ਬੀਜ ਫਾਰਮ ਦੇ ਨਾਮ 'ਤੇ ਬਾਦਲ ਸਰਕਾਰ ਵੇਲੇ ਖਰੀਦੀ ਜ਼ਮੀਨ ਦੀ ਹੋਵੇਗੀ ਜਾਂਚ - ਕੁਲਦੀਪ ਸਿੰਘ ਧਾਲੀਵਾਲ
Published : Nov 27, 2022, 7:58 pm IST
Updated : Nov 27, 2022, 7:59 pm IST
SHARE ARTICLE
The land purchased during the Badal government in the name of seed farm will be investigated - Kuldeep Singh Dhaliwal
The land purchased during the Badal government in the name of seed farm will be investigated - Kuldeep Singh Dhaliwal

- ਬਾਦਲ ਸਰਕਾਰ ਦੇ ਕਾਰਜਕਾਲ ਵੇਲੇ 32 ਕਰੋੜ ਰੁਪਏ ਨਾਲ ਕੰਡਿਆਲੀ ਤਾਰ ਤੋਂ ਪਾਰ ਖਰੀਦੀ 700 ਏਕੜ ਜ਼ਮੀਨ ਧਾਲੀਵਾਲ ਨੇ ਲੱਭੀ

ਅੰਮ੍ਰਿਤਸਰ : ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦ ਉਤੇ ਸਥਿਤ ਰਾਣੀਆਂ ਪਿੰਡ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਖਰੀਦ ਕੀਤੀ ਗਈ 700 ਏਕੜ ਜਮੀਨ ਦਾ ਦੌਰਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸੰਨ 2008 ਵਿੱਚ 32 ਕਰੋੜ ਰੁਪਏ ਨਾਲ ਬੀਜ ਫਾਰਮ ਲਈ ਸਰਕਾਰ ਵੱਲੋਂ ਖਰੀਦੀ ਗਈ ਇਸ ਜਮੀਨ ਦੀ ਜਾਂਚ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਜਦੋਂ ਸੁੱਚਾ ਸਿੰਘ ਲੰਗਾਹ ਖੇਤੀਬਾੜੀ ਮੰਤਰੀ ਅਤੇ ਕਾਹਨ ਸਿੰਘ ਪੰਨੂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਨ, ਉਸ ਵੇਲੇ ਇਹ ਜ਼ਮੀਨ ਬਹੁਤ ਮਹਿੰਗੇ ਮੁੱਲ ਖਰੀਦੀ ਗਈ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਾਵੀ ਦਰਿਆ ਅਤੇ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਵੀ ਪਾਰ ਹੈ ਅਤੇ ਸਰਕਾਰ ਨੇ  ਸੰਨ 2008 ਵਿਚ ਸਾਢੇ ਚਾਰ ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਇਹ ਜ਼ਮੀਨ ਖਰੀਦੀ ਸੀ।

ਬੀ ਐਸ ਐਫ ਦੀ ਆਗਿਆ ਤੋਂ ਬਿਨਾ ਤੁਸੀਂ ਜ਼ਮੀਨ ਵਿੱਚ ਦਾਖਲ ਤੱਕ ਨਹੀਂ ਹੋ ਸਕਦੇ ਅਤੇ ਉਸ ਵੇਲੇ ਕਿਸ 'ਸਕੀਮ' ਤਹਿਤ ਇਹ ਜ਼ਮੀਨ ਖਰੀਦੀ ਗਈ, ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰ ਨੂੰ ਰਜਿਸਟਰੀ ਕਰਵਾਉਣ ਵਾਲੇ ਕਿਸਾਨ ਅਤੇ ਉਸ ਤੋਂ ਪਹਿਲਾਂ ਦੇ ਮਾਲਕ ਪਰਿਵਾਰਾਂ ਨੂੰ ਲੱਭਿਆ ਜਾਵੇਗਾ, ਤਾਂ ਜੋ ਸਾਰੀ ਸਚਾਈ ਸਾਹਮਣੇ ਆ ਸਕੇ। 

 ਅੱਜ ਉਕਤ ਜ਼ਮੀਨ ਜਿਸ ਨੂੰ ਕੇਵਲ ਤਿੰਨ ਚਾਰ ਸੀਜ਼ਨ ਹੀ ਵਾਹਿਆ ਜਾ ਸਕਿਆ ਵਿੱਚ ਪੈਦਾ ਹੋ ਚੁੱਕੇ ਆਦਮ ਕੱਦ ਕਾਨੇ ਅਤੇ ਸਰਕੰਡੇ, ਵੇਖ ਕੇ ਦੁੱਖੀ ਹੁੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਝ ਨਹੀਂ ਆਉਂਦਾ ਕਿ ਤਿੰਨੇ ਸੌਦਾ ਕਰਨ ਵਾਲੇ ਕਿਸਾਨ ਪਰਿਵਾਰ ਵਿੱਚੋਂ ਹੋਣ ਤੇ ਅਜਿਹੀ ਜ਼ਮੀਨ ਮਹਿੰਗੇ ਭਾਅ ਖਰੀਦ ਲੈਣ? 

ਉਨ੍ਹਾਂ ਕਿਹਾ ਕਿ ਇਸ ਜ਼ਮੀਨ ਵਿੱਚ ਪਾਣੀ ਲਈ 30 ਸਬਮਰਸੀਬਲ ਟਿਊਬਵੈੱਲ, ਬਿਜਲੀ ਅਤੇ ਖੇਤੀ ਸੰਦ ਜਿਸ ਵਿੱਚ ਟਰੈਕਟਰ, ਜਨਰੇਟਰ ਅਤੇ ਹੋਰ ਮਸ਼ੀਨਰੀ ਸ਼ਾਮਿਲ ਹੈ, ਦੀ ਖਰੀਦ ਉਤੇ ਵੀ 8 ਕਰੋੜ ਰੁਪਏ ਦੇ ਕਰੀਬ ਖਰਚਾ ਹੋਇਆ। ਉਨ੍ਹਾਂ ਕਿਹਾ ਕਿ ਅੱਜ ਮੈਂ ਇਸ ਫਾਰਮ ਨੂੰ ਵੇਖਿਆ ਹੈ ਅਤੇ ਮਨ ਦੁੱਖੀ ਹੋਇਆ ਹੈ ਕਿ ਕਿਸ ਤਰ੍ਹਾਂ ਸਰਕਾਰੀ ਪੈਸੇ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਫਾਰਮ ਉਤੇ ਖਰੀਦੀ ਗਈ ਮਸ਼ੀਨਰੀ ਖਰਾਬ ਹੋ ਰਹੀ ਹੈ ਅਤੇ ਜ਼ਮੀਨ ਬੰਜਰ ਹੋ ਚੁੱਕੀ ਹੈ। 

ਉਨ੍ਹਾਂ ਕਿਹਾ ਕਿ ਹੁਣ ਦੁਬਾਰਾ ਇਸ ਜ਼ਮੀਨ ਦੀ ਵਰਤੋਂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੋਟਿਸ ਵਿੱਚ ਲਿਆ ਕੇ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਕੇ, ਕਿਉਂਕਿ ਇਸ ਦਾ ਰਸਤਾ ਹੀ ਬੀ ਐਸ ਐਫ ਅਧੀਨ ਹੈ, ਇਸ ਦੀ ਢੁਕਵੀਂ ਵਰਤੋਂ ਕੀਤੀ ਜਾਵੇਗੀ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ ਸਿੰਘ ਮਿਆਦੀਆਂ, ਜਿਲਾ ਖੇਤੀ ਅਫਸਰ ਡਾ  ਜਤਿੰਦਰ ਸਿੰਘ ਗਿੱਲ, ਐੱਸ.ਡੀ ਐੱਮ ਰਾਜੇਸ਼ ਕੁਮਾਰ ਸ਼ਰਮਾ, ਓ. ਐੱਸ. ਡੀ ਚਰਨਜੀਤ ਸਿੰਘ ਸਿੱਧੂ, ਦਫਤਰ ਸਕੱਤਰ ਗੁਰਜੰਟ ਸਿੰਘ ਸੋਹੀ, ਨਾਇਬ ਤਹਿਸੀਲਦਾਰ ਜਗਸੀਰ ਸਿੰਘ, ਵਿਸਥਾਰ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ, ਡਿਪਟੀ ਕਮਾਂਡੈਂਟ ਪਰਵਿੰਦਰ ਸਿੰਘ ਬਾਜਵਾ, ਐੱਸ.ਐਚ.ਓ ਲੋਪੋਕੇ ਹਰਪਾਲ ਸਿੰਘ ਸੋਹੀ, ਖੇਤੀ ਅਫਸਰ ਕੁਲਵੰਤ ਸਿੰਘ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement