ਜਲੰਧਰ ਕਤਲ ਮਾਮਲੇ ਦੇ ਦੋਸ਼ੀ ਵਿਅਕਤੀ ਨੂੰ ਦਿੱਤੀ ਜਾਵੇ ਫਾਂਸੀ ਦੀ ਸਜ਼ਾ- ਜਥੇਦਾਰ ਗੜਗੱਜ
Published : Nov 27, 2025, 1:07 pm IST
Updated : Nov 27, 2025, 1:37 pm IST
SHARE ARTICLE
Jathedar Kuldeep Singh Gargajj speaks out in Jalandhar girl's murder case
Jathedar Kuldeep Singh Gargajj speaks out in Jalandhar girl's murder case

ਜਥੇਦਾਰ ਗੜਗੱਜ ਨੇ ਜਲੰਧਰ ਵਿਖੇ ਬੀਤੇ ਦਿਨੀਂ ਕਤਲ ਕੀਤੀ ਬੱਚੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਵਿੱਚ ਕਤਲ ਕੀਤੀ ਗਈ 13 ਸਾਲਾ ਬੱਚੀ ਦੇ ਪਰਿਵਾਰ ਨਾਲ ਅੱਜ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਪਰਿਵਾਰ ਵੱਲੋਂ ਆਪਣੇ ਗ੍ਰਹਿ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੰਤਿਮ ਅਰਦਾਸ ਮੌਕੇ ਪੁੱਜੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਬੱਚੀ ਦੀ ਆਤਮਿਕ ਸ਼ਾਂਤੀ ਲਈ ਖੁਦ ਅਰਦਾਸ ਕੀਤੀ ਅਤੇ ਹਾਜ਼ਰ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।

ਇਸ ਦੌਰਾਨ ਜਥੇਦਾਰ ਗੜਗੱਜ ਨੇ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਦੋਸ਼ੀ ਵਿਅਕਤੀ ਦੀ ਸ਼ੈਤਾਨ ਸੋਚ ਹੈ ਅਤੇ ਇਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਹੈ ਕਿਉਂਕਿ 13 ਸਾਲ ਦੀ ਬੱਚੀ ਨੂੰ ਬਹੁਤ ਹੀ ਦਰਿੰਦਗੀ ਦੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਧੀਆਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਭਾਵੇਂ ਇੱਥੇ ਜੰਗਾਂ ਵੀ ਹੋਈਆਂ ਤਾਂ ਕਿਸੇ ਦੀ ਧੀ ਭੈਣ ਨਾਲ ਕੋਈ ਅਜਿਹਾ ਨਹੀਂ ਕਰਦਾ।

ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਪਰਿਵਾਰ ਨੂੰ ਬੱਚੀ ਨਹੀਂ ਲੱਭ ਰਹੀ ਸੀ ਤਾਂ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਿਸ ਅਧਿਕਾਰੀ ਦੋਸ਼ੀ ਵਿਅਕਤੀ ਦੀ ਘਰੋਂ ਬਰੀਕੀ ਨਾਲ ਜਾਂਚ ਕਰੇ ਬਿਨਾਂ ਹੀ ਵਾਪਸ ਆ ਗਏ। ਬਾਅਦ ਵਿੱਚ ਹੋਰ ਸਖ਼ਤੀ ਹੋਣ ਉੱਤੇ ਬੱਚੀ ਦੀ ਲਾਸ਼ ਦੋਸ਼ੀ ਦੇ ਘਰੋਂ ਹੀ ਮਿਲੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਿੱਚ ਸ਼ੁਰੂ ਵਿੱਚ ਅਣਗਹਿਲੀ ਵਰਤਣ ਵਾਲੇ ਸਬੰਧਤ ਪੁਲਿਸ ਅਧਿਕਾਰੀ ਬਰਖ਼ਾਸਤ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਇਸ ਮਾਮਲੇ ਵਿੱਚ ਦੇਰੀ ਨਹੀਂ ਸੀ ਹੋਣੀ ਚਾਹੀਦੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਦੋਸ਼ੀ ਵਿਅਕਤੀ ਸਮਾਜ ਵਿੱਚ ਇੱਕ ਦਰਿੰਦਾ ਹੈ ਜਿਸ ਨੂੰ ਕਾਨੂੰਨ ਮੁਤਾਬਕ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦਰਿੰਦੇ ਭਾਵੇਂ ਉਹ ਕਿਸੇ ਵੀ ਸੂਬੇ ਜਾਂ ਧਰਮ ਦੇ ਹੋਣ, ਉਨ੍ਹਾਂ ਨੂੰ ਜੇਕਰ ਫਾਂਸੀ ਹੋਵੇਗੀ ਤਾਂ ਅਜਿਹੇ ਪਾਪ ਦੁਨੀਆ ਤੋਂ ਰੁਕਣਗੇ। ਉਨ੍ਹਾਂ ਕਿਹਾ ਇਨਸਾਫ਼ ਦੀ ਲੜਾਈ ਵਿੱਚ ਉਹ ਪਰਿਵਾਰ ਦੇ ਨਾਲ ਹਨ। ਜਥੇਦਾਰ ਗੜਗੱਜ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਸਮਾਜ ਵਿੱਚ ਅਜਿਹੇ ਦਰਿੰਦਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM
Advertisement