ਮੇਅਰ ਅਹੁਦੇ ਤੋਂ ਵੀ ਹਟਾਇਆ ਗਿਆ, ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਇਲਜ਼ਾਮ ਮਗਰੋਂ ਕੀਤੀ ਗਈ ਕਾਰਵਾਈ
ਮੋਗਾ: ਮੋਗਾ ਦੇ ਮੇਅਰ ਨੂੰ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦੇ ਗੰਭੀਰ ਇਲਜ਼ਾਮਾਂ ਕਾਰਨ ਆਮ ਆਦਮੀ ਪਾਰਟੀ ਵੱਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਪਾਰਟੀ ਨੇ ਬਲਜੀਤ ਸਿੰਘ ਚੰਨੀ ਨੂੰ ਮੇਅਰ ਦੇ ਅਹੁਦੇ ਤੋਂ ਵੀ ਹਟਾ ਦਿੱਤਾ ਹੈ। ਜਾਣਕਾਰੀ ਮੁਤਾਬਕ ਮੇਅਰ ਦੇ ਨਸ਼ਾ ਤਸਕਰਾਂ ਨਾਲ ਨਜ਼ਦੀਕੀ ਅਤੇ ਸਹਿਯੋਗ ਦੇ ਪੱਕੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਇਹ ਸਖਤ ਕਾਰਵਾਈ ਕੀਤੀ ਗਈ ਹੈ। ਪਾਰਟੀ ਦਾ ਕਹਿਣਾ ਹੈ ਕਿ ਨਸ਼ੇ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਅਪਰਾਧੀਆਂ ਨਾਲ ਸਾਂਝ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
