ਪੰਜਾਬ 'ਚ 80 ਕਰੋੜ ਰੁਪਏ ਦੀ ਲਾਗਤ ਨਾਲ ਬਣਨਗੀਆਂ 17 ਅਤਿ-ਆਧੁਨਿਕ ਇਮਾਰਤਾਂ, ਮਿਲੀ ਪ੍ਰਵਾਨਗੀ 
Published : Nov 27, 2022, 6:07 pm IST
Updated : Nov 27, 2022, 6:07 pm IST
SHARE ARTICLE
CM Bhagwant Mann
CM Bhagwant Mann

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਦੇ ਨਿਰਮਾਣ ਨੂੰ ਹਰੀ ਝੰਡੀ

ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਆਉਂਦੇ ਆਮ ਲੋਕਾਂ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ ਲਿਆ ਫੈਸਲਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਪ੍ਰਸ਼ਾਸਕੀ ਕੰਮ ਨੇਪਰੇ ਚਾੜ੍ਹਨ ਵਿੱਚ ਸਹੂਲਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਅੱਜ ਸੂਬਾ ਭਰ ਵਿੱਚ ਸਬ-ਡਵੀਜ਼ਨਲ, ਤਹਿਸੀਲ ਅਤੇ ਸਬ-ਤਹਿਸੀਲ ਕੰਪਲੈਕਸਾਂ ਲਈ 80 ਕਰੋੜ ਰੁਪਏ ਦੀ ਲਾਗਤ ਨਾਲ 17 ਅਤਿ-ਆਧੁਨਿਕ ਇਮਾਰਤਾਂ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।  

ਇਸ ਸਬੰਧ ਵਿੱਚ ਪ੍ਰਵਾਨਗੀ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਇਹ ਕਦਮ ਲੋਕਾਂ ਦੇ ਟੈਕਸ ਦੇ ਪੈਸੇ ਦੀ ਉਨ੍ਹਾਂ ਦੀ ਭਲਾਈ ਲਈ ਨਿਆਂਪੂਰਨ ਢੰਗ ਨਾਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਮੇਰੀ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।"

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਹਜ਼ਾਰਾਂ ਲੋਕ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਉਪ ਮੰਡਲ, ਤਹਿਸੀਲ ਅਤੇ ਸਬ-ਤਹਿਸੀਲ ਪੱਧਰ ਦੇ ਦਫ਼ਤਰਾਂ ਵਿੱਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਟਾਫ਼ ਨੂੰ ਬਿਹਤਰ ਕੰਮ ਕਰਨ ਦੀ ਥਾਂ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਲੈਕਸ ਲੋਕਾਂ ਦੀ ਸਹੂਲਤ ਲਈ ਆਧੁਨਿਕ ਲੀਹਾਂ 'ਤੇ ਉਸਾਰੇ ਜਾਣਗੇ। ਉਨ੍ਹਾਂ ਦੱਸਿਆ ਕਿ 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਇਮਾਰਤਾਂ ਵਿੱਚੋਂ ਦਿੜ੍ਹਬਾ ਵਿਖੇ ਸਬ-ਡਵੀਜ਼ਨ ਕੰਪਲੈਕਸ ਦੀ ਉਸਾਰੀ 'ਤੇ 16.06 ਕਰੋੜ ਰੁਪਏ, ਚੀਮਾ ਵਿਖੇ ਸਬ-ਤਹਿਸੀਲ ਕੰਪਲੈਕਸ 'ਤੇ 4.46 ਕਰੋੜ ਰੁਪਏ, ਬਾਲਿਆਂਵਾਲੀ ਵਿਖੇ ਸਬ-ਤਹਿਸੀਲ ਕੰਪਲੈਕਸ 'ਤੇ 1.42 ਕਰੋੜ ਰੁਪਏ, ਗੋਨਿਆਣਾ ਮੰਡੀ ਵਿਖੇ ਸਬ-ਤਹਿਸੀਲ ਕੰਪਲੈਕਸ 'ਤੇ 1.04 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸੇ ਤਰ੍ਹਾਂ ਸਬ-ਤਹਿਸੀਲ ਕੰਪਲੈਕਸ ਨਥਾਣਾ 'ਤੇ 1.47 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਦਸੂਹਾ 'ਤੇ 4.49 ਕਰੋੜ ਰੁਪਏ, ਸਬ-ਤਹਿਸੀਲ ਕੰਪਲੈਕਸ ਕਲਾਨੌਰ 'ਤੇ 6.49 ਕਰੋੜ ਰੁਪਏ, ਨਵੇਂ ਪ੍ਰਬੰਧਕੀ ਕੰਪਲੈਕਸ ਸੁਲਤਾਨਪੁਰ ਲੋਧੀ 'ਤੇ 5.80 ਕਰੋੜ ਰੁਪਏ, ਫਗਵਾੜਾ ਵਿਖੇ ਪ੍ਰਸ਼ਾਸਨਿਕ ਕੰਪਲੈਕਸ ਵਿਖੇ 3.96 ਕਰੋੜ ਰੁਪਏ, ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ 'ਤੇ 5.95 ਕਰੋੜ ਰੁਪਏ, ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ 'ਤੇ 6.69 ਕਰੋੜ ਰੁਪਏ,  ਬੱਸੀ ਪਠਾਣਾ ਵਿਖੇ ਪ੍ਰਬੰਧਕੀ ਕੰਪਲੈਕਸ 'ਤੇ 8.61 ਕਰੋੜ, ਅਬੋਹਰ ਵਿਖੇ ਸਬ ਡਵੀਜ਼ਨ/ਤਹਿਸੀਲ ਕੰਪਲੈਕਸ 'ਤੇ 3.50 ਕਰੋੜ ਰੁਪਏ, ਬਨੂੜ ਵਿਖੇ ਸਬ ਤਹਿਸੀਲ ਕੰਪਲੈਕਸ 'ਤੇ 3.05 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਮਾਜਰੀ 'ਤੇ 0.5 ਕਰੋੜ ਰੁਪਏ, ਸਬ ਤਹਿਸੀਲ ਕੰਪਲੈਕਸ ਜ਼ੀਰਕਪੁਰ 'ਤੇ 0.5 ਕਰੋੜ ਰੁਪਏ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਸਬ ਤਹਿਸੀਲ ਕੰਪਲੈਕਸ  'ਤੇ 5.14 ਕਰੋੜ ਰੁਪਏ ਖਰਚੇ ਜਾਣਗੇ।  ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੰਪਲੈਕਸਾਂ ਦਾ ਕੰਮ ਛੇਤੀ ਹੀ ਸ਼ੁਰੂ ਹੋ ਜਾਵੇਗਾ ਅਤੇ ਤੈਅ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement