Punjab News: 7ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲੋਂ ਘਰ ਆ ਕੇ ਕੀਤੀ ਖੁਦਕੁਸ਼ੀ
Published : Nov 27, 2024, 11:31 am IST
Updated : Nov 27, 2024, 11:31 am IST
SHARE ARTICLE
A 7th class student committed suicide after coming home from school
A 7th class student committed suicide after coming home from school

Punjab News: ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।

 

Punjab News: ਪੰਜਾਬ ਦੇ ਜਲੰਧਰ ਦੇ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਆਬਾਦਪੁਰ 'ਚ 14 ਸਾਲਾ ਨਾਬਾਲਗ ਲੜਕੀ ਨੇ ਸ਼ੱਕੀ ਹਾਲਾਤਾਂ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਲੜਕੀ 7ਵੀਂ ਜਮਾਤ ਦੀ ਵਿਦਿਆਰਥਣ ਸੀ, ਜਿਸ ਦੀ ਲਾਸ਼ ਉਸ ਦੇ ਕਮਰੇ 'ਚ ਲਟਕਦੀ ਮਿਲੀ।

ਥਾਣਾ ਡਵੀਜ਼ਨ ਨੰਬਰ-6 (ਮਾਡਲ ਟਾਊਨ) ਦੀ ਪੁਲਿਸ ਨੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਜ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਬੱਚੀ ਦੀ ਮਾਂ ਨੇ ਘਰ ਵਾਪਸ ਆ ਕੇ ਆਪਣੀ ਬੇਟੀ ਨੂੰ ਲਟਕਦੀ ਦੇਖਿਆ।

ਥਾਣਾ ਡਿਵੀਜ਼ਨ ਨੰਬਰ 6 ਦੇ ਐਸਐਚਓ ਸਾਹਿਲ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਵਿੱਚ ਇੱਕ ਨਾਬਾਲਗ ਨੇ ਆਪਣੇ ਘਰ ਵਿੱਚ ਫਾਹਾ ਲੈ ਲਿਆ ਹੈ। ਜਿਸ ਤੋਂ ਬਾਅਦ ਉਹ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾ ਦੀ ਪਛਾਣ ਦਯਾਵੰਤੀ ਪੁੱਤਰੀ ਸੰਤੂ ਰਾਮ ਦੇ ਰੂਪ 'ਚ ਹੋਈ ਹੈ।

ਲੜਕੀ ਸਰਕਾਰੀ ਸਕੂਲ ਦੀ ਵਿਦਿਆਰਥਣ ਸੀ

ਐਸਐਚਓ ਚੌਧਰੀ ਨੇ ਦੱਸਿਆ ਕਿ ਲੜਕੀ ਸਰਕਾਰੀ ਸਕੂਲ ਵਿੱਚ ਪੜ੍ਹਦੀ ਹੈ ਅਤੇ ਮੰਗਲਵਾਰ ਨੂੰ ਸਕੂਲ ਤੋਂ ਵਾਪਸ ਆ ਕੇ ਆਪਣੇ ਕਮਰੇ ਵਿੱਚ ਚਲੀ ਗਈ। ਸ਼ਾਮ ਨੂੰ ਜਦੋਂ ਉਸ ਦੀ ਮਾਂ ਘਰ ਆਈ ਅਤੇ ਕਮਰੇ ਵਿਚ ਜਾ ਕੇ ਦੇਖਿਆ ਤਾਂ ਲੜਕੀ ਦੀ ਲਾਸ਼ ਲਟਕ ਰਹੀ ਸੀ। 

ਫਿਲਹਾਲ ਪਰਿਵਾਰਕ ਮੈਂਬਰਾਂ ਨੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ, ਜਦੋਂ ਪਰਿਵਾਰਕ ਮੈਂਬਰ ਬਿਆਨ ਦੇਣਗੇ ਤਾਂ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਹ ਆਪਣੇ ਤੌਰ 'ਤੇ ਮਾਮਲੇ ਦੀ ਜਾਂਚ 'ਚ ਰੁੱਝੇ ਹੋਏ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement