Moga Firing: ਮੋਗਾ ਵਿਚ ਢਾਬੇ ਦੇ ਬਾਹਰ ਚੱਲੀਆਂ ਗੋਲੀਆਂ, ਇਕ ਵਿਅਕਤੀ ਜ਼ਖ਼ਮੀ
Published : Nov 27, 2023, 8:59 pm IST
Updated : Nov 27, 2023, 8:59 pm IST
SHARE ARTICLE
Moga Firing
Moga Firing

ਮਾਮਲਾ ਸਕੂਲੀ ਬੱਚਿਆਂ ਦੀ ਲੜਾਈ ਨਾਲ ਜੁੜਿਆ ਦਸਿਆ ਜਾ ਰਿਹਾ ਹੈ।

Moga Firing: ਮੋਗਾ ਦੇ ਪਿੰਡ ਸਿੰਘਾਵਾਲਾ ਵਿਚ ਇਕ ਢਾਬੇ ’ਤੇ ਪੁਰਾਣੀ ਰੰਜਿਸ਼ ਕਾਰਨ ਦੋ ਗੁੱਟਾਂ ਵਿਚ ਟਕਰਾਅ ਹੋ ਗਿਆ। ਇਕ ਧਿਰ ਨੇ ਦੂਜੀ ਧਿਰ ਉਤੇ ਗੋਲੀਆਂ ਚਲਾ ਦਿਤੀਆਂ, ਇਸ ਦੌਰਾਨ ਇਕ ਗੋਲੀ ਨੌਜਵਾਨ ਦੀ ਲੱਤ ਵਿਚ ਲੱਗੀ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਾਮਲਾ ਸਕੂਲੀ ਬੱਚਿਆਂ ਦੀ ਲੜਾਈ ਨਾਲ ਜੁੜਿਆ ਦਸਿਆ ਜਾ ਰਿਹਾ ਹੈ। ਇਸ ਮੌਕੇ ਦੋਵੇਂ ਧਿਰਾਂ ਝਗੜਾ ਸੁਲਝਾਉਣ ਲਈ ਪਹੁੰਚੀਆਂ ਸਨ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ। ਘਟਨਾ ਦੀ ਇਕ ਸੀਸੀਟੀਵੀ ਵੀਡੀਉ ਵੀ ਸਾਹਮਣੇ ਆਈ ਹੈ ਜਿਸ ਵਿਚ ਨੌਜਵਾਨ ਇਕ ਕਾਰ ਵਿਚ ਜਾਂਦੇ ਦਿਖਾਈ ਦੇ ਰਹੇ ਹਨ। ਗੋਲੀ ਚਲਾਉਣ ਵਾਲੇ ਨੌਜਵਾਨ ਦਾ ਨਾਂਅ ਹਰਮਨ ਸਿੰਘ ਹੈ। ਇਸ ਦੌਰਾਨ ਜ਼ਖਮੀ ਸੰਨੀ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿਤਾ ਗਿਆ ਹੈ।

ਐਸਪੀਡੀ ਅਜੇ ਰਾਜ ਨੇ ਦਸਿਆ ਕਿ ਹਰਮਨ ਅਤੇ ਜਸ਼ਨ ਦੇ ਭਰਾ ਇਕੋ ਸਕੂਲ ਵਿਚ ਪੜ੍ਹਦੇ ਹਨ। ਉਨ੍ਹਾਂ ਦੀ ਪੁਰਾਣੀ ਲੜਾਈ ਚੱਲ ਰਹੀ ਹੈ। ਅੱਜ ਹਰਮਨ ਨੇ ਜਸ਼ਨ ਨੂੰ ਸਿੰਘਾਵਾਲਾ ਦੇ ਢਾਬੇ 'ਤੇ ਰਾਜ਼ੀਨਾਮਾ ਕਰਨ ਲਈ ਬੁਲਾਇਆ ਸੀ। ਜਦੋਂ ਸੰਨੀ ਉਥੇ ਪਹੁੰਚਿਆ ਤਾਂ ਹਰਮਨ ਨੇ ਗੋਲੀਆਂ ਚਲਾ ਦਿਤੀਆਂ। ਹਰਮਨ ਵਿਰੁਧ ਪਹਿਲਾਂ ਵੀ ਕੇਸ ਦਰਜ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(For more news apart from moga firing news in punjabi , stay tuned to Rozana Spokesman)

Tags: moga

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement