ਮੁੱਖ ਮੁਲਜ਼ਮ ਬਾਦਲ ਦੀ ਮਾਹਮੂ ਜੋਈਆ ਟੋਲ ਪਲਾਜ਼ਾ ਨੇੜੇ ਹੋਈ ਮੁਠਭੇੜ
RSS Leader Naveen Arora Murder Case Main Accused Killed in Police Encounter Latest News in Punjabi ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਾਸੀ ਆਰ.ਐਸ.ਐਸ. ਆਗੂ ਨਵੀਨ ਅਰੋੜਾ ਕਤਲ ਮਾਮਲੇ ਵਿਚ ਲੋੜੀਂਦਾ ਬਾਦਲ ਨਾਮੀ ਮੁੱਖ ਮੁਲਜ਼ਮ ਮਾਹਮੂ ਜੋਈਆ ਟੋਲ ਪਲਾਜ਼ਾ ਨੇੜੇ ਪੁਲਿਸ ਨਾਲ ਹੋਈ ਮੁਠਭੇੜ ਵਿਚ ਮਾਰਿਆ ਗਿਆ।
ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਮੌਕੇ ’ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਜਾਣਕਾਰੀ ਅਨੁਸਾਰ ਇਕ ਥਾਣੇਦਾਰ ਦੇ ਵੀ ਗੋਲੀ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੁਲਿਸ ਟੀਮ ਬਾਦਲ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਮੌਕੇ ’ਤੇ ਲੈ ਕੇ ਗਈ ਸੀ, ਜਿਥੇ ਲੁਕੇ ਹੋਏ ਉਸ ਦੇ ਸਾਥੀਆਂ ਨੇ ਅਚਾਨਕ ਪੁਲਿਸ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਨੇ ਆਤਮ-ਰੱਖਿਆ ਵਿਚ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਬਾਦਲ ਢੇਰ ਹੋ ਗਿਆ।
