ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ
Published : Nov 27, 2025, 8:57 pm IST
Updated : Nov 27, 2025, 8:57 pm IST
SHARE ARTICLE
Firing at mobile store in Batala
Firing at mobile store in Batala

ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਗ੍ਰਿਫ਼ਤਾਰ, ਗਲੌਕ ਪਿਸਤੌਲ ਬਰਾਮਦ

ਚੰਡੀਗੜ੍ਹ/ਬਟਾਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ 'ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ 'ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਫਿਰੌਤੀ ਦੀ ਸਾਜ਼ਿਸ਼ ਦੇ ਪਿੱਛੇ ਹੈਂਡਲਰਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ, ਮਾਮਲੇ ਦੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਗੁਰਪ੍ਰਤਾਪ ਸਿੰਘ ਸਹੋਤਾ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮਨੁੱਖੀ ਅਤੇ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਦੋਸ਼ੀ ਵਿਅਕਤੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਪਿੰਡ ਕੁਦਾਵਾਲੀ ਤੋਂ ਆ ਰਿਹਾ ਸੀ।

ਡੀਆਈਜੀ ਨੇ ਦੱਸਿਆ ਕਿ ਕਾਰਵਾਈ ਦੌਰਾਨ, ਜਦੋਂ ਪੁਲਿਸ ਟੀਮਾਂ ਨੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਖੱਬੀ ਲੱਤ  'ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਹੈ। ਉਨ੍ਹਾਂ ਅੱਗੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 216 ਮਿਤੀ 20/11/2025 ਨੂੰ ਥਾਣਾ ਸਿਟੀ ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 308 (2) ਅਧੀਨ, ਐਫਆਈਆਰ ਨੰਬਰ 354 ਮਿਤੀ 21/11/2025 ਨੂੰ ਬੀਐਨਐਸ ਦੀ ਧਾਰਾ 109 ਅਤੇ 305 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 219 ਮਿਤੀ 27/11/2025 ਨੂੰ ਥਾਣਾ ਡੇਰਾ ਬਾਬਾ ਨਾਨਕ ਵਿਖੇ ਬੀਐਨਐਸ ਦੀ ਧਾਰਾ 109 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement