ਲੋਕਾਂ ਨੂੰ ਦਿਤੀ ਜ਼ੀਰੋ ਬਿਜਲੀ ਬਿਲ ਦੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ
Published : Nov 27, 2022, 7:30 am IST
Updated : Nov 27, 2022, 7:30 am IST
SHARE ARTICLE
image
image

ਲੋਕਾਂ ਨੂੰ ਦਿਤੀ ਜ਼ੀਰੋ ਬਿਜਲੀ ਬਿਲ ਦੀ ਗਾਰੰਟੀ ਨੂੰ ਪੂਰਾ ਕਰ ਰਹੀ ਹੈ ਪੰਜਾਬ ਸਰਕਾਰ


ਅਗਲੀ ਵਾਰ ਪੰਜਾਬ ਦੇ ਲਗਭਗ 95 ਫ਼ੀ ਸਦੀ ਤੋਂ ਵਧ ਪ੍ਰਵਾਰਾਂ ਦਾ ਬਿਜਲੀ ਬਿਲ ਜ਼ੀਰੋ ਆਵੇਗਾ : ਮੁੱਖ ਮੰਤਰੀ


ਚੰਡੀਗੜ੍ਹ, 26 ਨਵੰਬਰ (ਭੁੱਲਰ) : ਪੰਜਾਬ ਵਾਸੀਆਂ ਲਈ ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ  ਸੌਗਾਤ ਦਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਂਦੇ ਮਹੀਨਿਆਂ ਵਿਚ ਸੂਬੇ ਦੇ 95 ਫ਼ੀ ਸਦੀ ਤੋਂ ਵੱਧ ਪਰਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਵੇਗਾ, ਜਿਸ ਨਾਲ ਉਨ੍ਹਾਂ ਨੂੰ  ਵੱਡੀ ਰਾਹਤ ਮਿਲੇਗੀ |
ਇਥੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਦੇ 603 ਉਮੀਦਵਾਰਾਂ ਨੂੰ  ਨਿਯੁਕਤੀ ਪੱਤਰ ਵੰਡਣ ਮੌਕੇ ਅਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ  ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹਈਆ ਕਰਵਾਈ ਜਾ ਰਹੀ ਹੈ, ਜਿਸ ਨਾਲ ਪਹਿਲੀ ਵਾਰ ਪੰਜਾਬ ਦੇ 86 ਫ਼ੀ ਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆਇਆ ਹੈ ਅਤੇ ਆਉਂਦੇ ਮਹੀਨਿਆਂ ਵਿਚ 95 ਫ਼ੀ ਸਦੀ ਤੋਂ ਵੱਧ ਪਰਵਾਰ ਮੁਫ਼ਤ ਬਿਜਲੀ ਦਾ ਲਾਭ ਉਠਾਉਣਗੇ | ਇਹ ਕਦਮ ਘਰੇਲੂ ਖਪਤਕਾਰਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਨੂੰ  ਹੁਣ ਤਕ ਹਰ ਮਹੀਨੇ ਬਿਜਲੀ ਬਿੱਲਾਂ ਦੇ ਰੂਪ ਵਿਚ ਕਾਫ਼ੀ ਪੈਸਾ ਖਰਚਣਾ ਪੈਂਦਾ ਸੀ |
ਮੁੱਖ ਮੰਤਰੀ ਨੇ ਕਿਹਾ, Tਅਸੀਂ ਜੋ ਵਾਅਦਾ ਕਰਦੇ ਹਾਂ, ਉਸ ਨੂੰ  ਪੂਰਾ ਵੀ ਕਰਦੇ ਹਾਂ | ਨੇਕ ਨੀਅਤ ਨਾਲ ਕੀਤੇ ਕੰਮਾਂ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ | ਪੰਜਾਬੀਆਂ ਨੇ ਕਦੇ ਸੁਪਨੇ ਵਿਚ ਵੀ ਨਹੀਂ ਸੀ ਸੋਚਿਆ ਕਿ ਉਨ੍ਹਾਂ ਦੇ ਘਰਾਂ ਦਾ ਬਿਜਲੀ ਬਿੱਲ ਇਕ ਦਿਨ ਜ਼ੀਰੋ ਆਵੇਗਾ ਪਰ ਹੁਣ ਇਹ ਸੱਚ ਸਾਬਤ ਹੋਇਆ | ਹੁਣ ਤਾਂ ਬਹੁਤ ਸਾਰੇ ਪਰਵਾਰ ਬਿਜਲੀ ਦੀ ਬੱਚਤ ਵੀ ਕਰਨ ਲੱਗ ਪਏ ਹਨ ਤਾਕਿ ਉਹ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਸਕਣ | ਇਸ ਨਾਲ ਬਿਜਲੀ ਦੀ ਖਪਤ ਵੀ ਘਟੇਗੀ |U
ਸੂਬੇ ਵਿਚ ਬਿਜਲੀ ਦਾ ਉਤਪਾਦਨ ਵਧਾਉਣ ਲਈ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਦਸਿਆ ਕਿ ਪੀ.ਐਸ.ਪੀ.ਸੀ.ਐਲ. ਨੂੰ  ਝਾਰਖੰਡ ਵਿਚ ਅਲਾਟ ਹੋਈ ਪਛਵਾੜਾ ਕੋਲ ਖਾਣ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਖਾਣ ਤੋਂ ਦਸੰਬਰ ਦੇ ਪਹਿਲੇ ਹਫ਼ਤੇ ਕੋਲੇ ਦੀ ਸਪਲਾਈ ਪੰਜਾਬ ਨੂੰ  ਹੋਵੇਗੀ, ਜਿਸ ਨਾਲ ਪੰਜਾਬ ਵਿਚ ਬਿਜਲੀ ਦੀ ਪੈਦਾਵਾਰ ਹੋਰ ਵਧੇਗੀ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਇਹ ਖਾਣ ਸਾਲ 2015 ਤੋਂ ਬੰਦ ਪਈ ਸੀ ਅਤੇ ਸਾਡੀ ਸਰਕਾਰ ਨੇ ਇਹ ਖਾਣ ਚਾਲੂ ਕਰਵਾਉਣ ਲਈ ਸਿਰਤੋੜ ਯਤਨ ਕੀਤੇ, ਜਿਸ ਸਦਕਾ ਹੁਣ ਕੋਲੇ ਦੀ ਸਪਲਾਈ ਸ਼ੁਰੂ ਹੋਣ ਜਾ ਰਹੀ ਹੈ |
ਸੂਬੇ ਦੀਆਂ ਸਰਕਾਰੀ ਇਮਾਰਤਾਂ ਨੂੰ  ਬਿਜਲੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਰਕਾਰੀ ਇਮਾਰਤਾਂ ਵਿਚ ਸੌਰ ਊਰਜਾ ਪੈਨਲ ਸਥਾਪਤ ਕੀਤੇ ਜਾਣਗੇ, ਜਿਸ ਨਾਲ ਸਰਕਾਰ ਉਤੇ ਬਿਜਲੀ ਬਿਲ ਦਾ ਬੋਝ ਵੀ ਘਟੇਗਾ ਅਤੇ ਪੈਸੇ ਦੀ ਵੱਡੀ ਬੱਚਤ ਹੋਵੇਗੀ |
ਇਸ ਮੌਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ., ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ |

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement