Punjab Vigilance: 10,000 ਰਿਸ਼ਵਤ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
Published : Nov 27, 2023, 6:10 pm IST
Updated : Nov 27, 2023, 6:10 pm IST
SHARE ARTICLE
Punjab Vigilance nabs Punjab Police ASI for taking Rs.10000 Bribe
Punjab Vigilance nabs Punjab Police ASI for taking Rs.10000 Bribe

ਦੋਸ਼ੀ ਪੁਲਿਸ ਮੁਲਾਜ਼ਮ ਨੇ ਪਹਿਲਾਂ ਲਏ ਸੀ 20,000 ਰੁਪਏ

Punjab Vigilance: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ।  ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from Vigilance nabs Punjab Police ASI for taking Rs.10000 Bribe, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement