Guru Nanak Dev Ji Parkash Purab: ਗੁਰਪੁਰਬ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ
Published : Nov 27, 2023, 7:52 pm IST
Updated : Nov 27, 2023, 7:52 pm IST
SHARE ARTICLE
Fireworks Adorn Sky Around Darbar Sahib on 554th Prakash Parv of Guru Nanak Dev
Fireworks Adorn Sky Around Darbar Sahib on 554th Prakash Parv of Guru Nanak Dev

ਸਰੋਵਰ ਦੇ ਕੰਢੇ ’ਤੇ ਸੰਗਤ ਵਲੋਂ ਮਨਮੋਹਕ ਦੀਪਮਾਲਾ ਕੀਤੀ ਗਈ

Guru Nanak Dev Ji Parkash Purab: ਸਿੱਖ ਕੌਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ।

Fireworks Adorn Sky Around Darbar Sahib on 554th Prakash Parv of Guru Nanak Dev Fireworks Adorn Sky Around Darbar Sahib on 554th Prakash Parv of Guru Nanak Dev

ਇਸ ਤੋਂ ਇਲਾਵਾ ਸਰੋਵਰ ਦੇ ਕੰਢੇ ’ਤੇ ਸੰਗਤ ਵਲੋਂ ਮਨਮੋਹਕ ਦੀਪਮਾਲਾ ਕੀਤੀ ਗਈ ਅਤੇ ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਹੋਈ। ਆਤਿਸ਼ਬਾਜ਼ੀ ਸ਼ੁਰੂ ਹੁੰਦੇ ਹੀ ਸ਼ਰਧਾਲੂਆਂ ਨੇ ਇਨ੍ਹਾਂ ਪਲਾਂ ਨੂੰ ਅਪਣੇ ਮੋਬਾਈਲਾਂ 'ਚ ਕੈਦ ਕਰ ਲਿਆ। ਸੰਗਤਾਂ ਨੇ ਕਿਹਾ ਕਿ ਉਹ ਸੁੰਦਰ ਆਤਿਸ਼ਬਾਜ਼ੀ ਦੇ ਨਜ਼ਾਰੇ ਦੇਖ ਕੇ ਬਹੁਤ ਖੁਸ਼ ਹੋਏ।

ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਆਤਿਸ਼ਬਾਜ਼ੀ ਹੋਈ, ਉਥੇ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਸਜਾਏ ਗਏ ਅਤੇ ਸੁੰਦਰ ਦੀਪਮਾਲਾ ਕੀਤੀ ਗਈ ਹੈ।

ਇਸ ਮੌਕੇ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ।  

(For more news apart from Fireworks Adorn Sky Around Darbar Sahib on 554th Prakash Parv of Guru Nanak Dev , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement