ਪੰਜਾਬ ਸਰਕਾਰ ਵੱਲੋਂ ਫਗਵਾੜਾ ਗੰਨਾ ਮਿੱਲ ਚਲਾਉਣ ਨੂੰ ਦਿੱਤੀ ਹਰੀ ਝੰਡੀ, ਨੋਟੀਫਿਕੇਸ਼ਨ ਜਾਰੀ
Published : Nov 27, 2022, 6:54 pm IST
Updated : Nov 27, 2022, 6:54 pm IST
SHARE ARTICLE
Sugarcane
Sugarcane

ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਗੰਨਾ ਮਿੱਲ ਚਲਾਉਣ ਦਾ ਫੈਸਲਾ: ਕੁਲਦੀਪ ਸਿੰਘ ਧਾਲੀਵਾਲ

ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਗੰਨਾ ਮਿੱਲ ਚਲਾਉਣ ਦਾ ਫੈਸਲਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ।

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ ਵੱਲੋਂ ਹੋਲਡ ਆਨ ਆਪ੍ਰੇਸ਼ਨ ਦੌਰਾਨ ਇਹ ਮਿੱਲ ਨਿਰਧਾਰਤ ਸ਼ਰਤਾਂ ‘ਤੇ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਮਿੱਲ ਨਾਲ ਸਬੰਧਤ ਕਿਸਾਨਾਂ ਦੀ ਪੇਮੈਂਟ ਸਕਿਓਰ ਕਰਨ ਲਈ ਇੱਕ ਅੰਤਰ ਵਿਭਾਗੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ।ਇਸ ਕਮੇਟੀ ਵਿੱਚ ਐਸ.ਡੀ.ਐਮ ਫਗਵਾੜਾ, ਪ੍ਰਾਜੈਕਟ ਅਫ਼ਸਰ (ਗੰਨਾ) ਜਲੰਧਰ, ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ, ਡੀ.ਸੀ.ਐਫ਼.ਏ. (ਅੰਦਰੂਨੀ ਪੜਤਾਲ ਸੰਸਥਾ) ਕਪੂਰਥਲਾ, ਸਹਾਇਕ ਗੰਨਾ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ, ਸਤਨਾਮ ਸਿੰਘ ਸਾਹਨੀ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਕ੍ਰਿਪਾਲ ਸਿੰਘ ਮੂਸਾਪੁਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਆਦਿ ਸ਼ਾਮਲ ਹੋਣਗੇ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਹ ਕਮੇਟੀ ਗੰਨਾ ਮਿੱਲ ਵਿੱਚ ਆਉਣ ਵਾਲੇ ਗੰਨੇ, ਸ਼ੂਗਰ ਰਿਕਵਰੀ ਅਤੇ ਉਤਪਾਦਾਂ ਦੀ ਵਿਕਰੀ ‘ਤੇ ਪੂਰਨ ਨਿਗਰਾਨੀ ਰੱਖੇਗੀ ਅਤੇ ਕਿਸਾਨਾਂ ਨੂੰ ਗੰਨੇ ਦੀ 15 ਦਿਨੀਂ ਪੇਮੈਂਟ ਸਬੰਧੀ ਰਿਪੋਰਟ ਕੇਨ ਕਮਿਸ਼ਨਰ ਨੂੰ ਸੌਂਪੇਗੀ।

ਉਨ੍ਹਾਂ ਦੱਸਿਆ ਕਿ ਕੇਨ ਕਮਿਸ਼ਨਰ ਇਸ ਸਬੰਧੀ ਸੂਬਾ ਸਰਕਾਰ ਨੂੰ ਰਿਪੋਰਟ ਕਰਨਗੇ ਅਤੇ ਜੇਕਰ ਮਿੱਲ ਇਕਰਾਰ ਅਨੁਸਾਰ ਸਮੇਂ ਸਿਰ ਪੇਮੈਂਟ ਨਹੀਂ ਕਰਦੀ ਤਾਂ ਮਿੱਲ ਦਾ ਲਾਇਸੰਸ ਰੱਦ ਕਰਕੇ ਗੰਨਾ ਹੋਰਨਾ ਮਿੱਲਾਂ ਨੂੰ ਅਲਾਟ ਕਰ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement