ਸੁਰਖ਼ੀਆਂ 'ਚ ਕਪੂਰਥਲਾ ਕੇਂਦਰੀ ਜੇਲ੍ਹ: ਤਲਾਸ਼ੀ ਦੌਰਾਨ 4 ਮੋਬਾਈਲ ਫ਼ੋਨ ਅਤੇ 1 ਸਿਮ ਕਾਰਡ ਬਰਾਮਦ 
Published : Nov 27, 2022, 12:41 pm IST
Updated : Nov 27, 2022, 12:41 pm IST
SHARE ARTICLE
Central Jail Kapurthala
Central Jail Kapurthala

1 ਅਣਪਛਾਤੇ ਸਮੇਤ 4 ਖ਼ਿਲਾਫ਼ ਮਾਮਲਾ ਦਰਜ

ਕਪੂਰਥਲਾ: ਸਥਾਨਕ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਕੁਝ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਹੋਈਆਂ ਹਨ। ਉਂਝ ਤਾਂ ਜੇਲ੍ਹਾਂ ਵਿੱਚ ਮੋਬਾਈਲ ਫ਼ੋਨ ਮਿਲਣਾ ਆਮ ਗੱਲ ਨਹੀਂ ਹੈ ਕਿਉਂਕਿ ਗੈਂਗਸਟਰ ਅਤੇ ਹੋਰ ਵੱਡੇ ਮੁਲਜ਼ਮ ਜ਼ਿਲ੍ਹਿਆਂ ਵਿੱਚੋਂ ਹੀ ਆਪਣਾ ਨੈੱਟਵਰਕ ਚਲਾਉਂਦੇ ਹਨ।

ਇਸ ਦੇ ਬਾਵਜੂਦ ਕਪੂਰਥਲਾ ਜੇਲ੍ਹ ਵਿੱਚ ਰੋਜ਼ਾਨਾ ਹੀ ਮੋਬਾਈਲ ਫ਼ੋਨ ਆਦਿ ਮਿਲਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸੇ ਕਾਰਨ ਇਹ ਜੇਲ੍ਹ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ 'ਚ ਤਲਾਸ਼ੀ ਦੌਰਾਨ ਫਿਰ ਤੋਂ ਮੋਬਾਇਲ ਬਰਾਮਦ ਹੋਏ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ।

ਜਿਸ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 4 ਮੋਬਾਈਲ ਫ਼ੋਨ ਅਤੇ 1 ਸਿਮ ਕਾਰਡ ਬਰਾਮਦ ਕੀਤਾ ਹੈ। ਜਿਸ ਵਿੱਚੋਂ 1 ਮੋਬਾਈਲ ਲਾਵਾਰਸ ਹਾਲਤ ਵਿੱਚ ਮਿਲਿਆ। ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ 1 ਅਣਪਛਾਤੇ ਮੁਲਜ਼ਮ ਅਤੇ 3 ਹਵਾਲਾਤੀਆਂ ਸਮੇਤ ਚਾਰ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ 52-ਏ ਪ੍ਰਿਜ਼ਨ ਐਕਟ ਤਹਿਤ 3 ਵੱਖ-ਵੱਖ ਕੇਸ ਦਰਜ ਕੀਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement