ਵਿਦਿਆਰਥੀਆਂ ਦੀ ਜਿੱਤ; ਲੋਕਤੰਤਰ ਦੀ ਜਿੱਤ: ਵੜਿੰਗ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਦੇ ਐਲਾਨ ਦਾ ਸਵਾਗਤ ਕੀਤਾ ਹੈ।
ਇਸ ਐਲਾਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਵੜਿੰਗ ਨੇ ਕਿਹਾ ਕਿ ਇਹ ਕੇਂਦਰ ਦੀ ਤਾਨਾਸ਼ਾਹੀ ਭਾਜਪਾ ਸਰਕਾਰ ਉੱਪਰ ਵਿਦਿਆਰਥੀਆਂ ਦੀ ਜਿੱਤ ਹੈ ਅਤੇ ਲੋਕਤੰਤਰ ਦੀ ਜਿੱਤ ਹੈ, ਜਿਹੜੀ ਲੋਕਤੰਤਰੀ ਸੰਸਥਾ ਸੈਨੇਟ ਨੂੰ ਖਤਮ ਕਰਨਾ ਚਾਹੁੰਦੀ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਉਮੀਦ ਜਤਾਈ ਕਿ ਭਾਜਪਾ ਇਸ ਤਜਰਬੇ ਤੋਂ ਕੁਝ ਸਬਕ ਸਿੱਖੇਗੀ, ਕਿਉਂਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਤੋਂ ਕੋਈ ਸਬਕ ਨਹੀਂ ਸਿੱਖਿਆ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਹੱਕਾਂ ਨਾਲ ਛੇੜਛਾੜ ਨਹੀਂ ਕਰ ਸਕਦੇ, ਫਿਰ ਭਾਵੇਂ ਉਹ ਵਿਦਿਆਰਥੀ ਹੋਣ, ਕਿਸਾਨ ਹੋਣ ਜਾਂ ਆਮ ਪੰਜਾਬੀ ਹੋਣ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਹਰ ਕੀਮਤ 'ਤੇ ਆਪਣੇ ਹੱਕ ਹਾਸਲ ਕਰਨਗੇ।
