
ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰਦੇ ਸਮੇਂ ਵਾਪਰਿਆ ਹਾਦਸਾ
Gurdaspur News: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਮੌਕੇ ਟਰਾਲੀ ਵਿਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਵਡਾਲਾ ਗ੍ਰੰਥੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ।
ਇਸ ਦੌਰਾਨ ਨਗਰ ਕੀਰਤਨ ਵਾਲੀ ਟਰਾਲੀ ਵਿਚ ਕਰੰਟ ਆਉਣ ਨਾਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦਵਿੰਦਰ ਸਿੰਘ ਦਾ ਪੁੱਤਰ 21 ਸਾਲਾ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਟਰਾਲੀ ਦੇ ਨਾਲ-ਨਾਲ ਨੰਗੇ ਪੈਰ ਪੈਦਲ ਚੱਲਦਾ ਹੋਇਆ ਪ੍ਰਸ਼ਾਦ ਵਰਤਾਉਣ ਦੀ ਸੇਵਾ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਤੋਂ ਇਲਾਵਾ ਟਰਾਲੀ ਉਪਰ ਬੈਠੇ ਕੁੱਝ ਨੌਜਵਾਨਾਂ ਅਤੇ ਸੇਵਾਦਾਰਾਂ ਨੂੰ ਵੀ ਝਟਕਾ ਲੱਗਿਆ ਪਰ ਉਨ੍ਹਾਂ ਦਾ ਬਚਾਅ ਹੋ ਗਿਆ। ਇਸ ਉਪਰੰਤ ਸੇਵਾਦਾਰਾਂ ਅਤੇ ਸਥਾਨਕ ਲੋਕਾਂ ਨੇ ਬਿਕਰਮਜੀਤ ਸਿੰਘ ਨੂੰ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ।
(For more news apart from Gurdaspur Batala Gurpurab 2023 News in Punjabi, stay tuned to Rozana Spokesman)