ਸਿੱਖਾਂ ਦੀ ਲਗਾਤਾਰ ਘੱਟ ਰਹੀ ਆਬਾਦੀ ਚਿੰਤਾ ਦਾ ਵਿਸ਼ਾ - ਇਕਬਾਲ ਸਿੰਘ ਲਾਲਪੁਰਾ
Published : Nov 27, 2022, 6:36 pm IST
Updated : Nov 27, 2022, 6:36 pm IST
SHARE ARTICLE
Iqbal Singh Lalpura
Iqbal Singh Lalpura

ਕਿਹਾ -  ਪੰਜਾਬ ਦੇ ਵਿਕਾਸ ਲਈ ਵੰਡੀਆਂ ਪਾਉਣ ਵਾਲਿਆਂ ਤਾਕਤਾਂ ਵਿਰੁੱਧ ਇਕਜੁਟ ਹੋਣ ਦੀ ਲੋੜ

ਕਿਹਾ -  ਸਿੱਖਾਂ ਦੀ ਗਿਣਤੀ ਪਹਿਲਾਂ 63 ਫ਼ੀਸਦੀ ਸੀ ਜੋ ਹੁਣ ਘੱਟ ਕੇ 57 ਫ਼ੀਸਦੀ ਰਹਿ ਗਈ 
'ਪੰਜਾਬ ਦੇ ਵਿਕਾਸ ਲਈ ਵੰਡੀਆਂ ਪਾਉਣ ਵਾਲਿਆਂ ਤਾਕਤਾਂ ਵਿਰੁੱਧ ਇਕਜੁਟ ਹੋਣ ਦੀ ਲੋੜ'
ਵਿਰਸਾ ਸੰਭਾਲ ਮੁਹਿੰਮ ਦੀ ਸ਼ੁਰੂਆਤ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕੀਤੀ ਸ਼ਿਰਕਤ 

ਮੋਗਾ :ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸਿੱਖਾਂ ਦੀ ਘੱਟ ਰਹੀ ਗਿਣਤੀ 'ਤੇ ਚਿੰਤਾ ਪ੍ਰਗਟ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਪਹਿਲਾਂ ਸਿੱਖਾਂ ਦੀ ਗਿਣਤੀ 63 ਫ਼ੀਸਦੀ ਸੀ ਪਰ ਹੁਣ ਇਹ ਘੱਟ ਕੇ 57 ਫ਼ੀਸਦੀ ਹੋ ਗਿਆ ਹੈ। ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਸਾਨੂੰ ਇਹ ਵੀ ਡਰ ਰਹਿੰਦਾ ਹੈ ਕਿ ਦੂਜੇ ਲੋਕ ਸਾਡਾ ਧਰਮ ਪਰਿਵਰਤਨ ਕਰਵਾ ਰਹੇ ਹਨ।  ਇਸ ਤਰ੍ਹਾਂ ਸਿੱਖਾਂ ਦੀ ਗਿਣਤੀ ਵਿਚ ਹੋਣ ਵਾਲਾ ਘਾਟਾ ਚਿੰਤਾ ਦਾ ਵਿਸ਼ਾ ਹੈ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਗਾ ਦੇ ਇੱਕ ਨਿੱਜੀ ਸਕੂਲ ਵਿੱਚ ਵਿਰਸਾ ਸੰਭਾਲ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਸਮੇਂ ਕੀਤਾ। ਦੱਸ ਦੇਈਏ ਕਿ ਵਿਰਸਾ ਸੰਭਾਲ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਇਆ ਗਿਆ, ਜਿਸ ਵਿੱਚ ਅਕਾਲੀ ਦਲ, ਭਾਜਪਾ ਅਤੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ। ਘੱਟ ਗਿਣਤੀ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕੀਤੀ ਸ਼ਿਰਕਤ। ਸਬ ਤੋਂ ਪਹਿਲਾਂ ਸ਼ਬਦ ਗਾਇਨ ਨਾਲ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਭਿਆਚਾਰਕ 'ਤੇ ਭਾਸ਼ਣ ਕਰਵਾਏ ਗਏ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਹਾਲਤ ਲਈ ਅਸੀਂ ਖੁਦ ਜ਼ਿੰਮੇਵਾਰ ਹਾਂ ਕਿਉਂਕਿ ਅਸੀਂ ਇਸ ਸਰਕਾਰ ਨੂੰ ਵੋਟਾਂ ਪਾ ਕੇ ਇਹ ਸਰਕਾਰ ਬਣਾਈ ਹੈ। ਸਵਾਲਾਂ ਦੇ ਜਵਾਬ ਦਿੰਦਿਆਂ ਲਾਲਪੁਰਾ ਨੇ ਦੱਸਿਆ ਕਿ ਘੱਟ ਗਿਣਤੀ ਸਿੱਖ ਕਦੇ ਆਪਣੀਆਂ ਮੰਗਾਂ ਜਾਂ ਸਮੱਸਿਆਵਾਂ ਲੈ ਕੇ ਉਨ੍ਹਾਂ ਕੋਲ ਨਹੀਂ ਆਏ ਅਤੇ ਜੇਕਰ ਉਹ ਕੋਈ ਮੰਗ ਲੈ ਕੇ ਆਉਂਦਾ ਵੀ ਤਾਂ ਉਹ ਅਜਿਹੀ ਹੁੰਦੀ ਹੈ ਜਿਸ ਬਾਰੇ ਉਹ ਖੁਦ ਵੀ ਤਿਆਰ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸਿੱਖ ਪਹਿਲਾਂ 2 ਨੰਬਰ 'ਤੇ ਸਨ ਅਤੇ ਹੁਣ ਇਹ ਘੱਟ ਗਿਣਤੀ 3 ਨੰਬਰ 'ਤੇ ਪਹੁੰਚ ਗਈ ਹੈ ਅਤੇ ਇਹ ਅਬਾਦੀ ਲਗਾਤਾਰ ਘੱਟ ਹੁੰਦੀ ਜਾ ਰਹੀ ਹੈ।

ਪਿਛਲੇ 70 ਸਾਲ ਤੋਂ ਪੰਜਾਬ ਦਾ ਮਾਹੌਲ ਠੀਕ ਨਹੀਂ ਹੈ ਅਤੇ ਹਰ ਚੰਗਾ ਆਦਮੀ ਚਾਹੁੰਦਾ ਹੈ ਕਿ ਵਿਦੇਸ਼ ਚਲੇ ਜਾਈਏ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਲਈ ਕਈ ਤਰ੍ਹਾਂ ਦੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ ਪਰ ਇਨ੍ਹਾਂ ਦਾ ਕੋਈ ਵੀ ਸਾਰਥਕ ਨਤੀਜਾ ਨਹੀਂ ਨਿਕਲਦਾ ਹੈ ਸਗੋਂ ਪੰਜਾਬ ਦੀ ਬਰਬਾਦੀ ਹੋ ਰਹੀ ਹੈ। ਉਨ੍ਹਾਂ ਅੱਗੇ ਜਨਤਾ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਬਾਬੇ ਨਾਨਕ ਦੇ ਦੱਸੇ ਮਾਰਗ 'ਤੇ ਚਲਦਿਆਂ ਇਕੱਠੇ ਹੋਣ ਦੀ ਲੋੜ ਹੈ ਅਤੇ ਜੋ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਦੇ ਹਨ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਕਜੁਟ ਹੋ ਕੇ ਵਿਕਾਸ ਅਤੇ ਤਰੱਕੀ ਦੇ ਰਾਹ 'ਤੇ ਤੁਰਨਾ ਚਾਹੀਦਾ ਹੈ। ਪੱਤਰਕਾਰਾਂ ਨੇ ਜਦੋਂ ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਖਾਲਸਾ ਬਾਰੇ ਇਕਬਾਲ ਸਿੰਘ ਲਾਲਪੁਰਾ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਕੌਣ ਹੈ ਅੰਮ੍ਰਿਤਪਾਲ , 'ਵਾਰਿਸ ਪੰਜਾਬ ਦੇ' ਕੀ ਹੈ, ਮੈਂ ਨਹੀਂ ਜਾਣਦਾ। ਮੈਂ ਅਜਿਹੇ ਕਿਸੇ ਬੰਦੇ ਨੂੰ ਨਹੀਂ ਜਾਣਦਾ ਜਿਸ ਨੇ ਪੰਜਾਬ ਖ਼ਾਤਰ ਕੋਈ ਕੰਮ ਕੀਤਾ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement