ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ : ਮੁੱਖ ਮੰਤਰੀ
Published : Nov 27, 2022, 7:24 am IST
Updated : Nov 27, 2022, 7:24 am IST
SHARE ARTICLE
image
image

ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਮਹਿਜ਼ ਅੱਠ ਮਹੀਨਿਆਂ ਵਿਚ 21000 ਤੋਂ ਵਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ : ਮੁੱਖ ਮੰਤਰੀ


ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ  ਨਿਯੁਕਤੀ ਪੱਤਰ ਸੌਂਪੇ, ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰਨ ਦਾ ਐਲਾਨ

ਚੰਡੀਗੜ੍ਹ, 26 ਨਵੰਬਰ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਅਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ  ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ | ਮੁੱਖ ਮੰਤਰੀ ਇਥੇ ਮਿਊਾਸਪਲ ਭਵਨ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ  ਨਿਯੁਕਤੀ ਪੱਤਰ ਵੰਡਣ ਮੌਕੇ ਸੰਬੋਧਨ ਕਰ ਰਹੇ ਸਨ | ਇਨ੍ਹਾਂ 603 ਉਮੀਦਵਾਰਾਂ ਵਿਚ 476 ਕਲਰਕ, 68 ਜੇ.ਈ. (ਇਲੈਕਟ੍ਰੀਕਲ) ਅਤੇ 59 ਜੇ.ਈ. (ਸਬ-ਸਟੇਸ਼ਨ) ਸਨ |  
ਮੁੱਖ ਮੰਤਰੀ ਨੇ ਕਿਹਾ ਕਿ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਇਸ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦਿ੍ੜ ਵਚਨਬੱਧਤਾ ਨੂੰ  ਦਰਸ਼ਾਉਂਦੀ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ ਹਨ |
ਉਨ੍ਹਾਂ ਦਸਿਆ ਕਿ ਆਮ ਆਦਮੀ ਸਰਕਾਰ ਨੂੰ  ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤਕ 21 ਹਜ਼ਾਰ ਤੋਂ ਵਧ ਨੌਜਵਾਨਾਂ ਨੂੰ  ਸਰਕਾਰੀ ਨੌਕਰੀਆਂ ਦਿਤੀਆਂ ਹਨ | ਉਨ੍ਹਾਂ ਦਸਿਆ ਕਿ ਇਸ ਵੇਲੇ ਕਈ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ, ਜਿਸ ਨਾਲ ਹੋਰ ਨੌਜਵਾਨ ਨੌਕਰੀ ਹਾਸਲ ਕਰਨ ਦੇ ਯੋਗ ਹੋਣਗੇ |
ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, Tਨੌਜਵਾਨਾਂ ਨੂੰ  ਨੌਕਰੀ ਸਿਰਫ਼ ਤੇ ਸਿਰਫ਼ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ | ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ  ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ |U
ਨੌਜਵਾਨਾਂ ਨੂੰ  ਵਧ ਤੋਂ ਵਧ ਰੋਜ਼ਗਾਰ ਦੇਣ ਦੇ ਵਾਅਦੇ ਨੂੰ  ਨਿਭਾਉਂਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ. ਵਿਚ ਸਹਾਇਕ ਲਾਈਨਮੈਨਾਂ ਦੀਆਂ 2100 ਅਸਾਮੀਆਂ ਅਗਲੇ ਮਹੀਨੇ ਭਰੀਆਂ ਜਾ ਰਹੀਆਂ ਹਨ | ਉਨ੍ਹਾਂ ਦਸਿਆ ਕਿ ਇਨ੍ਹਾਂ ਅਸਾਮੀਆਂ ਲਈ ਪ੍ਰੀਖਿਆ ਹੋ ਚੁਕੀ ਹੈ ਅਤੇ ਨਤੀਜਾ ਵੀ ਇਸੇ ਹਫ਼ਤੇ ਐਲਾਨਿਆ ਜਾ ਰਿਹਾ ਹੈ ਅਤੇ ਅਗਲੇ ਮਹੀਨੇ ਚੁਣੇ ਗਏ ਉਮੀਦਵਾਰਾਂ ਨੂੰ  ਨਿਯੁਕਤੀ ਪੱਤਰ ਦਿਤੇ ਜਾਣਗੇ, ਜਿਸ ਨਾਲ ਵੱਡੀ ਗਿਣਤੀ ਵਿਚ ਹੋਰ ਨੌਜਵਾਨਾਂ ਨੂੰ  ਸਰਕਾਰੀ ਨੌਕਰੀਆਂ ਹਾਸਲ ਹੋਣਗੀਆਂ |
ਭਿ੍ਸ਼ਟਾਚਾਰੀਆਂ ਨੂੰ  ਸੂਬੇ ਦੇ ਅਸਲ ਦੁਸ਼ਮਣ ਦਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਭਿ੍ਸ਼ਟਾਚਾਰ ਕਰਨ ਵਾਲਿਆਂ ਵਿਰੁਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰ ਰਹੀ ਹੈ ਤਾਂ ਕਿ ਇਸ ਨਾਲ ਬਾਕੀਆਂ ਨੂੰ  ਵੀ ਸਬਕ ਮਿਲ ਸਕੇ | ਇਥੋਂ ਤਕ ਕਿ ਕੁੱਝ ਸਾਬਕਾ ਮੰਤਰੀ ਵੀ ਅਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਹਨ | ਭਗਵੰਤ ਮਾਨ ਨੇ ਕਿਹਾ ਕਿ ਭਿ੍ਸ਼ਟਾਚਾਰ ਕਰਨ ਵਾਲਾ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ  ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ |
ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦਸਿਆ ਕਿ ਪੀ.ਐਸ.ਪੀ.ਸੀ.ਐਲ. ਵਲੋਂ ਬਹੁਤ ਛੇਤੀ 66 ਕੇ.ਵੀ. ਦੀ ਸਮਰਥਾ ਵਾਲੇ ਨਵੇਂ ਗਰਿੱਡ ਸਥਾਪਤ ਕਰਨ ਦੇ ਨਾਲ-ਨਾਲ ਅੰਡਰਗਰਾਊਾਡ ਤਾਰਾਂ ਪਾਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਕਿ ਬਿਜਲੀ ਸਪਲਾਈ ਨੂੰ  ਵਧੇਰੇ ਸੁਚਾਰੂ ਬਣਾਇਆ ਜਾ ਸਕੇ |

 

SHARE ARTICLE

ਏਜੰਸੀ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement