾਰੋਹ ਜਥੇਦਾਰ ਟੌਹੜਾ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਸ਼ਰਧਾਂਜਲੀ ਭੇਟ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀਆਂ ਬੇਮਿਸਾਲ  ਪ੍ਰਾਪਤੀਆਂ ਤੋਂ ਪ੍ਰੇਰਨਾ ਪ੍ਰਦਾਨ ਕਰਨ ਲਈ ਆਯੋਜਿਤ ਕੀਤਾ ਗਿਆ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰੋ: ਅਮਰੀਕ ਸਿੰਘ ਆਹਲੂਵਾਲੀਆ, ਪ੍ਰੋ. ਵਾਈਸ ਚਾਂਸਲਰ, ਈਟਰਨਲ ਯੂਨੀਵਰਸਿਟੀ, ਬੜੂ ਸਾਹਿਬ, ਸਿਰਮੌਰ (ਐਚ.ਪੀ.) ਸਨ।

Sikh Educational Society Holds Award Ceremony In Memory Of Gurcharan Singh TohraSikh Educational Society Holds Award Ceremony In Memory Of Gurcharan Singh Tohra

ਪ੍ਰੋ: ਕਰਮਜੀਤ ਸਿੰਘ, ਵਾਈਸ ਚਾਂਸਲਰ, ਜਗਤ ਗੁਰੂ ਨਾਨਕ ਪੰਜਾਬ ਰਾਜ ਓਪਨ ਯੂਨੀਵਰਸਿਟੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਡਾ: ਨਵਜੋਤ ਕੌਰ, ਪ੍ਰਿੰਸੀਪਲ, ਐਸ.ਜੀ.ਜੀ.ਐਸ ਕਾਲਜ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਸਿੱਖ ਐਜੂਕੇਸ਼ਨਲ ਸੁਸਾਇਟੀ ਦੁਆਰਾ ਸ਼ੁਰੂ ਕੀਤੇ ਗਏ ਐਸ.ਈ.ਐਸ ਦੀਆਂ ਸੰਸਥਾਵਾਂ ਅਤੇ ਖੇਤਰ ਵਿੱਚ ਸਿੱਖਿਆ ਦੇ ਪ੍ਰਸਾਰ ਬਾਰੇ ਸੰਖੇਪ ਜਾਣਕਾਰੀ ਦਿੱਤੀ। ਪ੍ਰਧਾਨ ਐਸ.ਈ.ਐਸ., ਐਸ. ਗੁਰਦੇਵ ਸਿੰਘ ਬਰਾੜ, ਆਈ.ਏ.ਐਸ. (ਸੇਵਾਮੁਕਤ) ਨੇ ਕਿਹਾ ਕਿ ਇਸ ਪੁਰਸਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਸਿੱਖ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਲਈ ਵਿਸ਼ੇਸ਼ ਭੂਮਿਕਾ ਨਿਭਾਉਣ ਵਾਲੀਆਂ ਦੋ/ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨਾ ਹੈ।

SGGS College Holds Online Session on Design Driven Innovation for FacultySGGS College

ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ, ਸਕੱਤਰ, ਐਸ.ਈ.ਐਸ., ਨੇ ਜਥੇਦਾਰ ਟੌਹੜਾ ਦੇ ਜੀਵਨ ਅਤੇ ਵਿਰਾਸਤ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪੰਜਾਬ ਦੇ ਉੱਘੇ ਸੱਭਿਆਚਾਰਕ ਇਤਿਹਾਸਕਾਰ, ਕਲਾ ਅਤੇ ਸਾਹਿਤ ਦੇ ਅਨੁਵਾਦਕ ਅਤੇ ਆਲੋਚਕ ਡਾ: ਤੇਜਵੰਤ ਸਿੰਘ ਗਿੱਲ ਅਤੇ ਉੱਘੇ ਪੰਜਾਬੀ ਕਵੀ ਅਤੇ ਖੇਡਾਂ ਅਤੇ ਸੱਭਿਆਚਾਰ ਦੇ ਪ੍ਰੇਮੀ ਪ੍ਰੋ: ਗੁਰਭਜਨ ਸਿੰਘ ਗਿੱਲ ਨੂੰ ਸਾਲ 2020 ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਜਥੇਦਾਰ ਟੌਹੜਾ ਦੇ ਜੀਵਨ ਬਾਰੇ ਲਿਖਤੀ ਸੋਵੀਨਾਰ ਅਤੇ ਤਿੰਨ ਕਿਤਾਬਾਂ- ‘ਸਿੱਖ ਨੈਸ਼ਨਲ ਕਾਲਜ ਲਾਹੌਰ-ਸਥਾਪਨਾ ਤੇ ਵਿਕਾਸ’; ‘ਗੁਰੂ ਤੇਗ ਬਹਾਦਰ ਸ਼ਬਦ ਕੋਸ਼ ਅਤੇ ਤੁਕ ਤਤਕਰਾ’; ਅਤੇ 'ਦ ਪਾਵਰ ਆਫ਼ ਦਾ ਪਲੌ' - ਐਸ.ਈ.ਐਸ ਦੇ ਅਧੀਨ ਵੱਖ-ਵੱਖ ਸੰਸਥਾਵਾਂ ਦੇ ਫੈਕਲਟੀ ਮੈਂਬਰਾਂ ਦੁਆਰਾ ਲਿਖੀਆਂ ਗਈਆਂ। ਸ. ਬਲਕਾਰ ਸਿੰਘ, ਸਾਬਕਾ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਗੁਰਚਰਨ ਸਿੰਘ ਟੌਹੜਾ ਬਾਰੇ ਵਿਚਾਰ ਆਪਣੇ ਲੇਖ “ਚੇਤੰਨ ਦੀ ਗੱਲ ਜਥੇਦਾਰ ਗੁਰਚਰਨ ਸਿੰਘ ਟੌਹੜਾ” ਵਿੱਚ ਪੇਸ਼ ਕੀਤਾ।

Sikh Educational Society Holds Award Ceremony In Memory Of Gurcharan Singh TohraSikh Educational Society Holds Award Ceremony In Memory Of Gurcharan Singh Tohra

ਅਮਰਜੀਤ ਸਿੰਘ ਗਰੇਵਾਲ, ਉੱਘੇ ਪੰਜਾਬੀ ਲੇਖਕ ਨੇ 'ਕਿਸਾਨਾਂ ਤੇਰੀ ਕੀ ਬੰਣੂ?' ਵਿਸ਼ੇ 'ਤੇ ਇੱਕ ਪੇਪਰ ਪੇਸ਼ ਕੀਤਾ, ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਦੀ ਦੁਰਦਸ਼ਾ ਨੂੰ ਉਜਾਗਰ ਕੀਤਾ ਅਤੇ ਕੱਚੇ ਮਾਲ ਨੂੰ ਜ਼ਮੀਨੀ ਪੱਧਰ 'ਤੇ ਹੀ ਪ੍ਰੋਸੈਸ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਐਸ . ਕੁਲਬੀਰ ਸਿੰਘ, ਚੀਫ ਇੰਜਨੀਅਰ (ਸੇਵਾਮੁਕਤ) ਅਤੇ ਉਪ ਪ੍ਰਧਾਨ, ਐਸ.ਈ.ਐਸ. ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਹਾਜ਼ਰੀਨ ਨੂੰ ਜਥੇਦਾਰ ਟੌਹੜਾ ਦੇ ਨੇਕ ਵਿਚਾਰਾਂ ਅਤੇ ਕਾਰਜਾਂ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement