
ਕਿਹਾ ਕਿ ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ।
ਮਹਿਲ ਕਲਾਂ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਮਹਿਲ ਕਲਾਂ ਅਨਾਜ ਮੰਡੀ ਵਿਚ ਆਪਣਾ ਭਾਸ਼ਣ ਸ਼ੁਰੂ ਕੀਤਾ ਤਿਉਂ ਹੀ ਬੇਰੁਜ਼ਗਾਰਾਂ ਵਲੋਂ ਚਰਨਜੀਤ ਚੰਨੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿਤੀ ਗਈ।
cm charanjit singh channi
ਪੁਲੀਸ ਵਲੋਂ ਭਾਵੇਂ ਨਾਅਰੇ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਮੌਕੇ 'ਤੇ ਹੀ ਦਬੋਚ ਲਿਆ ਗਿਆ ਪਰ ਚਰਨਜੀਤ ਚੰਨੀ ਨੇ ਮੰਚ ਤੋਂ ਇਹ ਸੰਬੋਧਨ ਕੀਤਾ ਕਿ ਜੋ ਟੈਂਕੀ ਤੇ ਚੜ੍ਹ ਕੇ ਪ੍ਰਦਰਸ਼ਨ ਕਰਦੇ ਹਨ ਜਾਂ ਚੱਲ ਰਹੀ ਸਟੇਜ ਦੇ ਵਿਚ ਰੁਕਾਵਟ ਪਾਉਂਦੇ ਹਨ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਦਰਜ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨਕਾਰੀ ਜਾਂ ਤਾਂ ਮੇਰੇ ਨਾਲ ਆ ਕੇ ਗੱਲ ਕਰਨ ਜਾਂ ਫਿਰ ਅਜਿਹੇ ਪ੍ਰਦਰਸ਼ਨ ਨਾ ਕਰਨ।
Captain Amarinder Singh
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਦਰਸ਼ਨਕਾਰੀਆਂ ਨੂੰ ਮੰਚ ਤੋਂ ਚਿਤਾਵਨੀ ਦਿੰਦਿਆਂ ਕਿਹਾ ਕਿ ਭਾਵੇਂ ਪਹਿਲਾਂ ਵਾਲਾ ਮੁੱਖ ਮੰਤਰੀ ਸੁੱਤਾ ਨਹੀਂ ਉੱਠਦਾ ਸੀ ਤੇ ਮੈਂ ਹੁਣ ਸੌਂ ਕੇ ਨਹੀਂ ਵੇਖਿਆ। ਜਦੋਂ ਮਰਜ਼ੀ ਮੇਰੇ ਦਰਬਾਰ ਆਉ ਤੇ ਆਪਣੇ ਮਸਲੇ ਹੱਲ ਕਰਵਾਉ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਜੇਕਰ ਦਸ ਹਜ਼ਾਰ ਦੇ ਇਕੱਠ 'ਚੋਂ ਦਸ ਬੰਦੇ ਆ ਕੇ ਪ੍ਰਦਰਸ਼ਨ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਹੁਣ ਪਰਚੇ ਦਰਜ ਕੀਤੇ ਜਾਣਗੇ।
cm charanjit singh channi
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਬਰਨਾਲਾ ਵਿੱਚ ਅੱਜ ਮਹਿਲ ਕਲਾਂ ਬਰਨਾਲਾ ਅਤੇ ਤਪਾ ਮੰਡੀ ਵਿਖੇ ਚਰਨਜੀਤ ਚੰਨੀ ਦੀ ਫੇਰੀ ਦੌਰਾਨ ਬੇਰੁਜ਼ਗਾਰ ਆਂਗਨਵਾੜੀ ਅਤੇ ਕਿਸਾਨ ਜਥੇਬੰਦੀਆਂ ਆਦਿ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।