ਸੁਖਪਾਲ ਖਹਿਰਾ ਦਾ ਰਿਮਾਂਡ ਰੱਦ ਕਰਨ ’ਤੇ ਈਡੀ ਨੇ ਹਾਈ ਕੋਰਟ ਦਾ ਕੀਤਾ ਰੁਖ਼
Published : Nov 27, 2021, 12:33 am IST
Updated : Nov 27, 2021, 12:33 am IST
SHARE ARTICLE
image
image

ਸੁਖਪਾਲ ਖਹਿਰਾ ਦਾ ਰਿਮਾਂਡ ਰੱਦ ਕਰਨ ’ਤੇ ਈਡੀ ਨੇ ਹਾਈ ਕੋਰਟ ਦਾ ਕੀਤਾ ਰੁਖ਼

ਚੰਡੀਗੜ੍ਹ, 26 ਨਵੰਬਰ (ਅੰਕੁਰ) : ਮੋਹਾਲੀ ਕੋਰਟ ਵਲੋਂ ਸੁਖਪਾਲ ਖਹਿਰਾ  ਦਾ ਰਿਮਾਂਡ ਰੱਦ ਕਰਨ ਦਾ ਮਾਮਲੇ ’ਤੇ ਈਡੀ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਖਹਿਰਾ ਨੂੰ ਹਾਈ ਕੋਰਟ ਨੇ ਨੋਟਿਸ ਜਾਰੀ ਕੀਤਾ ਹੈ।
  ਇਸ ਮਾਮਲੇ ਵਿਚ ਮੋਹਾਲੀ ਅਦਾਲਤ  ਨੇ ਹਿਰਾਸਤ ਵਧਾਉਣ ਤੋਂ ਇਨਕਾਰ ਕਰ ਦਿਤਾ ਸੀ। ਇਸ ਵਿਰੁਧ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ  ਨੇ ਹਾਈ ਕੋਰਟ  ’ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਹੁਕਮ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ। ਹਾਈ ਕੋਰਟ  ਨੇ ਇਸ ਪਟੀਸ਼ਨ ’ਤੇ ਸੁਖਪਾਲ ਖਹਿਰਾ ਨੂੰ 30 ਨਵੰਬਰ ਲਈ ਨੋਟਿਸ ਜਾਰੀ ਕੀਤਾ ਹੈ। ਈਡੀ ਨੇ ਹਾਈ ਕੋਰਟ ਨੂੰ ਅਪਣੀ ਪਟੀਸ਼ਨ ’ਚ ਕਿਹਾ ਕਿ ਮੁਹਾਲੀ ਅਦਾਲਤ ਨੇ ਸੁਖਪਾਲ ਖਹਿਰਾ ਦੀ ਹਿਰਾਸਤ ਵਧਾਉਣ ਦੀ ਮੰਗ ਨੂੰ ਰੱਦ ਕਰ ਦਿਤਾ ਸੀ। ਖਹਿਰਾ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿਤਾ ਗਿਆ ਹੈ ਅਤੇ ਖਹਿਰਾ ਦੀ ਨਿਆਂਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ। ਈਡੀ ਨੂੰ ਹੁਣ ਖਹਿਰਾ ਨੂੰ ਇਸ ਮਾਮਲੇ ਵਿਚ ਹੋਰ ਪੁਛਗਿੱਛ ਕਰਨ ਦੀ ਲੋੜ ਹੈ।
  ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਚੰਡੀਗੜ੍ਹ ਦੇ ਸੈਕਟਰ 18 ਸਥਿਤ ਈ.ਡੀ ਦਫ਼ਤਰ ਵਿਚ ਅਪਣੇ ਬਿਆਨ ਦਰਜ ਕਰਵਾਉਣ ਗਏ ਸਨ ਜਿਥੇ ਖਹਿਰਾ ਦੀ ਗ੍ਰਿਫ਼ਤਾਰੀ ਹੋਈ। ਲੰਘੇ ਦਿਨੀਂ ਈ.ਡੀ ਵਲੋਂ ਮਨੀ ਲਾਂਡ੍ਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਦਾਲਤ ਕੋਲੋਂ 14 ਦਿਨਾਂ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਵਲੋਂ 1 ਦਿਨਾਂ ਰਿਮਾਂਡ ਦੀ ਹੀ ਇਜਾਜ਼ਤ ਦਿਤੀ ਗਈ ਸੀ ਅਤੇ ਅਗਲੀ ਪੇਸ਼ੀ ਦੌਰਾਨ ਫਿਰ ਸੁਖਪਾਲ ਖਹਿਰਾ ਦਾ 7 ਦਿਨਾਂ ਰਿਮਾਂਡ ਹਾਸਲ ਕੀਤਾ ਗਿਆ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement